ਜ਼ੀਰਾ/ ਫਿਰੋਜ਼ਪੁਰ 20 ਫਰਵਰੀ (ਗੁਰਪ੍ਰੀਤ ਸਿੰਘ ਸਿੱਧੂ)
ਮੈ: ਹੰਸ ਰਾਜ ਨਰੇਸ਼ ਕੁਮਾਰ,ਸਕਲ ਜ਼ੈਨ ਸਮਾਜ ਅਤੇ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ਸਵ ਸ੍ਰੀ ਮਤੀ ਰੇਖਾ ਜੈਨ ਦੀ ਨਿੱਘੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 22 ਫਰਵਰੀ 2025 ਦਿਨ ਸ਼ਨੀਵਾਰ ਨੂੰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਤਿੰਦਰ ਸਚਦੇਵਾ, ਪ੍ਰਧਾਨ ਅਨਿਲ ਬਜਾਜ, ਐਡਵੋਕੇਟ ਰੋਹਿਤ ਜੈਨ ਨੇ ਦੱਸਿਆ ਕਿ ਮੈ ਹੰਸ ਰਾਜ, ਸਕਲ ਜ਼ੈਨ ਸਮਾਜ ਅਤੇ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਦੇ ਸਹਿਯੋਗ ਨਾਲ ਸਵ: ਸ੍ਰੀ ਮਤੀ ਰੇਖਾ ਜੈਨ ਦੀ ਨਿੱਘੀ ਯਾਦ ਵਿੱਚ ਅੱਖਾਂ ਦਾ ਮੁਫਤ ਚੈੱਕ ਅੱਪ ਕੈਂਪ ਮਿਤੀ 22 ਫਰਵਰੀ 20025 ਦਿਨ ਸ਼ਨੀਵਾਰ ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 12 ਵਜੇ ਤੱਕ ਜ਼ੈਨ ਜ਼ਨਾਨਾ ਹਸਪਤਾਲ ਜ਼ੀਰਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕ ਅੱਪ , ਅਪ੍ਰੇਸ਼ਨ ਅਤੇ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਤੇ ਡਾ ਮਨੀਸ਼ ਧਵਨ (ਐਚ ੳ ਡੀ) ਦੀ ਦੇਖ ਰੇਖ ਹੇਠ ਅੱਖਾਂ ਦਾ ਮੁਫ਼ਤ ਚੈਕ ਅੱਪ ਕੀਤਾ ਜਾਵੇਗਾ।
