Home ਚੰਡੀਗੜ੍ਹ ਜ਼ੀਰਾ ਸ਼ਹਿਰ ‘ਚ ਕਾਰ ‘ਤੇ ਚੱਲੀਆਂ ਤਾਬੜਤੋੜ ਗੋਲੀਆਂ

ਜ਼ੀਰਾ ਸ਼ਹਿਰ ‘ਚ ਕਾਰ ‘ਤੇ ਚੱਲੀਆਂ ਤਾਬੜਤੋੜ ਗੋਲੀਆਂ

ਇੱਕ ਨੌਜਵਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

by gpsingh
301 views

ਜ਼ੀਰਾ/ਫਿਰੋਜ਼ਪੁਰ, 25 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ ) :- ਸਰਹੱਦੀ ਜ਼ਿਲਾ ਫਿਰੋਜਪੁਰ ਦੇ ਸ਼ਹਿਰ ਜ਼ੀਰਾ ਸ਼ਹਿਰ ਦੇ ਸੰਘਣੀ ਆਬਾਦੀ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਕਾਰ ਨੂੰ ਘੇਰ ਉਸ ਉਪਰ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਅਤੇ ਜਿਸ ਨਾਲ ਇੱਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਅਤੇ ਇੱਕ ਗੰਭੀਰ ਜ਼ਖ਼ਮੀ ਹੋਣ ਦਾ ਦਿਲ ਦਹਿਲਾ ਦੇਣ ਵਾਲਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਨੇ ਦੱਸਿਆ ਕਿ ਉਹ ਆਪਣੇ ਸਾਥੀ ਦੇ ਨਾਲ ਕਾਰ ‘ਤੇ ਸਵਾਰ ਹੋ ਕੇ ਕੁਝ ਖਾਣ ਪੀਣ ਦੇ ਲਈ ਜਾ ਰਹੇ ਸੀ ਅਤੇ ਇਸ ਦੌਰਾਨ ਉਨ੍ਹਾਂ ਦੇ ਪਿੱਛੇ ਤਿੰਨ ਚਾਰ ਗੱਡੀਆਂ ਲੱਗ ਗਈਆਂ ਜੋ ਉਨ੍ਹਾਂ ਦਾ ਪਿੱਛਾ ਕਰ ਰਹੀਆਂ ਸਨ ਅਤੇ ਉਨ੍ਹਾਂ ਗੱਡੀਆਂ ਵਿੱਚ ਸਵਾਰ ਵਿਅਕਤੀਆਂ ਵੱਲੋਂ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਦੌਰਾਨ ਗੋਲੀਆਂ ਲੱਗਣ ਨਾਲ ਉਸ ਦੇ ਸਾਥੀ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਉਹ ਜਖਮੀ ਹੋ ਗਿਆ। ਘਟਨਾ ਦੀ ਜਗ੍ਹਾ ਤੇ ਇਹ ਸਾਰਾ ਘਟਨਾਕ੍ਰਮ ਹੋਇਆ ਉਥੋਂ ਦੇ ਵਸਨੀਕ ਲੋਕਾਂ ਵੱਲੋਂ ਦੱਸਿਆ ਗਿਆ ਕਿ ਉਹਨਾਂ ਨੂੰ ਅਚਾਨਕ ਕੁਝ ਆਵਾਜ਼ ਸੁਣਾਈ ਦਿੱਤੀ ਅਤੇ ਜਦੋਂ ਉਹਨਾਂ ਬਾਹਰ ਜਾ ਕੇ ਦੇਖਿਆ ਤਾਂ ਇੱਕ ਸਵਿਫਟ ਕਾਰ ਪਲਟੀ ਹੋਈ ਸੀ ਅਤੇ ਉਸਦੇ ਥੱਲੇ ਇੱਕ ਨੌਜਵਾਨ ਪਿਆ ਸੀ। ਜਿਸ ਨੂੰ ਉਹਨਾਂ ਵੱਲੋਂ ਕਰੜੀ ਮੁਸ਼ੱਕਤ ਦੇ ਨਾਲ ਕਾਰ ਦੇ ਥੱਲੋਂ ਕੱਢਿਆ ਗਿਆ ਅਤੇ ਉਸ ਨੌਜਵਾਨ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਹਨਾਂ ਵੱਲੋਂ ਉਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ।ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤੈਨਾਤ ਡਾਕਟਰ ਨੇ ਦੱਸਿਆ ਕਿ ਉਹਨਾਂ ਪਾਸ ਇੱਕ ਨੌਜਵਾਨ ਜੋ ਕਿ ਗੰਭੀਰ ਹਾਲਤ ਵਿੱਚ ਜ਼ਖਮੀ ਸੀ ਪਹੁੰਚਿਆ ਅਤੇ ਜਦ ਉਹਨਾਂ ਵੱਲੋਂ ਉਸ ਦਾ ਚੈੱਕਅੱਪ ਕੀਤਾ ਗਿਆ ਤਾਂ ਉਸ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਉਹਨਾਂ ਦੱਸਿਆ ਕਿ ਇਸ ਨੌਜਵਾਨ ਦੀ ਮੌਤ ਦਾ ਕੀ ਕਾਰਨ ਬਣਿਆ ਇਸ ਦੀ ਜਾਣਕਾਰੀ ਫੋਰੈਂਸਿਕ ਟੀਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗੀ। ਉੱਧਰ ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਆਪਣੀ ਕਾਰਵਾਈ ਆਰੰਭ ਕਰ ਦਿੱਤੀ ਗਈ।

Related Articles

Leave a Comment