Home » ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿਚ ਕੀਤਾ 500 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿਚ ਕੀਤਾ 500 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ

by Rakha Prabh
68 views
ਚੰਡੀਗੜ੍ਹ, 27 ਮਾਰਚ, –  ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚੇ ਹਨ ਤੇ ਇਸ ਦੌਰਾਨ ਉਨ੍ਹਾਂ ਵਲੋਂ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਹੁਣ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਏਕੀਕਿ੍ਰਤ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਵੀ ਕੀਤਾ। ਇਸ ਤੋਂ ਬਾਅਦ ਅਰਬਨ ਪਾਰਕ, ਸੈਕਟਰ 17 ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਕਈ ਪ੍ਰੋਜੈਕਟਾਂ ਦੇ ਉਦਘਾਟਨ ਦੇ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਕਾਫੀ ਸਮੇਂ ਬਾਅਦ ਮੈਂ ਸੀਟੀ ਬਿਊਟੀ ਫੂਲ ’ਚ ਆਇਆ ਹਾਂ। ਇੱਥੇ ਆ ਕੇ ਕਾਫ਼ੀ ਚੰਗਾ ਲੱਗਿਆ। ਉਨ੍ਹਾਂ ਨਗਰ ਨਿਗਮ ਵਿੱਚ ਇੱਕ ਵਾਰ ਫਿਰ ਭਾਜਪਾ ਨੂੰ ਜਿਤਾਉਣ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਸ਼ੁਰੂ ਕੀਤੇ ਗਏ ਇਨ੍ਹਾਂ ਨਵੇਂ ਪ੍ਰਾਜੈਕਟਾਂ ਵਿੱਚ ਕਈ ਜਨਤਕ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ। ਗੁਜਰਾਤ ਵਿੱਚ ਵੀ ਜਦੋਂ ਬੱਚੇ ਛੋਟੇ ਹੁੰਦੇ ਸਨ ਤਾਂ ਉਨ੍ਹਾਂ ਨੂੰ ਕਿਹਾ ਜਾਂਦਾ ਸੀ ਕਿ ਚੰਡੀਗੜ੍ਹ ਦੇਖਣ ਯੋਗ ਸ਼ਹਿਰ ਹੈ। ਅਮਿਤ ਸ਼ਾਹ ਨੇ ਕਿਹਾ ਕਿ ਸਮੇਂ ਦੇ ਨਾਲ ਸ਼ਹਿਰ ਦੀ ਜ਼ਰੂਰਤ ਵੀ ਬਦਲਦੀ ਹੈ। ਜੋ ਸਮੇਂ ਦੇ ਨਾਲ ਨਹੀਂ ਬਦਲਦੇ, ਉਹ ਆਪਣੇ ਆਪ ਨੂੰ ਢੁਕਵਾਂ ਨਹੀਂ ਰੱਖ ਸਕਦੇ। ਗ੍ਰਹਿ ਮੰਤਰੀ ਨੇ ਕਿਹਾ ਕਿ ਸਮਾਰਟ ਸਿਟੀ ਦਾ ਸੰਕਲਪ ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ ਰੱਖਿਆ ਸੀ ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਉਹ ਅੰਮਿ੍ਰਤ ਯੋਜਨਾ ਲੈ ਕੇ ਆਏ ਹਨ। ਸ਼ਹਿਰੀ ਵਿਕਾਸ ਵਿੱਚ ਦੇਸ਼ ਭਰ ਵਿੱਚ ਇਕਸਾਰ ਵਿਕਾਸ ਨਜ਼ਰ ਆ ਰਿਹਾ ਹੈ। ਗ੍ਰਹਿ ਮੰਤਰੀ ਨੇ ਦੱਸਿਆ ਕਿ ਪੁਲਿਸ ਰਿਹਾਇਸ਼ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਦੇਸ਼ ਦਾ ਸਭ ਤੋਂ ਆਧੁਨਿਕ ਅਤੇ ਅਨੁਸ਼ਾਸਿਤ ਸ਼ਹਿਰ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਏਕੀਕਿ੍ਰਤ ਕੰਟਰੋਲ ਅਤੇ ਕਮਾਂਡ ਸੈਂਟਰ ਵਿੱਚ ਕਈ ਨਾਗਰਿਕ ਸਹੂਲਤਾਂ ਦਾ ਕੰਮ ਹੋਵੇਗਾ। ਇਸ ਕੇਂਦਰ ਤੋਂ ਕੈਮਰਿਆਂ ਰਾਹੀਂ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵੀ ਘੱਟ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਦੇ ਪ੍ਰਸ਼ਾਸਕ ਬੀ.ਐੱਲ. ਪੁਰੋਹਿਤ ਨੂੰ ਪ੍ਰਾਰਥਨਾ ਕਰਦਿਆਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਵੀ ਇਹ ਕੇਂਦਰ ਦਿਖਾਇਆ ਜਾਵੇ। ਨੌਜਵਾਨ ਪੀੜ੍ਹੀ ਨੂੰ ਇਸ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਜੀ ਦੀ ਅਗਵਾਈ ਵਿੱਚ ਸਵਦੇਸ਼ੀ ਟੀਕਾਕਰਨ ਦਾ ਕੰਮ ਤੇਜ਼ੀ ਨਾਲ ਹੋਇਆ। ਉਨ੍ਹਾਂ ਨੇ ਦੇਸ਼ ਵੀ ਕੋਵਿਨ ਐਪ ਦੀ ਸ਼ਲਾਘਾ ਕੀਤੀ ਤੇ ਕਿਹਾ ਟੈਕਨਾਲੋਜੀ ਦੀ ਮਦਦ ਨਾਲ ਟੀਕਾਕਰਨ ਦੇ ਕੰਮ ਵਿਚ ਮੋਦੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਨਿਰਪੱਖਤਾ ਨਾਲ ਕੰਮ ਕੀਤਾ। ਭਾਰਤ ਵਿਚ ਜਿਸ ਤਰ੍ਹਾਂ ਟੀਕਾਕਰਨ ਦਾ ਕੰਮ ਹੋ ਰਿਹਾ ਹੈ, ਉਸ ਨੂੰ ਦੇਖ ਕੇ ਵੱਡੇ ਵਿਕਸਤ ਦੇਸ਼ ਵੀ ਹੈਰਾਨ ਰਹਿ ਗਏ। ਭਾਰਤ ਵਿੱਚ ਤੀਜੀ ਲਹਿਰ ਕਦੋਂ ਆ ਗਈ, ਕਿਸੇ ਨੂੰ ਪਤਾ ਵੀ ਨਹੀਂ ਲੱਗਿਆ। ਕੋਰੋਨਾ ਪ੍ਰਬੰਧਨ ਨੂੰ ਲੈ ਕੇ 22 ਤੋਂ 23 ਵਾਰ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਅਚਾਨਕ ਕੋਰੋਨਾ ਲੌਕਡਾਊਨ ਕਾਰਨ ਕਈ ਲੋਕਾਂ ਨੂੰ ਪੇਟ ਭਰਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਲੱਖਾਂ ਲੋਕ ਚਿੰਤਾ ਵਿੱਚ ਸਨ ਕਿ ਦੇਸ਼ ਵਿੱਚ ਕੀ ਖਾਣਾ ਹੈ। ਮੋਦੀ ਜੀ ਨੇ ਤਕਨਾਲੋਜੀ ਰਾਹੀਂ 2 ਸਾਲ ਤੱਕ ਅਨਾਜ ਵੰਡਿਆ। ਅਮਿਤ ਸ਼ਾਹ ਦੀ ਸ਼ਾਹੀ ਦਾਅਵਤ ਪੰਜਾਬ ਰਾਜ ਭਵਨ ਵਿੱਚ ਰੱਖਿਆ ਗਿਆ ਹੈ। ਕੇਂਦਰ ਦੇ ਕਈ ਹੋਰ ਵੱਡੇ ਮੰਤਰੀ ਅਤੇ ਭਾਜਪਾ ਆਗੂ ਵੀ ਉਨ੍ਹਾਂ ਦੇ ਨਾਲ ਜਾ ਸਕਦੇ ਹਨ। ਅਮਿਤ ਸ਼ਾਹ ਦਾ ਦੌਰਾ ਪਹਿਲਾਂ 25 ਮਾਰਚ ਨੂੰ ਹੋਣਾ ਸੀ ਪਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਕਾਰਨ ਤਰੀਕ ਟਾਲ ਦਿੱਤੀ ਗਈ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ’ਤੇ ਕਾਲੇ ਝੰਡੇ ਦਿਖਾ ਕੇ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਪੁਲਿਸ ਨੇ ਸੈਕਟਰ 37 ’ਚ ਹਿਰਾਸਤ ’ਚ ਲੈ ਲਿਆ ਹੈ। ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ’ਚ ਕਈ ਯੋਜਨਾਵਾਂ ਦੀ ਸ਼ੁਰੂਆਤ ਕਰਨ ਲਈ ਚੰਡੀਗੜ੍ਹ ਪੁੱਜੇ ਸਨ। ਇਸ ਤੋਂ ਬਾਅਦ ਯੂਥ ਕਾਂਗਰਸ ਵਰਕਰਾਂ ਨੇ ਸ਼ਾਹ ਦੀ ਆਮਦ ’ਤੇ ਕਾਲੇ ਝੰਡੇ ਦਿਖਾ ਕੇ ਵਿਰੋਧ ਜਤਾਇਆ। ਯੂਥ ਕਾਂਗਰਸ ਚੰਡੀਗੜ੍ਹ ਵੱਲੋਂ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੀਤ ਪ੍ਰਧਾਨ ਦੀਪਕ ਲੁਬਾਣਾ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ। ਦੂਜੇ ਪਾਸੇ ਸਰਕਾਰ ਨੇ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਇੰਨੀਆਂ ਵਧਾ ਦਿੱਤੀਆਂ ਹਨ ਕਿ ਆਮ ਆਦਮੀ ਨੂੰ ਖਾਣ-ਪੀਣ ਦੀਆਂ ਵਸਤੂਆਂ ਖਰੀਦਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ ਅਤੇ ਮੌਜੂਦਾ ਭਾਜਪਾ ਸਰਕਾਰ ਨੇ ਇਸ ਸਿਲਸਿਲੇ ਵਿੱਚ ਕੋਈ ਠੋਸ ਕਦਮ ਨਾ ਚੁੱਕ ਕੇ ਆਪਣੀ ਨਾਕਾਮੀ ਦਾ ਸਬੂਤ ਦਿੱਤਾ ਹੈ। ਜਨਰਲ ਸਕੱਤਰ ਸੁਖਦੇਵ ਸਿੰਘ ਅਤੇ ਵਿਨਾਇਕ ਬੰਗੀਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਔਰਤਾਂ ਦੀ ਸੁਰੱਖਿਆ ਦੇ ਮੁੱਦੇ ’ਤੇ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ, ਅੱਜ ਹਾਲਾਤ ਅਜਿਹੇ ਬਣ ਗਏ ਹਨ ਕਿ ਹਰ ਰੋਜ਼ ਔਰਤਾਂ ਨਾਲ ਜਬਰ-ਜ਼ਨਾਹ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪਰ ਜਨਰਲ ਸਕੱਤਰ ਕਵਲਪ੍ਰੀਤ ਸਿੰਘ, ਸਕੱਤਰ ਨਿਤਿਨ ਕਵਲ, ਯੂਥ ਆਗੂ ਨਰਿੰਦਰ ਗਾਂਧੀ, ਵਾਰਡ ਪ੍ਰਧਾਨ ਵਿਕਾਸ ਖੰਨਾ, ਜਸਪ੍ਰੀਤ ਸਿੰਘ ਆਦਿ ਨੌਜਵਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚੇ ਹਨ ਤੇ ਇਸ ਦੌਰਾਨ ਉਨ੍ਹਾਂ ਵਲੋਂ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਹੁਣ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਏਕੀਕਿ੍ਰਤ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਵੀ ਕੀਤਾ। ਇਸ ਤੋਂ ਬਾਅਦ ਅਰਬਨ ਪਾਰਕ, ਸੈਕਟਰ 17 ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

Related Articles

Leave a Comment