ਜ਼ੀਰਾ/ ਫਿਰੋਜ਼ਪੁਰ 2 ਮਾਰਚ (ਗੁਰਪ੍ਰੀਤ ਸਿੰਘ ਸਿੱਧੂ)
ਸਰਕਾਰ ਦੀ ਨਾਕਾਮੀ ਕਾਰਨ ਝੋਨੇ ਦੇ ਸੀਜਨ ਦੌਰਾਨ ਸ਼ੈਲਰ ਮਾਲਕਾਂ ਵੱਲੋਂ 100 ਰੁਪਏ ਤੋਂ 500 ਰੁਪਏ ਕੱਟ ਲਗਾਇਆ ਗਿਆ ਸੀ ,ਪਰ ਸਰਕਾਰ ਚੁੱਪ ਕਰਕੇ ਸਭ ਤਮਾਸ਼ਾ ਵੇਖ ਰਹੀ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੇਰੇ ਏ ਪੰਜਾਬ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਗਿੱਲ ਨੇ ਜ਼ੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸੁਬਾਈ ਆਗੂ ਗਿੱਲ ਨੇ ਕਿਹਾ ਕਿ ਜੇਕਰ ਸ਼ੈਲਰ ਮਾਲਕਾਂ ਦਾ ਕੇਂਦਰ ਸਰਕਾਰ ਨਾਲ ਕੋਈ ਰੇੜਕਾ ਸੀ ਤਾਂ ਕਿਸਾਨਾਂ ਦਾ ਇਸ ਵਿੱਚ ਕਿ ਕਸੂਰ ਸੀ ਕਿਸਾਨਾਂ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਕਣਕ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਬਹਾਨਾ ਬਣਾ ਕੇ ਕਣਕ ਦੀ ਫ਼ਸਲ ਅਤੇ ਕਿਸਾਨਾਂ ਨੂੰ ਰੋਲਿਆ ਗਿਆ ਤਾਂ ਸ਼ੇਰੇ ਏ ਪੰਜਾਬ ਕਿਸਾਨ ਯੂਨੀਅਨ ਨੂੰ ਮਜਬੂਰ ਮੁੜ ਤੋਂ ਦਿੱਲੀ ਵੱਲ ਕੂਚ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਕੇਂਦਰ ਸਰਕਾਰ ਨਾਲ ਕਣਕ ਦੇ ਸੀਜ਼ਨ ਤੋਂ ਪਹਿਲਾਂ ਪਹਿਲ ਖ੍ਰੀਦ ਪ੍ਰਬੰਧ ਮੁਕੰਮਲ ਕਰਨ ਲਏ ਜਾਣ ਤਾਂ ਜੋ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਆਉਣ ਤੇ ਕਿਸਾਨਾਂ ਨੂੰ ਜਾਣ ਬੁੱਝ ਕੇ ਪੰਦਰਾਂ ਪੰਦਰਾਂ ਦਿਨ ਸਰਕਾਰੀ ਬੋਲੀ ਦੀ ਉਡੀਕ ਕਰਨ ਲਈ ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਜੋ ਮੋਟੇ ਕਮਿਸ਼ਨ ਬਟੋਰੇ ਜਾ ਸਕਣ। ਇਸ ਮੌਕੇ ਉਨ੍ਹਾਂ ਨਾਲ ਬੋਹੜ ਸਿੰਘ , ਮੰਗਲ ਸਿੰਘ, ਦਰਬਾਰਾ ਸਿੰਘ, ਗੁਰਸੇਵਕ ਸਿੰਘ, ਮਨਬੀਰ ਸਿੰਘ, ਨਛੱਤਰ ਸਿੰਘ, ਰੁਪਿੰਦਰ ਸਿੰਘ, ਬਲਵੰਤ ਸਿੰਘ, ਸੁਖਚੈਨ ਸਿੰਘ, ਦਿਆਲਾ ਸਿੰਘ, ਗੁਰਨਾਮ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਦੇਵ ਸਿੰਘ, ਕਾਬਲ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
