Home ਪੰਜਾਬ ਗੁਰਦੁਆਰਾ ਠੱਠਾ ਸਾਹਿਬ ਵਿਖੇ ਬਰਸੀ ਸਮਾਗਮ ਨੂੰ ਸਮਰਪਿਤ ਖਿੰਡਾ ਕਲੀਨਿਕ , ਤੇ ਸੁਵਾਮੀ ਸੰਕਰਾਪੁਰੀ ਲੈਬ ਵੱਲੋਂ ਖ਼ੂਨਦਾਨ ਕੈਂਪ ਲਗਾਇਆ

ਗੁਰਦੁਆਰਾ ਠੱਠਾ ਸਾਹਿਬ ਵਿਖੇ ਬਰਸੀ ਸਮਾਗਮ ਨੂੰ ਸਮਰਪਿਤ ਖਿੰਡਾ ਕਲੀਨਿਕ , ਤੇ ਸੁਵਾਮੀ ਸੰਕਰਾਪੁਰੀ ਲੈਬ ਵੱਲੋਂ ਖ਼ੂਨਦਾਨ ਕੈਂਪ ਲਗਾਇਆ

by gpsingh
76 views

 ਜ਼ੀਰਾ/ ਫਿਰੋਜ਼ਪੁਰ 25 ਫਰਵਰੀ (ਗੁਰਪ੍ਰੀਤ ਸਿੰਘ ਸਿੱਧੂ)

ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਠੱਠਾ ਸਾਹਿਬ (ਜ਼ੀਰਾ) ਵਿਖੇ ਸੰਤਾਂ ਦੀ ਬਰਸੀ ਨੂੰ ਸਮਰਪਿਤ ਖਿੰਡਾਂ ਕਲੀਨਿਕ ਠੱਠਾ ਸਾਹਿਬ ਅਤੇ ਸੁਆਮੀ ਸੰਕਰਾਪੁਰੀ ਲੈਬ ਜ਼ੀਰਾ ਵੱਲੋਂ ਸਾਂਝੇ ਤੌਰ ਤੇ ਬਾਬਾ ਅਜੀਤ ਸਿੰਘ ਜੀ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਜਸਬੀਰ ਸਿੰਘ ਗਿੱਲ ਅਤੇ ਡਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਖਿੰਡਾਂ ਕਲੀਨਿਕ ਠੱਠਾ ਸਾਹਿਬ ਅਤੇ ਸੁਆਮੀ ਸ਼ੰਕਰਾਪੁਰੀ ਲੈਬ ਜ਼ੀਰਾ ਵੱਲੋਂ ਸਾਂਝੇ ਤੌਰ ਤੇ ਕਾਰ ਸੇਵਾ ਵਾਲੇ ਬਾਬਾ ਅਜੀਤ ਸਿੰਘ ਜੀ ਦੀ ਅਗਵਾਈ ਹੇਠ ਖੂਨ ਦਾਨ ਕੈਂਪ ਗੁਰਦੁਆਰਾ ਪਾਤਸ਼ਾਹੀ ਛੇਵੀਂ ਨਗਰੀ ਕਾਰਸੇਵਾ ਠੱਠਾ ਸਾਹਿਬ (ਜ਼ੀਰਾ) ਵਿਖੇ ਲਗਾਇਆ ਗਿਆ। ਜਿਸ ਵਿੱਚ ਮਿੱਤਲ ਬਲੱਡ ਬੈਂਕ ਮੋਗਾ ਦੀ ਟੀਮ ਵੱਲੋਂ 150 ਯੂਨਿਟ ਖ਼ੂਨਦਾਨੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ । ਇਸ ਮੌਕੇ ਬਾਬਾ ਅਜੀਤ ਸਿੰਘ ਜੀ ਨੇ ਨਵੀਂ ਪੀੜ੍ਹੀ ਨੂੰ ਖੂਨਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਵੱਲੋਂ ਦਾਨ ਕੀਤਾ ਖੂਨ ਕਿਸੇ ਦੀ ਕੀਮਤੀ ਜਾਨ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਖੂਨਦਾਨ ਕਰਕੇ ਮਹਾਂਦਾਨੀ ਬਣੀਏ। ਇਸ ਮੌਕੇ ਬਾਬਾ ਗੁਰਦੇਵ ਸਿੰਘ , ਬਾਬਾ ਗੁਰਪਾਲ ਸਿੰਘ, ਗਗਨਦੀਪ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਸੇਵਾ ਸਿੰਘ, ਬੂਟਾ ਸਿੰਘ ਨੰਬਰਦਾਰ, ਸੁਖਪ੍ਰੀਤ ਸਿੰਘ, ਰਵਿੰਦਰ ਸਿੰਘ ਬੱਬਾ, ਬੋਹੜ ਸਿੰਘ , ਜਸਵੰਤ ਸਿੰਘ ਰਸ਼ਪਾਲ ਸਿੰਘ, ਗੁਰਸੇਵਕ ਸਿੰਘ, ਨਿਰਮਲ ਸਿੰਘ, ਬਲਜਿੰਦਰ ਸਿੰਘ,ਆਦਿ ਹਾਜ਼ਰ ਸਨ।

Related Articles

Leave a Comment