ਜ਼ੀਰਾ/ ਫਿਰੋਜ਼ਪੁਰ (ਗੁਰਪ੍ਰੀਤ ਸਿੰਘ ਸਿੱਧੂ)
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਬੀਤੇ ਮੰਗਲਵਾਰ ਨੂੰ ਉਨ੍ਹਾਂ ਦੀ ਗੱਡੀ ਤੇ ਹੋਈ ਹਫਾਈ ਫਾਇਰਿੰਗ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਦੋਸ਼ ਲਗਾਉਂਦਿਆਂ ਸੀਨੀਅਰ ਕਾਂਗਰਸੀ ਆਗੂ ਜਸਪਾਲ ਸਿੰਘ ਪੰਨੂ ਵਾਈਸ ਚੇਅਰਮੈਨ ਕਿਸਾਨ ਮਜ਼ਦੂਰ ਕਾਂਗਰਸ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਉਤੇ ਪੰਜਾਬ ਸਰਕਾਰ ਦੀ ਸ਼ਹਿ ਅਤੇ ਸੋਚੀ ਸਮਝੀ ਸਾਜਿਸ਼ ਤਹਿਤ ਹੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ੀਰਾ ਹਲਕੇ ਅੰਦਰ ਇੱਕੋ ਇੱਕ ਕਾਂਗਰਸ ਪਾਰਟੀ ਦੇ ਨਿਧੜਕ ਜਰਨੈਲ ਸਵ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਬੇਟਾ ਆਪਣੇ ਪਿਤਾ ਦੇ ਪਾਏ ਪੂਰਨਿਆਂ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਜ਼ੀਰਾ ਦੀ ਤਰ੍ਹਾਂ ਕੁਲਬੀਰ ਸਿੰਘ ਜ਼ੀਰਾ ਵੀ ਆਪਣੇ ਹਲਕੇ ਦੇ ਲੋਕਾਂ ਦੇ ਨਾਲ ਸਦਾ ਮੋਢੇ ਨਾਲ ਮੋਢਾ ਜੋੜ ਕੇ ਖੜਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਕੁਲਬੀਰ ਸਿੰਘ ਜ਼ੀਰਾ ਦਿਨ ਹੈ ਜਾਂ ਰਾਤ ਉਸੇ ਵਕਤ ਆਪਣੇ ਵਰਕਰ ਦੇ ਕੋਲ ਜਾ ਖੜਦੇ ਹਨ। ਉਨ੍ਹਾਂ ਕਿਹਾ ਕਿ ਇਸ ਕਰਕੇ ਕੁਲਬੀਰ ਸਿੰਘ ਜ਼ੀਰਾ ਸਮੁੱਚੇ ਫਿਰੋਜ਼ਪੁਰ ਜਿਲੇ ਅੰਦਰ ਹੀ ਨਹੀਂ ਸਗੋਂ ਜਦੋਂ ਦਾ ਇਨ੍ਹਾਂ ਨੇ ਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਇਲੈਕਸ਼ਨ ਲੜਿਆ ਹੈ ਉਦੋਂ ਤੋਂ ਹੀ ਸਰਕਾਰ ਇਨ੍ਹਾਂ ਦੇ ਪਿੱਛੇ ਹੱਥ ਧੋ ਕੇ ਪੈ ਗਈ ਹੈ। ਉਨ੍ਹਾਂ ਕਿਹਾ ਕਿ ਕੁਲਬੀਰ ਸਿੰਘ ਜੀ ਨੇ ਖਡੂਰ ਸਾਹਿਬ ਹਲਕੇ ਤੋਂ ਦੂਸਰੇ ਨੰਬਰ ਤੇ ਆ ਕੇ ਇੱਕ ਆਪ ਸਰਕਾਰ ਦੇ ਚੋਟੀ ਦੇ ਮੰਤਰੀ ਨੂੰ ਹਰਾ ਕੇ ਦੂਸਰੇ ਨੰਬਰ ਤੇ ਆਏ ਸਨ । ਉਨ੍ਹਾਂ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਆਪ ਸਰਕਾਰ ਤੋਂ ਨਹੀਂ ਹਾਰੇ ਇਹ ਇੱਕ ਲੋਕ ਲਹਿਰ ਸੀ ਜਿਸਦੇ ਹੱਥੋਂ ਕੁਲਵੀਰ ਸਿੰਘ ਜੀਰਾ ਹਾਰੇ । ਕੁਲਬੀਰ ਸਿੰਘ ਜ਼ੀਰਾ ਨੂੰ ਲੋਕਾਂ ਨੇ ਵੱਡੀ ਪੱਧਰ ਤੇ ਵੋਟਾਂ ਪਾ ਕੀ ਹਰਮਨ ਪਿਆਰਤਾ ਦਾ ਸਬੂਤ ਦਿੱਤਾ ਸੀ ,ਇਸ ਕਰਕੇ ਪਿਛਲੇ ਸਮੇਂ ਤੋਂ ਹੀ ਪੰਜਾਬ ਸਰਕਾਰ ਦੀ ਸ਼ਹਿ ਤੇ ਕਈ ਵਾਰ ਹਮਲੇ ਕਰਵਾਏ ਗਏ ਅਤੇ ਕੁਲਬੀਰ ਸਿੰਘ ਜ਼ੀਰਾ ਵਾਲ ਵਾਲ ਬਚੇ ਹਨ। ਉਨ੍ਹਾਂ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਲੋਕਾਂ ਦੀ ਆਵਾਜ਼ ਚੁੱਕਣ ਕਾਰਨ ਹੁਣ ਕਈ ਵਾਰ ਗੈਂਗਸਟਰਾਂ ਵੱਲੋਂ ਵੀ ਧਮਕੀਆਂ ਮਿਲ ਰਹੀਆਂ ਹਨ ਅਤੇ ਜਿਸ ਦਾ ਸਬੂਤ ਬੀਤੇ ਵਰ੍ਹੇ ਫਾਇਰਿੰਗ ਦੌਰਾਨ ਫੱਟੜ ਹੋਣਾ ਹੈ । ਉਨ੍ਹਾਂ ਕਿਹਾ ਕਿ ਉਲਟਾ ਸਰਕਾਰ ਦੀ ਸ਼ਹਿ ਤੇ ਸਾਬ ਵਿਧਾਇਕ ਕੁਲਬੀਰ ਸਿੰਘ ਜੀਰਾ ਅਤੇ ਸਾਥੀਆਂ ਦੇ ਉਪਰ 307 ਦੇ ਪਰਚੇ ਦਰਜ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਪੰਜਾਬ ਸਰਕਾਰ ਸਾਬਕਾਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਲੋਕ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ , ਪਰ ਜੀਰਾ ਪਰਿਵਾਰ ਕਦੇ ਵੀ ਇਸ ਜਾਲਮ ਸਰਕਾਰ ਅੱਗੇ ਨਹੀਂ ਝੁਕਣਗੇ ਅਤੇ ਆਪਣੇ ਵਰਕਰਾਂ ਦੇ ਨਾਲ ਹਰ ਦੁੱਖ ਸੁੱਖ ਵਿੱਚ ਮੋਢੇ ਨਾਲ ਮੋਢਾ ਲਾ ਕੇ ਚਟਾਣ ਵਾਂਗ ਖੜਨਗੇ
