ਜ਼ੀਰਾ/ ਫਿਰੋਜ਼ਪੁਰ, 22 ਫਰਵਰੀ ( ਗੁਰਪ੍ਰੀਤ ਸਿੰਘ ਸਿੱਧੂ ) :- ਜੰਗਲਾਤ ਕਾਮਿਆਂ ਦੀ ਸਿਰਮੌਰ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22-ਬੀ ਚੰਡੀਗੜ੍ਹ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਸਹਿਜਾਦੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਸਾਰਾਗੜ੍ਹੀ ਸਹਿਬ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਫਿਰੋਜ਼ਪੁਰ, ਸੁਲੱਖਣ ਸਿੰਘ ਜ਼ਿਲ੍ਹਾ ਖਜਾਨਚੀ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਯੂਨੀਅਨ ਪੰਜਾਬ,ਮਹਿਲ ਸਿੰਘ ਸੂਬਾ ਪ੍ਰਧਾਨ ਪੰਜਾਬ ਵਣ ਵਿਭਾਗ ਡਰਾਈਵਰ ਐਸੋਸੀਏਸ਼ਨ, ਡੀਐਸਪੀ ਜਸਪਾਲ ਸਿੰਘ ਪ੍ਰਧਾਨ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਫਿਰੋਜ਼ਪੁਰ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੀਟਿੰਗ ਦੀ ਕਰਵਾਈ ਚਲਾਉਂਦਿਆਂ ਜਿਲ੍ਹਾ ਜਨਰਲ ਸਕੱਤਰ ਗੁਰਬੀਰ ਸਿੰਘ ਸ਼ਹਿਜ਼ਾਦੀ ਨੇ ਵੱਖ ਵੱਖ ਜਥੇਬੰਦੀਆਂ ਦੇ ਪਹੁੰਚੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਫਿਰੋਜ਼ਪੁਰ ਰੇਂਜ ਵਿਚ ਕੰਮ ਕਰਦੇ ਜੰਗਲਾਤ ਕਾਮਿਆਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ 28 ਫਰਵਰੀ ਨੂੰ ਡੀ ਐਫ ਓ ਜੰਗਲਾਤ ਵਿਭਾਗ ਫਿਰੋਜ਼ਪੁਰ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਜੱਥੇਬੰਦੀ ਦੀ ਸੂਬਾ ਕਮੇਟੀ ਦੇ ਐਲਾਨ ਤਹਿਤ 6 ਮਾਰਚ 2025 ਨੂੰ ਵਿੱਤ ਮੰਤਰੀ ਚੀਮਾ ਦੇ ਹਲਕਾ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ ਵਿੱਚ ਸ਼ਾਮਲ ਹੋਣ ਲਈ ਸਮੂਹ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮੀਟਿੰਗ ਵਿੱਚ ਫਿਰੋਜ਼ਪੁਰ ਰੇਂਜ ਪ੍ਰਧਾਨ ਬਚਨ ਸਿੰਘ , ਜਸਵਿੰਦਰ ਰਾਜ ਸ਼ਰਮਾ ਰੇਂਜ ਪ੍ਰਧਾਨ ਜ਼ੀਰਾ, ਜਸਵਿੰਦਰ ਸਿੰਘ ਪੰਨੂੰ ਬਲਾਕ ਪ੍ਰਧਾਨ ਜ਼ੀਰਾ,ਜਨਰਲ ਸਕੱਤਰ ਗੁਰਪਿੰਦਰ ਸਿੰਘ, ਖਜਾਨਚੀ ਸੂਰਤ ਸਿੰਘ,ਸੀਨੀਅਰ ਮੀਤ ਕੁਲਵੰਤ ਸਿੰਘ, ਮਨਜੀਤ ਸਿੰਘ,ਮੀਤ ਪ੍ਰਧਾਨ ਰੂਲਿਆ ਰਾਮ, ਪ੍ਰੈੱਸ ਸਕੱਤਰ ਅਜੀਤ ਸਿੰਘ, ਜਥੇਬੰਦਕ ਸਕੱਤਰ ਰਣਜੀਤ ਸਿੰਘ , ਜ਼ਿਲ੍ਹਾ ਵਿੱਤ ਸਕੱਤਰ ਬਾਂਕੇ ਲਾਲ, ਸਹਾਇਕ ਵਿੱਤ ਸਕੱਤਰ ਗਿਆਨ ਸਿੰਘ ਸ਼ਹਿਜ਼ਾਦੀ , ਲਖਵੀਰ ਸਿੰਘ , ਮੀਤ ਪ੍ਰਧਾਨ ਗੁਰਪਿੰਦਰ ਸਿੰਘ, ਮੁਖਤਿਆਰ ਸਿੰਘ, ਰਣਜੀਤ ਸਿੰਘ, ਸਹਾਇਕ ਸਕੱਤਰ ਬਚਨ ਸਿੰਘ, ਜੁਆਇੰਟ ਸੈਕਟਰੀ ਬਲਵਿੰਦਰ ਕੁਮਾਰ, ਜੁਆਇੰਟ ਸਹਾਇਕ ਸਕੱਤਰ ਅਮਰਜੀਤ ਸਿੰਘ, ਬਲਜੀਤ ਸਿੰਘ ਗੋਲੂ ਵਾਲਾ, ਪ੍ਰੈੱਸ ਸਕੱਤਰ ਪਰਮਜੀਤ ਸਿੰਘ, ਸਹਾਇਕ ਪ੍ਰੈਸ ਸਕੱਤਰ ਕਰਮਜੀਤ ਸਿੰਘ, ਜਥੇਬੰਦਕ ਸਕੱਤਰ ਸੁਲੱਖਣ ਸਿੰਘ , ਸਹਾਇਕ ਜਥੇਬੰਦਕ ਸਕੱਤਰ ਸੂਰਤ ਸਿੰਘ,ਜੀਤ ਸਿੰਘ ,ਗਿਆਨ ਸਿੰਘ , ਬਲਵਿੰਦਰ ਸਿੰਘ , ਮਹਿੰਦਰ ਸਿੰਘ , ਗੁਰਮੀਤ ਸਿੰਘ, ਚਮਕੌਰ ਸਿੰਘ, ਹਰਮੇਸ਼ ਸਿੰਘ , ਜੁਆਇੰਟ ਸਕੱਤਰ ਗੁਰਪਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ,ਵਿੱਤ ਸਕੱਤਰ ਮਹਿੰਦਰ ਸਿੰਘ ਹਜਾਰਾ ਸਿੰਘ ਵਾਲਾ, ਪ੍ਰੈੱਸ ਸਕੱਤਰ ਆਦਿ ਹਾਜ਼ਰ ਸਨ।
110
