ਤਲਵੰਡੀ ਭਾਈ, 17ਫਰਵਰੀ ( ਗੁਰਪ੍ਰੀਤ ਸਿੰਘ ਸਿੱਧੂ) ਸਿੱਖ ਪੰਥ ਦੇ ਮਹਾਨ ਸ਼ਹੀਦਾ ਦੀ ਪਵਿੱਤਰ ਯਾਦ ਵਿੱਚ ਸੰਤ ਬਾਬਾ ਜੋਰਾ ਸਿੰਘ ਮਾਛੀ ਬੁਗਰੇ ਵਾਲਿਆਂ ਦੀ ਦੇਖ ਰੇਖ ਹੇਠ ਸ਼ਹੀਦੀ ਸਮਾਗਮ ਗੁਰਦੁਆਰਾ ਬਾਬਾ ਹਰੀਦਾਸ ਤਲਵੰਡੀ ਭਾਈ ਵਿਖੇ ਕਰਵਾਇਆ ਗਿਆ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਪਹੁੰਚੇ ਰਾਗੀ ਜਥੇ ਵੱਲੋਂ ਰਸ ਭਿੰਨੇ ਕੀਰਤਨ ਗਾਇਨ ਕੀਤੇ ਅਤੇ ਢਾਡੀ ਕਵੀਸ਼ਰੀ ਜਥਿਆਂ ਨੇ ਵੀਰ ਰਸ ਸੁਣਾ ਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਆਈਆਂ ਸੰਗਤਾਂ ਦੇ ਸਨਮੁਖ ਹੁੰਦਿਆਂ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ ਅਤੇ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਨੇ ਕੌਮੀ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਇਸ ਦੋਰਾਨ ਸੰਤ ਬਾਬਾ ਜੋਰਾ ਸਿੰਘ ਮਾਛੀ ਬੁਗਰੇ ਵਾਲਿਆਂ ਨੇ ਸਿਰਪਾਓ ਅਤੇ ਸਨਮਾਨ ਦੇ ਕੇ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ,ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ,ਸੰਤ ਬਾਬਾ ਸੁਧ ਸਿੰਘ ਟੂਸਿਆ ਵਾਲਿਆਂ ਅਤੇ ਸੰਤ ਬਾਬਾ ਹਰਭਜਨ ਸਿੰਘ ਜੰਡ ਸਾਹਿਬ ਵਾਲਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਆਈਆਂ ਸੰਗਤਾਂ ਲਈ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।
8
