Home ਪੰਜਾਬ ਸ਼ਹੀਦ ਬਾਬਾ ਤੇਗਾ ਸਿੰਘ ਜੀ ਦੀ ਯਾਦ ,ਚ ਸਲਾਨਾ ਸ਼ਹੀਦੀ ਜੋੜ ਮੇਲਾ 16 ਮਾਰਚ ਨੂੰ ਹੋਵੇਗਾ।

ਸ਼ਹੀਦ ਬਾਬਾ ਤੇਗਾ ਸਿੰਘ ਜੀ ਦੀ ਯਾਦ ,ਚ ਸਲਾਨਾ ਸ਼ਹੀਦੀ ਜੋੜ ਮੇਲਾ 16 ਮਾਰਚ ਨੂੰ ਹੋਵੇਗਾ।

ਮਨੁੱਖ ਆਪਣੇ ਮੂਲ ਨੂੰ ਭੁੱਲ ਕੇ ਵਿਕਾਰਾਂ ਚ ਫਸ ਦੁੱਖ ਭੋਗਦਾ : ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ।

by gpsingh
24 views

ਮੋਗਾ/ ਬਾਘਾ ਪੁਰਾਣਾ 5 ਮਾਰਚ ( ਜੀ ਐਸ ਸਿੱਧੂ )

ਮਾਲਵੇ ਦੇ ਪ੍ਰਸਿੱਧ ਅਤੇ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਅਤੇ ਤਪ ਅਸਥਾਨ ਬ੍ਰਹਮਲੀਨ ਬ੍ਰਹਮਗਿਆਨੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸ਼ਹੀਦ ਬਾਬਾ ਤੇਗਾ ਸਿੰਘ ਜੀ ਦੀ ਯਾਦ ਵਿੱਚ ਸਲਾਨਾ ਸ਼ਹੀਦੀ ਜੋੜ ਮੇਲਾ ਮਿਤੀ 16 ਮਾਰਚ 2025 ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਚੰਦਪੂਰਾਣਾ ਨੇ ਰਾਖਾ ਪ੍ਰਭ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹੀਦ ਬਾਬਾ ਤੇਗਾ ਸਿੰਘ ਜੀ ਦੀ ਯਾਦ ਵਿੱਚ ਸਲਾਨਾ ਸ਼ਹੀਦੀ ਜੋੜ ਮੇਲਾ 16 ਮਾਰਚ 2025 ਨੂੰ ਸਵੇਰੇ 9 ਵਜੇ ਹੋਵੇਗੀ ਅਤੇ ਸਮਾਪਤੀ 4 ਵਜੇ ਹੋਵੇਗੀ। ਸ਼ਹੀਦੀ ਜੋੜ ਮੇਲੇ ਦੀ ਅਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿਚ ਹੋਵੇਗੀ ਅਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਗਾਇਨ ਕੀਤੇ ਜਾਣਗੇ ਅਤੇ ਢਾਡੀ ਕਵੀਸ਼ਰੀ ਜਥਿਆਂ ਵੱਲੋਂ ਬੀਰਜਸ ਗਾਇਨ ਕੀਤੇ ਜਾਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਜੋੜ ਮੇਲਾ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਅਤੇ ਆਪਣਾ ਜੀਵਨ ਸਫ਼ਲ ਬਣਾਉ। ਉਨ੍ਹਾਂ ਕਿਹਾ ਕਿ ਮਨੁੱਖ ਆਪਣੇ ਮੂਲ ਰੂਪ ਨੂੰ ਭੁਲਕੇ ਦੁਖ ਭੋਗ ਰਿਹਾ ਹੈ। ਇਸ ਮੌਕੇ ਸੰਗਤਾਂ ਵਿੱਚ ਬਿੱਲਾ ਸਿੰਘ, ਅਜਮੇਰ ਸਿੰਘ, ਹਰਜਿੰਦਰ ਸਿੰਘ,ਡਾ ਅਵਤਾਰ ਸਿੰਘ, ਚਮਕੌਰ ਸਿੰਘ, ਦਵਿੰਦਰ ਸਿੰਘ, ਆਦਿ ਹਾਜ਼ਰ ਸਨ।

Related Articles

Leave a Comment