ਫਿਰੋਜ਼ਪੁਰ 25 ਫਰਵਰੀ (ਲਖਵਿੰਦਰ ਸਿੰਘ)
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੀਆਂ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਛੇਵੇਂ ਤਨਖਾਹ ਕਮਿਸ਼ਨ ਅਤੇ ਮਹਿੰਗਾਈ ਭੱਤੇ, ਲੀਵ ਇਨਕੈਸਮੈਟ ਦੇ ਬਕਾਇਆ ਸਬੰਧੀ ਪੱਤਰ ਦਾ ਵਿਰੋਧ ਕਰਦਿਆਂ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਦੇ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਜਿਸ ਲੜੀ ਤਹਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22/ ਬੀ ਚੰਡੀਗੜ੍ਹ ਜ਼ਿਲ੍ਹਾ ਕਮੇਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਅਗਵਾਈ ਹੇਠ ਫਿਰੋਜ਼ਪੁਰ ਦੇ ਬਲਾਕ ਪ੍ਰਧਾਨ ਸਤਨਾਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਫ਼ਿਰੋਜ਼ਪੁਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ, ਇੰਜ਼ ਜਗਦੀਪ ਸਿੰਘ ਮਾਂਗਟ, ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਬਰਾੜ, ਬਲਵਿੰਦਰ ਕੌਰ ਨਿਸ਼ਾਨ ਸਿੰਘ ਸ਼ਹਿਜ਼ਾਦੀ, ਸੁਖਦੇਵ ਸਿੰਘ ਮੈਣੀ, ਪ੍ਰੈੱਸ ਸਕੱਤਰ ਸੰਜੀਵ ਵਰਮਾ, ਸਹਾਇਕ ਸਕੱਤਰ ਗੁਰਬੀਰ ਸਿੰਘ ਸ਼ਹਿਜ਼ਾਦੀ ਨਰੇਸ਼ ਕੁਮਾਰ ਸੈਣੀ, ਪੈਨਸ਼ਨਰਜ਼ ਆਗੂ ਤਰਲੋਕ ਸਿੰਘ ਆਦਿ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 6ਵੇ ਪੇ ਕਮਿਸ਼ਨ,ਪੁਰਾਣੀ ਪੈਨਸ਼ਨ ਅਤੇ ਸਾਢੇ ਪੰਜ ਸਾਲਾਂ ਦੇ ਡੀ ਏ ਦੀਆਂ ਕਿਸ਼ਤਾਂ ਦੇ ਬਕਾਏ ਰਾਸ਼ੀ ਦੀ ਵੰਡ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਕੇ ਉਨ੍ਹਾਂ ਨਾਲ ਧੋਖਾ ਧੜੀ ਕਮਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰਨ ਤੌਰ ਤੇ ਲਾਗੂ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਅਜੇ ਕੰਬੋਜ, ਅਜੇ ਸਿੰਘ , ਬੰਕੇ ਲਾਲ, ਲਖਵੀਰ ਸਿੰਘ, ਤੇਜਵਿੰਦਰ ਸਿੰਘ, ਧੀਰਜ ਕੁਮਾਰ, ਸੁਲੱਖਣ ਸਿੰਘ, ਨਵਜੋਤ ਸਿੰਘ ਆਦਿ ਹਾਜ਼ਰ ਸਨ।
