Home ਪੰਜਾਬ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਤੇ ਪੂਰਨ ਪਾਬੰਦੀ ਦੇ ਹੁਕਮ

ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਤੇ ਪੂਰਨ ਪਾਬੰਦੀ ਦੇ ਹੁਕਮ

-ਨਗਰ ਪੰਚਾਇਤ ਮੱਲਾਂ ਵਾਲਾ ਖਾਸ ਕਾਰਜ ਸਾਧਕ ਅਫਸਰ ਵੱਲੋਂ ਮੁਨਿਆਦੀ ਪੱਤਰ ਜਾਰੀ

by gpsingh
11 views

ਫਿਰੋਜ਼ਪੁਰ/ਮੱਲਾਂ ਵਾਲਾ ਖਾਸ-20 ਫਰਵਰੀ( ਰੋਸ਼ਨ ਲਾਲ ਮਨਚੰਦਾ )-

ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਤੇ ਪੂਰਨ ਪਾਬੰਦੀ ਦੇ ਹੁਕਮਾਂ ਨੂੰ ਕਸਬੇ ਵਿੱਚ ਸਖ਼ਤੀ ਨਾਲ ਲਾਗੂ ਕਰਵਾਉਂਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਜੀ ਦੇ ਨਿਰਦੇਸ਼ਾ ਅਨੁਸਾਰ ਨਗਰ ਪੰਚਾਇਤ ਮੱਲਾਂ ਵਾਲਾ ਖਾਸ ਦੇ ਅਧੀਨ ਆਉਂਦੀ ਮਾਰਕਿਟ ਵਿੱਚ ਵੱਖ-ਵੱਖ ਥਾਵਾਂ ਤੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕਰਨ ਸੰਬੰਧੀ ਅਤੇ ਪਲਾਸਟਿਕ ਤੋਂ ਬਣੀਆਂ ਵਸਤਾਂ ਦੀ ਵਰਤੋਂ ਬੰਦ ਕਰਨ ਦੀ ਹਦਾਇਤ ਸਬੰਧੀ ਨਗਰ ਪੰਚਾਇਤ ਮੱਲਾ ਵਾਲਾ ਖਾਸ ਕਾਰਜ ਸਾਧਕ ਅਫਸਰ ਸ਼੍ਰੀ ਨਰਿੰਦਰ ਕੁਮਾਰ ਵੱਲੋਂ ਮੁਨਿਆਦੀ ਪੱਤਰ ਜਾਰੀ ਕੀਤਾ ਗਿਆ ਹੈ
ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ,ਕਾਂਟੇ,ਚਮਚੇ, ਚਾਕੂ, ਪਾਈਪ,ਟ੍ਰੇ,ਮਿਠਾਇਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਪਲਾਸਟਿਕ ਜਾਂ ਪੀ.ਵੀ.ਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਿੱਕਰ ਦੀ ਮੈਨੂਫੈਕਚਰਿੰਗ, ਇਮਪੋਰਟ, ਸਟੋਕਿੰਗ, ਡਿਸਟਰੀਬਿਊਸ਼ਨ, ਵਿਕਰੀ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਗਈ ਹੈ ਇਨ੍ਹਾਂ ਦੀ ਵਰਤੋਂ ਕਰਨ ਵਾਲੇ ਦੁਕਾਨਾਦਾਰਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਹ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਪਲਾਸਟਿਕ ਦਾ ਸਮਾਨ ਪ੍ਰਸਾਸ਼ਨ ਦੁਆਰਾ ਜ਼ਬਤ ਵੀ ਕੀਤਾ ਜਾ ਸਕਦਾ ਹੈ
ਕਾਰਜ ਸਾਧਕ ਅਫਸਰ ਸ਼੍ਰੀ ਨਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਦੁਕਾਨਾਂ ਦੇ ਮਾਲਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋ ਗੁਰੇਜ਼ ਕਰਨ ਲਈ ਕਿਹਾ ਜਾਦਾ ਹੈ ਉਨ੍ਹਾਂ ਦੁਕਾਨਦਾਰਾ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪ੍ਰਸ਼ਾਸਨਿਕ ਟੀਮਾਂ ਲਗਾਤਾਰ ਚੈਕਿੰਗ ਕਰਦੀਆਂ ਰਹਿਣਗੀਆ ਜੇਕਰ ਕੋਈ ਵੀ ਦੁਕਾਨਦਾਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਦਾ ਪਾਇਆ ਜਾਦਾ ਹੈ ਤਾਂ ਉਸ ਤੇ ਕਾਰਵਾਈ ਕੀਤੀ ਜਾਵੇਗੀ

Related Articles

Leave a Comment