ਫਿਰੋਜ਼ਪੁਰ, 25 ਜਨਵਰੀ ( ) :- ਪੰਜਾਬ ਦੇ ਕੈਬਨਿਟ ਮੰਤਰੀ (ਲੋਕ ਨਿਰਮਾਣ ਅਤੇ ਬਿਜਲੀ) ਸ. ਹਰਭਜਨ ਸਿੰਘ ਵੱਲੋਂ ਆਪਣੇ ਪਰਿਵਾਰ ਸਮੇਤ ਫਿਰੋਜ਼ਪੁਰ ਵਿਖੇ ਪਹੁੰਚ ਕੇ ਹੁਸੈਨੀਵਾਲਾ ਬਾਰਡਰ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਉਨਾਂ ਨਾਲ ਉਨਾਂ ਦੀ ਧਰਮ ਪਤਨੀ ਸੁਹਿੰਦਰ ਕੌਰ ਅਤੇ ਪੁੱਤਰੀ ਮੌਜੂਦ ਸੀ| ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਹ ਰੀਟਰੀਟ ਸੈਰਾਮਨੀ ਦੇਖ ਕੇ ਕੇ ਬੜੀ ਖੁਸ਼ੀ ਮਹਿਸੂਸ ਹੋਈ ਹੈ ਅਤੇ ਇੱਥੇ ਬਹੁਤ ਹੀ ਵਧੀਆ ਮਾਹੌਲ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਉੱਥੇ ਮੌਜੂਦ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ| ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਰੱਖਵਾਲਿਆਂ ਤੇ ਮਾਨ ਹੈ ਜੋ ਦਿਨ-ਰਾਤ ਦੇਸ਼ ਦੀ ਸੁਰੱਖਿਆ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ਵਾਸੀ ਆਪਣੇ ਘਰਾਂ ਵਿੱਚ ਆਰਾਮ ਕਰ ਰਹੇ ਹੁੰਦੇ ਹਨ ਤਾਂ ਇਹ ਸਾਡੇ ਦੇਸ਼ ਦੇ ਜਵਾਨ ਰਾਤ ਵੇਲੇ ਵੀ ਠੰਡ ਅਤੇ ਗਰਮੀ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਦੇਸ਼ ਦੀ ਸੁਰੱਖਿਆ ਲਈ ਚੋਕਸ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਜਵਾਨਾਂ ਤੇ ਫਖਰ ਹੈ। ਉਨ੍ਹਾਂ ਕਿਹਾ ਕਿ ਹੁਸੈਨੀਵਾਲਾ ਬਾਰਡਰ ਦੀ ਇਹ ਥਾਂ ਸੈਲਾਨੀਆਂ ਲਈ ਬਹੁਤ ਵਧੀਆ ਬਣੀ ਹੋਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਹੁਸੈਨੀਵਾਲਾ ਬਾਰਡਰ ਫਿਰੋਜ਼ਪੁਰ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਇੱਥੇ ਬਣੇ ਅਜਾਇਬ ਘਰ ਦਾ ਵੀ ਦੌਰਾ ਕੀਤਾ। ਇਸ ਮੌਕੇ ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜਪੁਰ ਦਿਹਾਤੀ ਰਜਨੀਸ਼ ਦਹੀਯਾ, ਐਸਡੀਐਮ ਗੁਰਮੀਤ ਸਿੰਘ, ਪ੍ਰਿੰਸੀਪਲ ਸੁਖਬੀਰ ਸਿੰਘ ਵੀਂ ਹਾਜ਼ਰ ਸਨ|
32
