ਮੋਗਾ/ਕੋਟ ਈਸੇ ਖਾਂ, 26 ਜਨਵਰੀ ( ਜੀ.ਐਸ.ਸਿੱਧੂ ) :- ਇਲਾਕੇ ਦੀ ੳੁੱਘੀ ਅਤੇ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੰਕੈ. ਸਕੂਲ ਜੋ ਕਿ ਅਜੋਕੇ ਸਮੇਂ ਵਿੱਚ ਸਿੱਖਿਆ ਦੇ ਨਾਲ ਨਾਲ ਖੇਡਾਂ ਵਿੱਚ ਵੀ ਪੰਜਾਬ ਪੱਧਰ ਦੀਆਂ ਪ੍ਰਾਪਤੀਆਂ ਕਰਦਾ ਹੈ। ਹੈ।ਮੋਗੇ ਜ਼ਿਲ੍ਹੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੇਮਕੁੰਟ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਪੁੱਤਰੀ ਬਲਵਿੰਦਰ ਸਿੰਘ ਵਸਨੀਕ ਖੋਸਾ ਪਾਂਡੋ ਨੇ ਰਾਜ ਪੱਧਰ ਦੀਆਂ ਖੇਡਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਲਖਨਊ ਵਿਖੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਭਾਗ ਲੈ ਕੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ। ਰਾਜ ਪੱਧਰ ਦੀਆ ਖੇਡਾਂ ਵਿੱਚ ਪ੍ਰਾਪਤੀਆਂ ਹਾਸਿਲ ਕਰਨ ਤੇ ਮਾਣਯੋਗ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਮੌਕੇ ਜਸਲੀਨ ਕੌਰ ਨੰੁੂ ਸਨਮਾਨਿਤ ਕਰਨ ਲਈ ਚੋਣ ਕੀਤੀ ਗਈ।ਗਣਤੰਤਰ ਦਿਵਸ ਤੇ ਮੋਕੇ ਤੇ ਮਾਨਯੋਗ ਡਾ: ਬਲਵੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਮਾਣਯੋਗ ਡਿਪਟੀ ਕਮਿਸ਼ਨਰ, ਵੱਲੋਂ ਵਿਦਿਆਰਥਣ ਨੰੁੂ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਵਿਦਿਆਰਥਣ ਨੂੰ ਅਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੜ੍ਹਾਈ ਦੇ ਨਾਲ -ਨਾਲ ਖੇਡਾਂ ਵਿੱਚ ਭਾਗ ਲੈਣ ਲਈ ਵੀ ਪ੍ਰੇਰਿਤ
