ਫਿਰੋਜ਼ਪੁਰ, 21 ਫਰਵਰੀ (ਗੁਰਪ੍ਰੀਤ ਸਿੰਘ ਸਿੱਧੂ) ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਸਮੂਹ ਮੁਲਾਜ਼ਮਾਂ ਦੀਆਂ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਚਲਦੀ ਗੇਟ ਰੈਲੀ 50 ਦਿਨ ,ਚ ਸ਼ਾਮਿਲ ਹੋਣ ਤੇ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਇੰਜ ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਨਰਲ ਸਕੱਤਰ ਪ ਸ ਸ ਫ ਫਿਰੋਜ਼ਪੁਰ, ਜਗਮੀਤ ਸਿੰਘ ਪ੍ਰਧਾਨ,ਮਦਨ ਉਨੀਆਲ ਜਨਰਲ ਸਕੱਤਰ ਸਟਾਫ ਵੈਲਫੇਅਰ ਐਸੋਏਸ਼ਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ,ਜੇ ਏ ਸੀ ਦੇ ਮੈਂਬਰ ਗੁਰਪ੍ਰੀਤ ਸਿੰਘ, ਸਤਿੰਦਰ ਕੁਮਾਰ, ਰਜਿੰਦਰ ਕੁਮਾਰ, ਬਲਕਰਨ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜਪੁਰ ਪੰਜਾਬ ਸਰਕਾਰ ਵੱਲੋਂ ਸ਼ਹੀਦੇ ਆਜ਼ਮ ਸ੍ਰ ਭਗਤ ਸਿੰਘ ਜੀ ਦੇ ਨਾਮ ਉੱਪਰ ਸਥਾਪਿਤ ਕੀਤੀ ਸੀ , ਪਰ ਪੰਜਾਬ ਸਰਕਾਰਾਂ ਦੀਆਂ ਨਕਾਮੀਆਂ ਕਾਰਨ ਇਹ ਯੂਨੀਵਰਸਿਟੀ ਬੰਦ ਹੋਣ ਦੇ ਕਿਨਾਰੇ ਪਈ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਚਲਾਉਣ ਲਈ ਬਹੁਤ ਹੀ ਘੱਟ ਨਾਂਮਾਤਰ ਗ੍ਰਾਂਟਾ ਜਾਰੀ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਸਮੁੱਚੇ ਸਟਾਫ ਨੂੰ ਤਨਖਾਹ ਵੀ ਪੂਰੀਆਂ ਨਹੀਂ ਮਿਲਦੀਆਂ ਅਤੇ ਕਈ ਕਈ ਮਹੀਨੇ ਤਨਖਾਹ ਤੋਂ ਵਾਝੇ ਮੁਲਾਜ਼ਮਾਂ ਨੂੰ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਅਤਿ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਹੇਠ ਯੂਨੀਵਰਸਿਟੀ ਦੀ ਗ੍ਰਾਂਟ ਵਿਚ ਵਾਧਾ ਕਰਨ ਅਤੇ ਚਾਰ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਝੇ ਮੁਲਾਜ਼ਮਾਂ ਨੂੰ ਤਨਖਾਹਾ ਦੇਣ ਸਬੰਧੀ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਮਜਬੂਰ ਸਮੁੱਚਾ ਸਟਾਫ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ।
74
