Home ਚੰਡੀਗੜ੍ਹ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਜੰਗਲਾਤ ਕਾਮਿਆਂ ਦੀ ਛਾਂਟੀ ਤੇ ਮੁੱਖ ਵਣਪਾਲ ਵਿਰੁੱਧ 28 ਨੂੰ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਜੰਗਲਾਤ ਕਾਮਿਆਂ ਦੀ ਛਾਂਟੀ ਤੇ ਮੁੱਖ ਵਣਪਾਲ ਵਿਰੁੱਧ 28 ਨੂੰ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

by gpsingh
62 views

ਫਿਰੋਜ਼ਪੁਰ, 23 ਜਨਵਰੀ (ਗੁਰਪ੍ਰੀਤ ਸਿੰਘ ਸਿੱਧੂ) ਜੰਗਲਾਤ ਕਾਮਿਆਂ ਦੀ ਸਿਰਮੌਰ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ 1406-22- ਬੀ ਚੰਡੀਗੜ੍ਹ ਸਬੰਧਿਤ ਪ.ਸ.ਸ.ਫ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਸਹਿਜਾਦੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਹਿਬ ਫਿਰੋਜ਼ਪੁਰ ਵਿਖੇ ਹੋਈ। ਇਸ ਮੌਕੇ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ, ਇੰਜ਼ ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਨਰਲ ਸਕੱਤਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਰਾਜੀਵ ਹਾਡਾ ਜ਼ਿਲ੍ਹਾ ਪ੍ਰਧਾਨ ਜੀਟੀਯੂ,ਪੀ ਡਬਲਯੂ ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਕਮੇਟੀ ਫਿਰੋਜ਼ਪੁਰ ਦੇ ਸੁਲੱਖਣ ਸਿੰਘ ਮੱਖੂ ਜ਼ਿਲ੍ਹਾ ਵਿੱਤ ਸਕੱਤਰ,ਸੁਖਦੇਵ ਸਿੰਘ ਮੈਣੀ ਜ਼ਿਲ੍ਹਾ ਜਨਰਲ ਸਕੱਤਰ, ਸੰਜੀਵ ਵਰਮਾ ਜ਼ਿਲ੍ਹਾ ਪ੍ਰੈਸ ਸਕੱਤਰ , ਮਹਿੰਦਰ ਸਿੰਘ ਬਰਾੜ, ਨੇ ਸ਼ਮੂਲੀਅਤ ਕੀਤੀ ਅਤੇ ਰੋਸ ਧਰਨੇ ਦਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਮੀਟਿੰਗ ਦੀ ਕਰਵਾਈ ਚਲਾਉਂਦਿਆਂ ਜਿਲ੍ਹਾ ਜਨਰਲ ਸਕੱਤਰ ਗੁਰਬੀਰ ਸਿੰਘ ਸ਼ਹਿਜ਼ਾਦੀ ਨੇ ਦੱਸਿਆ ਕਿ ਵਣ ਵਿਭਾਗ ਪੰਜਾਬ ਅੰਦਰ ਪਿਛਲੇ 30 ਸਾਲਾ ਤੋਂ ਕੰਮ ਕਰਦੇ ਡੇਲੀਵੇਜ ਕਾਮਿਆ ਨੂੰ ਵਣ ਵਿਭਾਗ ਦੇ ਪ੍ਰਧਾਨ ਮੁੱਖ ਵਣਪਾਲ ਰਮਨ ਕਾਂਤ ਮਿਸਰਾ ਵੱਲੋਂ 60 ਸਾਲ ਦੀ ਉਮਰ ਪਾਰ ਕਰ ਚੁੱਕੇ ਕਾਮਿਆਂ ਦੀ ਛਾਟੀ ਕਰਨ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਨਾਦਰਸ਼ਾਹੀ ਫੁਰਮਾਨ ਦਾ ਵਿਰੋਧ ਕਰਦਿਆਂ ਜੱਥੇਬੰਦੀ ਵੱਲੋਂ 28 ਜਨਵਰੀ 2025 ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਜੰਗਲਾਤ ਕਾਮੇ ਸੈਂਕੜਿਆਂ ਦੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਨਾਦਰਸ਼ਾਹੀ ਫੁਰਮਾਨ ਦ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਜੰਗਲਾਤ ਕਾਮਿਆ ਦੀ ਸਿਰਮੌੌਰ ਜੰਥੇਬੰਦੀ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਸ੍ਰ ਅਮਰੀਕ ਸਿੰਘ ਗੜਸ਼ੰਕਰ ਦੀ ਅਗਵਾਈ ਹੇਠ ਛਾਂਟੀ ਕੀਤੇ ਕਾਮਿਆਂ ਨੂੰ ਬਹਾਲ ਕਰਵਾਉਣ ਲਈ ਮਿਤੀ 28 ਜਨਵਰੀ2025ਨੂੰ ਪ੍ਰਧਾਨ ਮੁੱਖ ਵਣਪਾਲ ਦੇ ਦਫਤਰ ਵਣ ਭਵਨ ਸੈਕਟਰ 68 ਮੌਹਾਲੀ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ । ਇਸ ਮੌਕੇ ਮੀਟਿੰਗ ਵਿੱਚ , ਜ਼ਿਲ੍ਹਾ ਵਿੱਤ ਸਕੱਤਰ ਬਾਂਕੇ ਲਾਲ, ਸਹਾਇਕ ਵਿੱਤ ਸਕੱਤਰ ਗਿਆਨ ਸਿੰਘ ਸ਼ਹਿਜ਼ਾਦੀ,ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਰਾਜ ਸ਼ਰਮਾ, ਜਸਵਿੰਦਰ ਸਿੰਘ ਪੰਨੂ , ਲਖਵੀਰ ਸਿੰਘ , ਮੀਤ ਪ੍ਰਧਾਨ ਗੁਰਪਿੰਦਰ ਸਿੰਘ, ਮੁਖਤਿਆਰ ਸਿੰਘ, ਰਣਜੀਤ ਸਿੰਘ, ਸਹਾਇਕ ਸਕੱਤਰ ਬਚਨ ਸਿੰਘ, ਜੁਆਇੰਟ ਸੈਕਟਰੀ ਬਲਵਿੰਦਰ ਕੁਮਾਰ, ਜੁਆਇੰਟ ਸਹਾਇਕ ਸਕੱਤਰ ਅਮਰਜੀਤ ਸਿੰਘ, ਬਲਜੀਤ ਸਿੰਘ ਗੋਲੂ ਵਾਲਾ, ਪ੍ਰੈੱਸ ਸਕੱਤਰ ਪਰਮਜੀਤ ਸਿੰਘ, ਸਹਾਇਕ ਪ੍ਰੈਸ ਸਕੱਤਰ ਕਰਮਜੀਤ ਸਿੰਘ, ਜਥੇਬੰਦਕ ਸਕੱਤਰ ਸੁਲੱਖਣ ਸਿੰਘ , ਸਹਾਇਕ ਜਥੇਬੰਦਕ ਸਕੱਤਰ ਸੂਰਤ ਸਿੰਘ,ਜੀਤ ਸਿੰਘ ,ਗਿਆਨ ਸਿੰਘ , ਬਲਵਿੰਦਰ ਸਿੰਘ , ਮਹਿੰਦਰ ਸਿੰਘ , ਗੁਰਮੀਤ ਸਿੰਘ, ਚਮਕੌਰ ਸਿੰਘ, ਹਰਮੇਸ਼ ਸਿੰਘ, ਰੇਂਜ ਫ਼ਿਰੋਜ਼ਪੁਰ ਦੇ ਰੇਂਜ ਪ੍ਰਧਾਨ ਮੁਖਤਿਆਰ ਸਿੰਘ ਹਜਾਰਾ ਸਿੰਘ ਵਾਲਾ ਅਤੇ ਰੇਂਜ ਜਨਰਲ ਸਕੱਤਰ ਬਚਨ ਸਿੰਘ , ਜੁਆਇੰਟ ਸਕੱਤਰ ਗੁਰਪਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ,ਵਿੱਤ ਸਕੱਤਰ ਮਹਿੰਦਰ ਸਿੰਘ ਹਜਾਰਾ ਸਿੰਘ ਵਾਲਾ, ਪ੍ਰੈੱਸ ਸਕੱਤਰ ਆਦਿ ਹਾਜ਼ਰ ਸਨ।

Related Articles

Leave a Comment