Home ਚੰਡੀਗੜ੍ਹ ਕਿਸਾਨ ਅਨਾਜ਼ ਪੈਦਾ ਕਰਨ ਜਾਂਣਦੇ ਹਨ ,ਤੇ ਭੁੱਖੇ ਢਿੱਡ ਸੰਘਰਸ਼ ਕਰਨਾ ਵੀ ਜਾਣਦੇ ਹਨ: ਮਨਪ੍ਰੀਤ ਸਿੰਘ ਗਿੱਲ

ਕਿਸਾਨ ਅਨਾਜ਼ ਪੈਦਾ ਕਰਨ ਜਾਂਣਦੇ ਹਨ ,ਤੇ ਭੁੱਖੇ ਢਿੱਡ ਸੰਘਰਸ਼ ਕਰਨਾ ਵੀ ਜਾਣਦੇ ਹਨ: ਮਨਪ੍ਰੀਤ ਸਿੰਘ ਗਿੱਲ

by gpsingh
13 views

ਜ਼ੀਰਾ/ ਫਿਰੋਜ਼ਪੁਰ, 2 ਫਰਵਰੀ ( ਗੁਰਪ੍ਰੀਤ ਸਿੰਘ ਸਿੱਧੂ) ਭਾਰਤੀ ਕਿਸਾਨ ਯੂਨੀਅਨ ਸ਼ੇਰੇ ਏ ਪੰਜਾਬ ਦੇ ਸੂਬਾ ਸੀਨੀਅਰ ਮੀਤ ਮਨਪ੍ਰੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਵਾਰਤਾ ਕਰਦਿਆਂ ਕਿਹਾ ਕਿ ਸ਼ੰਭੂ ਬੈਰੀਅਰ ਖਨੌਰੀ ਉਤੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕਿਸਾਨ ਅੰਦੋਲਨ ਵਿਚ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਮਰਨ ਵਰਤ ਤੇ ਬੈਠੇ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੱਸਣਾ ਚਾਹੁੰਦੇ ਹਨ, ਕਿ ਜੇਕਰ ਦੇਸ਼ ਦਾ ਕਿਸਾਨ ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਲਈ ਅਨਾਜ਼ ਪੈਦਾ ਕਰਨ ਜਾਣਦਾ ਹੈ ਤਾਂ ਆਪਣੀਆਂ ਮੰਗਾਂ ਮਨਵਾਉਣ ਲਈ ਭੁੱਖੇ ਢਿੱਡ ਸੰਘਰਸ਼ ਕਰਨਾ ਵੀ ਜਾਣਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਤੇ ਮੰਗਾਂ ਮਨਵਾਉਣ ਲਈ ਕਿਸਾਨੀ ਅੰਦੋਲਨ ਦਾ ਹਿੱਸਾ ਬਣਕੇ ਸਾਨੂੰ ਇਕਜੁੱਟਤਾ ਨਾਲ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ 2025 ਦੇ ਆਮ ਬਜ਼ਟ ਸੈਸ਼ਨ ਦੌਰਾਨ ਕੋਈ ਰਾਹਤ ਨਹੀਂ ਦਿੱਤੀ ਜਿਸ ਤੋਂ ਪਤਾ ਲੱਗਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਮਜ਼ਦੂਰਾਂ ਦੀ ਹਮਦਰਦ ਦੀ ਸਰਕਾਰ ਨਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬੋਹੜ ਸਿੰਘ, ਬਲਵੰਤ ਸਿੰਘ, ਰੁਪਿੰਦਰ ਸਿੰਘ, ਸੁਖਦੇਵ ਸਿੰਘ, ਗੁਰਨਾਮ ਸਿੰਘ, ਕੁਲਦੀਪ ਸਿੰਘ, ਹਰਦਿਆਲ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।

Related Articles

Leave a Comment