Home ਚੰਡੀਗੜ੍ਹ ਫਿਰੋਜ਼ਪੁਰ ਵਿਖੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਪ.ਸ.ਸ.ਫ ਵੱਲੋਂ 7-8 ਫਰਵਰੀ ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ :- ਗੁਰਦੇਵ ਸਿੰਘ ਸਿੱਧੂ

ਫਿਰੋਜ਼ਪੁਰ ਵਿਖੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਪ.ਸ.ਸ.ਫ ਵੱਲੋਂ 7-8 ਫਰਵਰੀ ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ :- ਗੁਰਦੇਵ ਸਿੰਘ ਸਿੱਧੂ

by gpsingh
49 views

ਫਿਰੋਜ਼ਪੁਰ, 6 ਫਰਵਰੀ ( ਗੁਰਪ੍ਰੀਤ ਸਿੰਘ ਸਿੱਧੂ ) ਆਲ ਇੰਡੀਆ ਸਟੇਟ ਗੌਰਮਿੰਟ ਇੰਮਪਲਾਈਜ ਫੈਡਰੇਸ਼ਨ ਦੇ ਸੱਦੇ ਤਹਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1406/22/ਚੰਡੀਗੜ੍ਹ (ਪ.ਸ.ਸ.ਫ.) ਵੱਲੋਂ 7,8 ਫਰਵਰੀ 2025 ਦੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਧਰਨਿਆਂ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੱਸਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਮੁਲਾਜ਼ਮਾਂ ਦੀ ਕੌਮੀ ਜੱਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ ਪੜਾਅ-ਵਾਰ ਸੰਘਰਸ਼ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਜੋਂ ਮਿਤੀ 7-8 ਫਰਵਰੀ ਨੂੰ ਦਿਨ-ਰਾਤ ਦੇ ਜ਼ਿਲ੍ਹਾ ਪੱਧਰੀ ਰੈਲੀਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਇਹ ਰੈਲੀਆਂ ਪੀ.ਐਫ.ਆਰ.ਡੀ.ਏ. ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਸਾਰੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਜਨਤਕ ਅਦਾਰਿਆਂ ਦਾ ਨਿੱਜੀਕਰ/ ਨਿਗਮੀਕਰਣ ਅਤੇ ਸਰਕਾਰੀ ਵਿਭਾਗਾਂ ਦੀ ਆਕਾਰ ਘਟਾਈ ਬੰਦ ਕਰਨ, ਅੱਠਵੇਂ ਤਨਖਾਹ ਕਮਿਸ਼ਨ ਦਾ ਗਠਨ ਕਰਨ, ਰਹਿੰਦੀਆਂ ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਜ਼ਬਤ ਕੀਤੇ ਬਕਾਇਆਂ ਨੂੰ ਬਹਾਲ ਕਰਾਉਣ, ਕੌਮੀਂ ਸਿੱਖਿਆ ਨੀਤੀ ਨੂੰ ਵਾਪਿਸ ਕਰਵਾਉਣ, ਸੰਵਿਧਾਨ ਦੀਆਂ ਧਾਰਾ 310 ਅਤੇ 311 (2) ਨੂੰ ਰੱਦ ਕਰਵਾਉਣ, ਧਰਮ ਨਿਰਪੱਖਤਾ ਦੀ ਰਾਖੀ ਕਰਨ ਆਦਿ ਮੰਗਾਂ ਸਬੰਧੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਮੂਹ ਮੁਲਾਜ਼ਮ ਵਰਗ ਨੂੰ ਅਗਲੇ ਸੰਘਰਸ਼ਾਂ ਲਈ ਤਿਆਰ ਰਹਿੰਦਿਆਂ ਇਨ੍ਹਾਂ ਰੈਲੀਆਂ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪ ਸ ਸ ਫ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਮਾਂਗਟ, ਸੀਨੀਅਰ ਮੀਤ ਪ੍ਰਧਾਨ ਰਾਜੀਵ ਹਾਡਾ, ਬਲਵਿੰਦਰ ਸਿੰਘ ਭੁੱਟੋ, ਨਿਸ਼ਾਨ ਸਿੰਘ ਸਹਿਜਾਦੀ, ਮਹਿੰਦਰ ਸਿੰਘ ਬਰਾੜ, ਤਰਸੇਮ ਸਿੰਘ ਹਾਜੇਵਾਲੀ, ਪ੍ਰੈੱਸ ਸਕੱਤਰ ਗੁਰਮੀਤ ਸਿੰਘ ਜੰਮੂ, ਸਹਾਇਕ ਪ੍ਰੈਸ ਸਕੱਤਰ ਸੰਜੀਵ ਵਰਮਾ, ਮੀਤ ਪ੍ਰਧਾਨ ਨਰੇਸ਼ ਕੁਮਾਰ ਸੈਣੀ,ਮਹਿਲ ਸਿੰਘ, ਗੁਰਬੀਰ ਸਿੰਘ ਸ਼ਹਿਜ਼ਾਦੀ, ਰਾਮੇਸ਼ ਕੁਮਾਰ ਕੰਬੋਜ, ਜੋਗਿੰਦਰ ਸਿੰਘ ਕੜਾਹੇ ਵਾਲਾ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਬੱਧਣ ਘੱਲ ਖੁਰਦ,ਰਾਜ ਕੁਮਾਰ ਬਲਾਕ ਪ੍ਰਧਾਨ ਮੱਖੂ,ਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਦਰਸ਼ਨ ਸਿੰਘ ਭੁੱਲਰ ਬਲਾਕ ਪ੍ਰਧਾਨ ਗੁਰੂ ਹਰਸਹਾਏ ਸਤਨਾਮ ਸਿੰਘ ਬਲਾਕ ਪ੍ਰਧਾਨ ਫਿਰੋਜ਼ਪੁਰ ਆਦਿ ਹਾਜ਼ਰ ਸਨ।

Related Articles

Leave a Comment