ਲੁਧਿਆਣਾ, (ਰਾਖਾ ਪ੍ਰਭ ਬਿਉਰੋ )
ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਲੁਧਿਆਣਾ ਵਿਖੇ ਹੋਈ। ਜਿਸ ਵਿੱਚ ਵੱਖ ਵੱਖ ਮੰਡਲਾਂ, ਸਰਕਲਾਂ , ਸੂਬਾ ਕਮੇਟੀ ਮੈਂਬਰਾਂ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਸਰਗਰਮ ਮੈਂਬਰਾਂ ਸ਼ਮੂਲੀਅਤ ਕੀਤੀ। ਜਿਥੇ ਪ੍ਰਧਾਨਗੀ ਮੰਡਲ ਵਿੱਚ ਬਲਵਿੰਦਰ ਸਿੰਘ ਸੰਧੂ ਸੂਬਾ ਪ੍ਰਧਾਨ, ਜਗਦੀਪ ਸਿੰਘ ਢਿੱਲੋ ਸਰਪ੍ਰਸਤ , ਬਲਵਿੰਦਰ ਕੁਮਾਰ ਸੈਣੀ ਸੀਨੀਅਰ ਮੀਤ ਪ੍ਰਧਾਨ , ਜੰਗ ਸਿੰਘ ਸੀਨੀਅਰ ਮੀਤ ਪ੍ਰਧਾਨ , ਰਸ਼ਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ,ਮਨੋਜ ਕੁਮਾਰ ਵਿੱਤ ਸਕੱਤਰ ਆਦਿ ਹਾਜ਼ਰ ਸਨ। ਮੀਟਿੰਗ ਦੀ ਕਰਵਾਈ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਜਨਰਲ ਸਕੱਤਰ ਮੋਹਿੰਦਰ ਸਿੰਘ ਧਾਲੀਵਾਲ ਨੇ ਚਲਾਉਂਦਿਆਂ ਐਸੋਸੀਏਸ਼ਨ ਦੀ ਸੰਖੇਪ ਰਿਪੋਰਟ ਤੱਥਾਂ ਨਾਲ ਪੇਸ਼ ਕੀਤੀ ,ਜਿਸ ਨੂੰ ਸਮੂਹ ਹਾਜਰ ਵਰਕਰਾਂ ਨੇ ਤਾੜੀਆਂ ਨਾਲ ਮੰਜੂਰ ਕੀਤਾ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਪੁਰੀ, ਬਲਵਿੰਦਰ ਕੁਮਾਰ ਸੈਣੀ, ਮਲਕੀਤ ਸਿੰਘ , ਸੱਤਪਾਲ ਸਿੰਘ, ਦਰਸ਼ਨ ਸਿੰਘ , ਮਨੋਜ ਕੁਮਾਰ ,ਜਗਦੀਪ ਸਿੰਘ ਢਿੱਲੋ , ਭਜਨ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਵਣ ਪੈਨਸ਼ਨਰਜ਼ ਦੇ ਬਣਦੇ ਸੇਵਾ ਲਾਭ ਦੇਣ ,ਚਲਦੀਆਂ ਅਪੀਲਾਂ ਅਤੇ ਕੇਸਾਂ ਵਿੱਚ ਲੋੜੀਂਦਾ ਰਿਕਾਰਡ ਸਮੇਂ ਸਿਰ ਦੇਣ ਅਤੇ ਸਮਾਂ ਬੰਧ ਨਿਪਟਾਰਾ ਕਰਨ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਸੇਵਾ ਮੁਕਤ ਹੋਣ ਵਾਲੇ ਕਰਮਚਾਰੀਆਂ ਦੇ ਪੈਨਸ਼ਨ ਕੇਸ ਛੇ ਮਹੀਨੇ ਪਹਿਲਾਂ ਤਿਆਰ ਕਰਕੇ ਮਾਣਯੋਗ ਮਹਾਂ ਲੇਖਾਕਾਰ ਪੰਜਾਬ ਚੰਡੀਗੜ੍ਹ ਨੂੰ ਭੇਜਣ ਦੀ ਮੰਗ ਕੀਤੀ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਮੰਡਲ ਕਮੇਟੀਆਂ ਅਤੇ ਸਰਕਲ ਕਮੇਟੀਆਂ ਦੀ ਮੀਟਿੰਗ ਹਰ ਮਹੀਨੇ ਕੀਤੀ ਜਾਵੇਗੀ । ਉਨ੍ਹਾਂ ਦੀ ਮੀਟਿੰਗ ਹਰ ਤਿੰਨ ਮਹੀਨੇ ਸਾਂਝੇ ਸੰਘਰਸ਼ਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ ਤਾਂ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਬਕਾਏ ਪ੍ਰਾਪਤ ਕੀਤੇ ਜਾਣ ਇਹ ਵੀ ਫੈਸਲਾ ਕੀਤਾ ਗਿਆ ਕਿ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਸ਼ਹੀਦਾਂ ਦੀ ਸਮਾਧ ਹੁਸੈਨੀ ਵਾਲਾ ਫਿਰੋਜ਼ਪੁਰ ਵਿੱਖੇ ਪੰਜਾਬ ਫੋਰੈਸਟ ਪੈਨਸ਼ਨਰਜ ਐਸੋਸੀਏਸ਼ਨ ਦੇ ਸਮੂਹ ਸਾਥੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਗੇ ਵਲੋਂ ਮੋਹਿੰਦਰ ਸਿੰਘ ਧਾਲੀਵਾਲ ਜਨਰਲ ਸਕੱਤਰ ਅਤੇ ਸ਼੍ਰੀ ਬਲਵਿੰਦਰ ਸਿੰਘ ਸੰਧੂ ਸੂਬਾ ਪ੍ਰਧਾਨ
