ਜ਼ੀਰਾ/ ਫਿਰੋਜ਼ਪੁਰ, 2 ਫਰਵਰੀ ( ਗੁਰਪ੍ਰੀਤ ਸਿੰਘ ਸਿੱਧੂ) ਕੇਂਦਰ ਦੀ ਭਾਜਪਾ ਸਰਕਾਰ ਦੇ 2025 ਬਜ਼ਟ ਸੈਸ਼ਨ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਬੰਬ ਦੇ ਸੂਬਾ ਸਕੱਤਰ ਜਨਰਲ ਸਾਰਜ ਸਿੰਘ ਬੰਬ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੇਸ਼ ਕੀਤੇ 2025 ਬਜ਼ਟ ‘ਚ ਕਿਸਾਨਾ ਅਤੇ ਮਜ਼ਦੂਰਾਂ ਲਈ ਕੋਈ ਵੱਡੀ ਰਾਹਤ ਨਹੀ ਦਿੱਤੀ ਗਈ। ਬੰਬ ਨੇ ਕਿਹਾ ਕਿ ਭਾਰਤ ਦਾ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਭਾਰਤ ਦਾ ਢਾਂਚਾ ਖੇਤੀ ਉਪਰ ਨਿਰਭਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵਾਅਦੇ ਕਰਕੇ ਮੁੱਕਰ ਜਾਂਦੀ ਹੈ । ਬੰਬ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨ ਲਈ ਵੱਡੇ ਪੱਧਰ ਤੇ ਕੰਮ ਕਰਨੇ ਚਾਹੀਦਾ ਹਨ । ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਕਿਸਾਨ ਸਨਮਾਨ ਨਿੱਧੀ ਸਕੀਮ ਵਧਾਉਣ ਦੀ ਗੱਲ ਕੀਤੀ ਗਈ ਸੀ, ਪਰ ਉਸ ਤੇ ਕੋਈ ਐਲਾਨ ਨਹੀਂ ਕੀਤਾ ਗਿਆ। ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਮਜ਼ਦੂਰ ਅਤੇ ਕਿਸਾਨ ਵਿਰੋਧੀ ਦੱਸਦਿਆਂ ਕਾਰਪੋਰੇਟ ਪੱਖੀ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਇਹ ਬਜਟ ਸਮੁੱਚੇ ਦੇਸ਼ ਦਾ ਪੇਸ਼ ਕੀਤਾ ਗਿਆ ਹੈ, ਪਰ ਬਜਟ ਵਿੱਚ ਭਾਜਪਾ ਨੇ ਆਪਣੇ ਸਿਆਸੀ ਹਿੱਤਾ ਨੂੰ ਮੁੱਖ ਰੱਖਦਿਆਂ, ਸਭ ਤੋਂ ਵੱਧ ਚਰਚਾ ਬਿਹਾਰ ਸੂਬੇ ਦੀ ਕੀਤੀ ਹੈ, ਕਿਉਂਕਿ ਬਹੁਤ ਜਲਦੀ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਆਉਣ ਵਾਲੀਆ ਹਨ। ਮੋਦੀ ਸਰਕਾਰ ਨੇ ਮਹਿੰਗਾਈ ਜਿਸ ਤੇ ਸਮੁੱਚੇ ਵਰਗ ਪੀੜਤ ਹਨ ਉਸ ਨੂੰ ਘਟਾਉਣ ਲਈ ਕੋਈ ਵੀ ਉਪਰਾਲੇ ਪੇਸ਼ ਨਹੀਂ ਕੀਤੇ ਗਏ। ਕਿਸਾਨਾਂ ਲਈ ਕਰਜ਼ਾ ਰਕਮ ਸਕੀਮ ਵਿੱਚ ਵਾਧੇ ਦੀ ਗੱਲ ਕਰਦਿਆਂ ਉਨ੍ਹਾਂ ਦੀ ਆਮਦਨ ਵਧਾਉਣ ਲਈ ਕੁਝ ਵੀ ਨਹੀਂ ਕਿਹਾ ਗਿਆ ਜਦੋਂ ਕਿ ਪੰਜਾਬ ਅਤੇ ਦੇਸ਼ ਦੇ ਕਿਸਾਨ ਐਮਐਸਪੀ ਦੇ ਗਰਟੀ ਕਾਨੂੰਨ ਨੂੰ ਲਾਗੂ ਕਰਨ ਅਤੇ ਹੋਰ ਮੁੱਦਿਆਂ ‘ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਰੋੜਾਂ ਬੇਰੁਜ਼ਗਾਰ ਨੌਜਵਾਨਾ ਨੂੰ ਕੋਈ ਸਥਾਈ ਰੁਜ਼ਗਾਰ ਦੇਣ ਦਾ ਇਰਾਦਾ ਨਹੀਂ ਰੱਖਦੀ, ਜਦੋਂ ਕਿ ਦੇਸ਼ ਵਿਚ ਬੇਰੁਜ਼ਗਾਰੀ ਇੱਕ ਭਿਅੰਕਰ ਸਮੱਸਿਆ ਹੈ। ਕੇਂਦਰ ਸਰਕਾਰ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਸਰਕਾਰ ਦੀ ਰੀੜ ਦੀ ਹੱਡੀ ਮੁਲਾਜ਼ਮਾਂ ਨੂੰ ਮਜ਼ਬੂਤ ਨਹੀਂ ਕਰਦਾ । ਸੂਬਿਆ ਦੇ ਜਨਤਕ ਅਦਾਰਿਆ ਦੀ ਅਕਾਰ ਘਟਾਈ ਬੰਦ ਨਾ ਕਰਕੇ, ਸੂਬਿਆ ਦੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੂਰੇ ਭਾਗ ਨਾਲ ਰੈਗੂਲਰ ਕਰਨ ਦਾ ਪ੍ਰਬੰਧ ਨਾ ਕਰਕੇ, ਮਸ਼ੀਨੀ ਬੁੱਧੀਮਾਨਤਾ ਦੀ ਵਰਤੋਂ ਉੱਤੇ ਬੇਲੋੜਾ ਖਰਚ ਰੱਖਕੇ, ਪੁਰਾਣੀ ਪੈਨਸ਼ਨ ਬਹਾਲ ਨਾ ਦੇ ਕੇ ਲੱਖਾਂ ਮੁਲਾਜ਼ਮਾਂ ਦੀਆਂ ਆਸਾਂ ਅਤੇ ਬੁਢਾਪੇ ਦੀ ਲਾਠੀ ਦੀ ਸੁਰੱਖਿਆ ਦਾ ਧਿਆਨ ਨਾ ਦੇ ਕੇ ਜਨਤਕ ਸਿੱਖਿਆ ਦੇ ਖੇਤਰ ਲਈ 6 ਫੀਸਦੀ ਨਾ ਰੱਖ ਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਆਪਣੇ ਬਜਟ ਵਿੱਚ ਸਰਕਾਰ ਦੀ ਰੀੜ ਦੀ ਹੱਡੀ ਮੁਲਾਜ਼ਮਾਂ ਨੂੰ ਮਜ਼ਬੂਤ ਨਹੀਂ ਕਰਦਾ। ਅਸਲੀਅਤ ਵਿੱਚ
ਮੁਲਾਜ਼ਮ ਸਰਕਾਰਾਂ ਦੀ ਰੀੜ ਦੀ ਹੱਡੀ ਹੁੰਦੇ ਹਨ ਜਿਹਨਾਂ ਨੇ ਸਰਕਾਰਾਂ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ ਇਸ ਲਈ ਸਰਕਾਰਾਂ ਨੂੰ ਮੁਲਾਜ਼ਮਾਂ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।
83
