ਫਿਰੋਜ਼ਪੁਰ/ਗੁਰੂ ਹਰਸਹਾਏ ( ਗੁਰਪ੍ਰੀਤ ਸਿੰਘ ਸਿੱਧੂ)
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਹਿਮ ਮੀਟਿੰਗ ਜ਼ਿਲਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਸਤਨਾਮ ਸਿੰਘ ਬਲਾਕ ਪ੍ਰਧਾਨ ਗੁਰੂ ਹਰਸਹਾਇ ਦੇ ਗ੍ਰਹਿ ਪਿੰਡ ਮੋਹਣੇ ਕੇ ਉਤਾੜ ਵਿਖੇ ਹੋਈ।ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ, ਬਲਾਕ ਪ੍ਰਧਾਨ ਸਤਨਾਮ ਸਿੰਘ,ਬਲਾਕ ਸਕੱਤਰ ਅੰਗਰੇਜ਼ ਕਪੂਰ, ਫਲਕ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਪੰਜਾਬ ਅੰਦਰ ਮਿਹਨਤ ਕਸ਼ ਲੋਕਾਂ ਦੀ ਜਿੱਥੇ ਸਮੇਂ ਦੀਆਂ ਸਰਕਾਰਾਂ ਟੈਕਸਾਂ ਰਾਹੀਂ ਲੁੱਟ ਕਸੁੱਟ ਕਰ ਰਹੀਆਂ ਹਨ, ਉਥੇ ਰਾਹੇ ਬਗਾਹੇ ਲੁਟੇਰਿਆਂ ਵੱਲੋਂ ਲੁੱਟਿਆ ਤੇ ਕੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰਾ ਕਚਹਿਰੀਆਂ ਅਤੇ ਹੋਰ ਦਫ਼ਤਰਾਂ ਵਿਚ ਕੰਮਕਾਜ ਕਰਨ ਗਏ ਲੋਕਾਂ ਦੇ ਵਾਹਿਕਲ ਚੋਰੀ ਵੱਡੀ ਪੱਧਰ ਤੇ ਹੋ ਰਹੇ ਹਨ ਅਤੇ ਲੋਕਾਂ ਵੱਲੋਂ ਚੋਰਾਂ ਨੂੰ ਕਾਬੂ ਕਰਵਾਉਣ ਦੇ ਬਾਵਜੂਦ ਚੋਰ ਸ਼ਰੇਆਮ ਜ਼ਮਾਨਤਾ ਕਰਵਾ ਕੇ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਘਰਾਂ ਦੇ ਘਰ ਬਰਬਾਦ ਕਰਨ ਵਾਲੇ ਨਸ਼ਾ ਤਸਕਰ ਲੋਕਾਂ ਦੇ ਨੌਜਵਾਨ ਪੁੱਤਰਾਂ ਨੂੰ ਨਸ਼ਿਆਂ ਤੇ ਲਾ ਕੇ ਖੁਦ ਕੋਠੀਆਂ ਪਾ ਰਹੇ ਅਤੇ ਮਹਿਗਾਈਆਂ ਕਾਰਾਂ ਵਿੱਚ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਚਿੱਟੇ ਦਾ ਨਸ਼ਾ ਪੰਜਾਬ ਦੀ ਜਵਾਨੀ ਨੂੰ ਘੂਣ ਦੀ ਤਰ੍ਹਾਂ ਖਾ ਰਿਹਾ ਹੈ ਅਤੇ ਲੁਟੇਰੇ ਤੇ ਚੋਰ ਸਾਡੀ ਖ਼ੂਨ ਪਸੀਨੇ ਦੀ ਕਮਾਈ ਖੋਹ ਰਹੇ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੇ ਤਸਕਰਾਂ ਚੋਰਾਂ ਅਤੇ ਲੁਟੇਰਿਆਂ ਦੀਆਂ ਜਮਾਨਤਾਂ ਨਾ ਦਿੱਤੀਆਂ ਜਾਣ ਅਤੇ ਪੁਲਿਸ ਪ੍ਰਸ਼ਾਸਨ ਦੀ ਵੱਧ ਤੋਂ ਵੱਧ ਮਤਦ ਕੀਤੀ ਜਾਵੇ। ਇਸ ਮੌਕੇ ਮੀਟਿੰਗ ਕਿਸਾਨ ਆਗੂ ਰੇਸ਼ਮ ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ, ਕਰਨੈਲ ਸਿੰਘ, ਰਾਜੂ ਸਿੰਘ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
