ਮੱਖੂ/ਫਿਰੋਜ਼ਪੁਰ 5 ਫਰਵਰੀ ( ਮੰਗਲ ਸਿੰਘ ਮੱਖੂ)
ਕਿਸਾਨ ਮਜ਼ਦੂਰ ਸੰਘਰਸ਼ ਪੰਜਾਬ ਜ਼ਿਲ੍ਹਾ ਫਿਰੋਜਪੁਰ ਦੇ ਜੋਨ ਪ੍ਰਧਾਨ ਵੀਰ ਸਿੰਘ ਨਿਜਾਮੀ ਵਾਲਾ ਦੀ ਅਗਵਾਈ ਹੇਠ ਵੱਖ ਵੱਖ ਇਕਾਈਆਂ ਦੇ ਆਗੂਆਂ ਵੱਲੋਂ ਨੈਸ਼ਨਲ ਹਾਈਵੇ 54 ਬਠਿੰਡਾ ਅੰਮ੍ਰਿਤਸਰ ਹਾਈਵੇ ਉਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਕਿ ਰੋਸ਼ ਪ੍ਰਦਰਸਨ ਕੀਤਾ । ਆਗੂਆਂ ਨੇ ਗ੍ਰਿਫਤਾਰ ਕੀਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਤੁਰੰਤ ਰਿਹਾ ਕਰਕੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕਰਦਿਆਂ ਸੰਘਰਸ਼ ਹੋਰ ਵੀ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਲਖਵਿੰਦਰ ਸਿੰਘ ਵਸਤੀ ਨਾਮਦੇਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਜੇਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਿਰਫ਼ਤਾਰ ਕੀਤੇ ਕਿਸਾਨ ਨਾ ਛੱਡੇ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਜ਼ਿਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਚੱਕ ਮਹਾਰਾਣਾ, ਬਲਕਾਰ ਸਿੰਘ ਧੰਜੂ, ਗੁਰਮੀਤ ਸਿੰਘ ਵਰਿਆ, ਤਰਸੇਮ ਸਿੰਘ ਬਾਹਰ ਵਾਲੀ,ਗੋਰਾ ਸਿੰਘ ਕਿਲੀ ਬੋਦਲਾਂ, ਜੋਗਾ ਸਿੰਘ ਫੈਮਲੀ ਵਾਲਾ, ਜਰਨੈਲ ਸਿੰਘ ਵਾਰਸ ਵਾਲਾ ਜੱਟਾਂ, ਸਵਰਨ ਸਿੰਘ ਸ਼ਰਲੀ ਸ਼ਾਹ, ਪਿੱਪਲ ਸਿੰਘ, ਹਰਜੀਤ ਸਿੰਘ , ਪਿਆਰਾ ਸਿੰਘ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
