ਜ਼ੀਰਾ/ ਫਿਰੋਜ਼ਪੁਰ19 ਫਰਵਰੀ ( ਗੁਰਪ੍ਰੀਤ ਸਿੰਘ ਸਿੱਧੂ)
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੇ ਫੈਸਲੇ ਅਨੁਸਾਰ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੇ ਸਪੁੱਤਰ ਸ਼ੰਕਰ ਕਟਾਰੀਆ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਫਿਰੋਜ਼ਪੁਰ ਦੇ ਪ੍ਰੈੱਸ ਸਕੱਤਰ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਗੁਰਦੇਵ ਸਿੰਘ ਸਿੱਧੂ,ਬਲਵਿੰਦਰ ਸਿੰਘ ਭੁੱਟੋ, ਹਰਪਾਲ ਸਿੰਘ ਸੰਧੂ, ਭੁਪਿੰਦਰ ਸਿੰਘ ਢਿੱਲੋ,ਜਸਵਿੰਦਰ ਸਿੰਘ ਪੰਨੂੰ, ਹਰਮੇਸ਼ ਸਿੰਘ,ਕੌਰ ਸਿੰਘ, ਜੋਗਿੰਦਰ ਸਿੰਘ ਕੜਾਹੇ ਵਾਲਾ, ਤਰਸੇਮ ਸਿੰਘ ਹਾਜੇਵਾਲੀ, ਰਾਮੇਸ਼ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਾਅਦਾ ਕੀਤਾ ਸੀ ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਾਅਦਿਆਂ ਤੋਂ ਮੁੱਕਰ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਦਾ ਫੈਸਲਾ ਪੰਜਾਬ ਅੰਦਰ ਵੀ ਦੁਹਰਾਇਆ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੋਵੇਗੀ। ਇਸ ਮੌਕੇ ਕੁਲਵਿੰਦਰ ਸਿੰਘ ਬੱਧਣ ਬਲਾਕ ਪ੍ਰਧਾਨ ਘੱਲ ਖੁਰਦ, ਜੋਗਿੰਦਰ ਸਿੰਘ ਕੰਡਿਆਲ, ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਰੇਜ ਪ੍ਰਧਾਨ ਜਸਵਿੰਦਰ ਰਾਜ ਸ਼ਰਮਾ , ਜਸਵਿੰਦਰ ਸਿੰਘ ਪੰਨੂੰ ਬਲਾਕ ਪ੍ਰਧਾਨ, ਜਰਨੈਲ ਸਿੰਘ ਮੀਤ, ਬਲਦੇਵ ਰਾਜ ਸ਼ਰਮਾ, ਨਿਸ਼ਾਨ ਸਿੰਘ ਪਟਵਾਰੀ, ਰਾਜਿੰਦਰ ਕੁਮਾਰ ਸੈਕਟਰੀ, ਮਨਜੀਤ ਸਿੰਘ ਪੰਚਾਇਤੀ ਰਾਜ ,ਪ੍ਰੇਮ ਸਿੰਘ, ਹਰਮੇਸ਼ ਸਿੰਘ, ਬਲਦੇਵ ਰਾਜ ਸ਼ਰਮਾ, ਜਸਵਿੰਦਰ ਸਿੰਘ ਪੰਨੂੰ, ਮੱਖਣ ਸਿੰਘ, ਸਤਪਾਲ ਸਿੰਘ, ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਹਾਜ਼ਰ ਸਨ।
