ਕੋਟ ਈਸੇ ਖਾਂ,08 ਮਾਰਚ ( ਤਰਸੇਮ ਸੱਚਦੇਵਾ )
ਸ੍ਰੀ ਹੇਮਕੁੰਟ ਸੀਨੀ ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਅਧਿਆਪਕਾਂ ਨੇ ਕਵਿਤਾ ਗਾਇਨ ਨਾਲ ਕੀਤੀ। ਇਸ ਮੌਕੇ ਅਧਿਆਪਕਾਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਗੇਮਾਂ ਕਰਵਾਈਆਂ ਗਈਆਂ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਨੇ ਮਹਿਲਾ ਦਿਵਸ ਬਾਰੇ ਦੱਸਦੇ ਹੋਏ ਕਿਹਾ ਕਿ ਮਹਿਲਾ ਦਿਵਸ ਹਰ ਸਾਲ ਵਿਸ਼ਵ ਪੱਧਰ ਤੇ ਔਰਤਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ 8 ਮਾਰਚ ਨੂੰ ਮਨਾਇਆ ਜਾਂਦਾ ਹੈ । ਹਰ ਸਫਲ ਔਰਤ ਦਾ ਸਮਰਥਨ ਇੱਕ ਮਰਦ ਦੁਆਰਾ ਕੀਤਾ ਜਾਂਦਾ ਹੈ ਜੋ ਹਮੇਸ਼ਾ ਉਸਦੇ ਕਦਮ ਨਾਲ ਕਦਮ ਮਿਲਾ ਕੇ ਚੱਲਦਾ ਹੈ ਮਾਂ ਤੋਂ ਲੈ ਕੇ ਪਤਨੀ, ਭੈਣ ਤੋਂ ਲੈ ਕੇ ਧੀ ਤੱਕ, ਜ਼ਿੰਦਗੀ ਦੇ ਹਰ ਪੜਾਅ ‘ਤੇ ‘ਔਰਤ’ ਦੇ ਮਜਬੂਤ ਕਦਮ ਮਰਦ ਨੂੰ ਸਹਾਰਾ ਦਿੰਦੇ ਹਨ। ਹੇਮਕੁੰਟ ਸਕੂਲ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਾਰੀ ਸ਼ਕਤੀ ਨੂੰ ਦਰਸਾਉਂਦਾ ਹੈ ।ਇਹ ਦਿਨ ਬਹੁਤ ਵਧੀਆ ਢੰਗ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਨੂੰ ਨਪੇਰੇ ਚੜਾਉਣ ਦਾ ਸਿਹਰਾ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੂੰ ਜਾਂਦਾ ਹੈ ਸਮੂਹ ਸਟਾਫ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆ । ਉਹਨਾਂ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਨਾਲ ਅਧਿਆਪਕਾਂ ਦੀਆ ਸੇਵਾਵਾਂ ਦਾ ਧੰਨਵਾਦ ਕੀਤਾ ਅਤੇ ਅੱਗੇ ਤੋਂ ਹੋਰ ਵੀ ਸਚੁੱਜੇ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਦਾ ਅਸ਼ੀਰਵਾਦ ਦਿੱਤਾ । ਇਸ ਮੌਕੇ ਕੇਕ ਕੱਟ ਕੀਤਾ ਗਿਆ।
