21
ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ 25, 26 ਅਤੇ 27 ਜਨਵਰੀ ਦੇ ਤਿੰਨ ਰੋਜ਼ਾ ਸਮਾਗਮ ਦਿਨ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਦੇ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਵਿੱਚ ਸ਼ਨੀਵਾਰ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਸ਼ਨੀਵਾਰ ਗਿਆਨੀ ਗੁਰਵਿੰਦਰ ਸਿੰਘ ਜੀ ਯੂ਼.ਐਸ, ਏ. ਵਾਲੇ ਸ਼ਾਮ ਨੂੰ ਸੋਦਰ ਰਹਿਰਾਸ ਦੀ ਚੌਂਕੀ ਤੋਂ ਬਾਅਦ 7-15 ਵਜੇ ਤੋਂ 8-30 ਵਜੇ ਤੱਕ ਸੰਗਤਾਂ ਨੂੰ ਸੁਖਮਨੀ ਸਾਹਿਬ ਜੀ ਦੀ ਕਥਾ ਦੀ ਵਿਆਖਿਆ ਕਰਨਗੇ ਅਤੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਨਗੇ । ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਐਤਵਾਰ ਸਵੇਰੇ ਅੰਮ੍ਰਿਤ ਵੇਲੇ ਰੋਜ਼ਾਨਾ ਦੀ ਤਰ੍ਹਾਂ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਜਾਣਗੇ । ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਗਗਨਦੀਪ ਸਿੰਘ, ਅਮਨਦੀਪ ਸਿੰਘ ਜੀ ਸੰਗਤਾਂ ਨੂੰ ਸ੍ਰਵਣ ਕਰਵਾਉਣਗੇ। ਸ਼ਾਮ ਦੇ ਸਮਾਗਮ ਵਿੱਚ ਪਹਿਲਾਂ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕਰਕੇ ਨਿਹਾਲ ਕਰਨਗੇ ਅਤੇ ਸੋਦਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸ੍ਰਵਣ ਕਰਵਾਉਣਗੇ ਗੁਰੂ ਜਸ ਨਾਲ ਜੋੜਨਗੇ। 27 ਜਨਵਰੀ ਦਿਨ ਸੋਮਵਾਰ ਨੂੰ ਵੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜ਼ੂਰੀ ਰਾਗੀ ਸੰਗਤਾਂ ਨੂੰ ਸਰਵਣ ਕਰਵਾਉਣਗੇ ਅਤੇ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ ਉਪਰੰਤ ਗੁਰੂ ਘਰ ਦੇ ਮੀਤ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਜੀ ਸੰਗਤਾਂ ਨੂੰ ਬਾਬਾ ਦੀਪ ਸਿੰਘ ਦੇ ਜਨਮ-ਦਿਹਾੜੇ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ । ਬੀਬੀ ਜਸਲੀਨ ਕੌਰ ਲੁਧਿਆਣੇ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸ੍ਰਵਣ ਕਰਵਾਉਣਗੇ ਅਤੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਨਗੇ । ਉਪਰੰਤ ਗੁਰੂ ਕਾ ਲੰਗਰ ਅਤੇ ਚਾਹ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਸ਼ਾਮ ਦੇ ਸਮਾਗਮ ਵਿੱਚ ਸੋਦਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਭਾਈ ਪ੍ਰਿੰਸਪਾਲ ਸਿੰਘ ਜੀ ਪਟਿਆਲੇ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਣ ਕਰਵਾਉਣਗੇ । ਸਿੰਘ ਸਾਹਿਬ ਗਿਆਨੀ ਹਰਮਿੱਤਰ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣਗੇ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਮੇਂ ਸਿਰ ਗੁਰਦੁਆਰਾ ਸਾਹਿਬ ਪਹੁੰਚ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣੋ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
