7
ਤਲਵੰਡੀ ਭਾਈ, 17 ਫਰਵਰੀ ( ਗੁਰਪ੍ਰੀਤ ਸਿੰਘ ਸਿੱਧੂ ) :- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਵਿਧਾਇਕਾ ਨੂੰ ਮੰਗ ਪੱਤਰ ਦੇਣ ਦੇ ਪ੍ਰੋਗਰਾਮਾ ਵਿੱਚ ਪ ਸ ਸ ਫ ਬਲਾਕ ਘੱਲ ਖੁਰਦ ਦੇ ਸਾਥੀ ਸ਼ਾਮਲ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਬੱਧਣ ਨੇ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਭਾਈ ਵਿਖੇ ਪ ਸ ਸ ਫ ਬਲਾਕ ਘੱਲ ਖੁਰਦ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਮੀਟਿੰਗ ਵਿੱਚ ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਸਹਿਜਾਦੀ ਆਦਿ ਹਾਜ਼ਰ ਸਨ। ਇਸ ਮੌਕੇ ਮੀਟਿੰਗ ਵਿੱਚ ਬਲਾਕ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ, ਸੀਨੀਅਰ ਮੀਤ ਪ੍ਰਧਾਨ ਸ਼ਲਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਨਦੀਪ ਕੰਬੋਜ, ਨੀਤੂ ਚਾਵਲਾ, ਰਮੇਸ਼ ਕੁਮਾਰ, ਰੇਸ਼ਮ ਸਿੰਘ, ਹਰਦੀਪ ਸਿੰਘ, ਨਰਿੰਦਰ ਸਿੰਘ, ਸਰੋਜ ਬਾਲਾ ,ਅਮਿਤ ਸੇਠੀ, ਰਜੇਸ਼ ਕੁਮਾਰ, ਪਰਵੀਨ ਕੁਮਾਰ, ਪਰਵੀਨ ਕੁਮਾਰ, ਬਲਜੀਤ ਸਿੰਘ, ਗੁਰਬੀਰ ਸਿੰਘ, ਰਜਿੰਦਰ ਕੁਮਾਰ, ਬਲਵੰਤ ਸਿੰਘ ਆਦਿ ਹਾਜ਼ਰ ਸਨ।
