ਜ਼ੀਰਾ /ਮੱਖੂ 4ਮਾਰਚ (ਗੁਰਪ੍ਰੀਤ ਸਿੰਘ ਸਿੱਧੂ /ਮੰਗਲ ਸਿੰਘ ਮੱਖੂ )
ਸੰਯੁਕਤ ਕਿਸਾਨ ਮੋਰਚਾ )ਗੈਰ ਰਾਜਨੀਤਿਕ) ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ 100 ਦਿਨ ਭੁੱਖ ਹੜਤਾਲ ਤੇ ਬੈਠਿਆ ਹੋਣ ਤੇ ਕੇਂਦਰ ਸਰਕਾਰ ਦਾ ਕੋਈ ਫੈਸਲਾ ਨਾ ਲੈਣਾ ਤੇ ਰੋਸ ਵਜੋਂ ਸਮੁੱਚੇ ਸੂਬੇ ਵਿੱਚ ਡਿਪਟੀ ਕਮਿਸ਼ਨਰਾਂ ਅਤੇ ਐਸ ਡੀ ਐਮ ਦਫਤਰਾ ਅੱਗੇ ਸਮੂਹ ਜਥੇਬੰਦੀਆਂ ਦੇ ਆਗੂ ਸਵੇਰੇ 9ਤੋ 5 ਵਜੇ ਤੱਕ ਭੁੱਖ ਹੜਤਾਲ ਤੇ ਬੈਠਣਗੇ। ਇਸ ਸਬੰਧੀ ਕਿਸਾਨ ਸੰਘਰਸ਼ ਕਮੇਟੀ (ਪੰਜਾਬ ਕੋਟ ਬੁੱਢਾ) ਵੱਲੋਂ ਸਾਝਾ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸੂਬਾਈ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਸੁਖਦੇਵ ਸਿੰਘ ਮੰਡ, ਜ਼ਿਲ੍ਹਾ ਜਨਰਲ ਸਕੱਤਰ ਕਰਨੈਲ ਸਿੰਘ ਭੋਲਾ, ਪੂਰਨ ਸਿੰਘ, ਬੋਹੜ ਸਿੰਘ ਮਸਤੇਵਾਲਾ, ਨਿਰਮਲ ਸਿੰਘ ਨੂਰਪੁਰ,ਦੀ ਅਗਵਾਈ ਹੇਠ ਐਸ ਡੀ ਐਮ ਜ਼ੀਰਾ ਦੇ ਦਫਤਰ ਅੱਗੇ ਸਵੇਰੇ 9 ਤੋਂ 5 ਵਜੇ ਤੱਕ ਭੁੱਖ ਹੜਤਾਲ ਤੇ ਕਿਸਾਨ ਵੱਡੀ ਗਿਣਤੀ ਵਿੱਚ ਬੈਠਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਆਗੂ ਸੁਖਦੇਵ ਸਿੰਘ ਮੰਡ ਨੇ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ 100 ਦਿਨ ਭੁੱਖ ਹੜਤਾਲ ਤੇ ਬੈਠਿਆ ਹੋ ਗਿਆ ਹੈ, ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਨੂੰ ਕਿਸਾਨਾਂ ਅਤੇ ਕਿਸਾਨੀ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਦੇ ਨਾਲ ਸਮੂਚਾ ਦੇਸ਼ ਹੈ ਅਤੇ ਉਨ੍ਹਾਂ ਦੀ ਲੰਮੀ ਉਮਰ ਅਤੇ ਜਿੱਤ ਦੀਆਂ ਰੋਜ਼ਾਨਾ ਲੱਖਾਂ ਲੋਕਾਂ ਵੱਲੋਂ ਦੇਸ਼ ਭਰ ਵਿੱਚ ਅਰਦਾਸਾਂ ਬੇਨਤੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਕਰਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੁੜਵਾਇਆ ਜਾਵੇ ਜੇਕਰ ਸਮਾਂ ਬੀਤ ਗਿਆ ਤਾਂ ਕੇਂਦਰ ਸਰਕਾਰ ਲਈ ਸਿਰਦਰਦੀ ਬਣ ਸਕਦੀ ਹੈ।
