ਜ਼ੀਰਾ /ਮੱਖੂ 5 ਮਾਰਚ (ਗੁਰਪ੍ਰੀਤ ਸਿੰਘ ਸਿੱਧੂ )
ਸੰਯੁਕਤ ਕਿਸਾਨ ਮੋਰਚਾ )ਗੈਰ ਰਾਜਨੀਤਿਕ) ਵੱਲੋਂ ਸਮੁੱਚੇ ਸੂਬੇ ਵਿੱਚ ਜ਼ਿਲ੍ਹਾ ਅਤੇ ਤਹਿਸ਼ੀਲ ਪੱਧਰੀ ਭੁੱਖ ਹੜਤਾਲ ਤੇ ਬੈਠੇ ਦੇ ਐਲਾਨ ਤਹਿਤ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ ਐਸ ਡੀ ਐਮ ਦਫਤਰ ਜ਼ੀਰਾ ਅੱਗੇ ਭੁੱਖ ਹੜਤਾਲ ਤੇ ਬੈਠ ਕੇ ਕੇਂਦਰ ਸਰਕਾਰ ਖਿਲਾਫ ਰੋਸ਼ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਸੁਖਦੇਵ ਸਿੰਘ ਮੰਡ, ਜ਼ਿਲ੍ਹਾ ਜਨਰਲ ਸਕੱਤਰ ਕਰਨੈਲ ਸਿੰਘ ਭੋਲਾ, ਪੂਰਨ ਸਿੰਘ, ਬੋਹੜ ਸਿੰਘ ਮਸਤੇਵਾਲਾ, ਨਿਰਮਲ ਸਿੰਘ ਨੂਰਪੁਰ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ 100 ਦਿਨ ਭੁੱਖ ਹੜਤਾਲ ਤੇ ਬੈਠਿਆ ਹੋ ਗਿਆ ਹੈ, ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਨੂੰ ਕਿਸਾਨਾਂ ਅਤੇ ਕਿਸਾਨੀ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਦੇ ਨਾਲ ਸਮੂਚਾ ਦੇਸ਼ ਹੈ ਅਤੇ ਉਨ੍ਹਾਂ ਦੀ ਲੰਮੀ ਉਮਰ ਅਤੇ ਜਿੱਤ ਦੀਆਂ ਰੋਜ਼ਾਨਾ ਲੱਖਾਂ ਲੋਕਾਂ ਵੱਲੋਂ ਦੇਸ਼ ਭਰ ਵਿੱਚ ਅਰਦਾਸਾਂ ਬੇਨਤੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਕਰਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੁੜਵਾਇਆ ਜਾਵੇ ਜੇਕਰ ਸਮਾਂ ਬੀਤ ਗਿਆ ਤਾਂ ਕੇਂਦਰ ਸਰਕਾਰ ਲਈ ਸਿਰਦਰਦੀ ਬਣ ਸਕਦੀ ਹੈ। ਇਸ ਮੌਕੇ ਸੁਖਦੇਵ ਸਿੰਘ ਮੰਡ, ਕਰਨੈਲ ਸਿੰਘ ਭੋਲਾ, ਅੰਗਰੇਜ਼ ਸਿੰਘ ਬੂਟੇ ਵਾਲਾ, ਗੁਲਾਬ ਸਿੰਘ, ਸਵਰਨ ਸਿੰਘ ਜੋਗੇਵਾਲਾ, ਸਾਧੂ ਸਿੰਘ ਚੋਹਲਾ , ਪਰਮਜੀਤ ਸਿੰਘ ਬਹਾਵਲਪੁਰ, ਪੂਰਨ ਸਿੰਘ ਮਸਤੇਵਾਲਾ, ਹੁਸ਼ਿਆਰ ਸਿੰਘ ਮਾਛੀਵਾੜਾ, ਪਿੱਪਲ ਸਿੰਘ, ਵਿਰਸਾ ਸਿੰਘ ਨੂਰਪੁਰ, ਪ੍ਰਤਾਪ ਸਿੰਘ, ਦਰਬਾਰਾ ਸਿੰਘ ਵਸਤੀ ਸ਼ਾਮੇ ਵਾਲੀ, ਨਿਸ਼ਾਨ ਸਿੰਘ ਬਡਾਲਾ, ਬਲਵਿੰਦਰ ਸਿੰਘ, ਬਲਜੀਤ ਸਿੰਘ ਲੋਹਕਾ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ ।
