ਕੋਟ ਇਸੇ ਖਾਂ 08 ਮਾਰਚ (ਤਰਸੇਮ ਸਚਦੇਵਾ )
ਅੰਕੁਸ਼ ਸਿੰਘ ਨੇ ਸ਼ੁੱਕਰਵਾਰ ਸ਼ਾਮ ਨੂੰ ਸਬ ਤਹਿਸੀਲ ਕੋਟ ਈਸੇ ਖਾਂ ਵਿੱਚ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਪਹਿਲੇ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ ਕਸਬਾ ਸਮਾਲਸਰ ਦੇ ਨਾਇਬ ਤਹਿਸੀਲਦਾਰ ਅਮਰਪ੍ਰੀਤ ਸਿੰਘ ਕੋਲ ਵਾਧੂ ਚਾਰਜ ਸੀ।
ਚਾਰਜ ਸੰਭਾਲਣ ‘ਤੇ ਰੀਡਰ ਮੁਲਖ ਰਾਜ, ਪਟਵਾਰੀ ਮੈਡਮ ਸ਼ਿਖਾ, ਮਨੀਤਾ, ਬਿੰਨੀ, ਏਐਸਐਮ ਅਭਿਸ਼ੇਕ, ਆਪਰੇਟਰ ਰਾਜਵਿੰਦਰ ਸਿੰਘ ਵੀਰਪਾਲ ਕੌਰ, ਕਾਨੂੰਨਗੋ ਬਲਜੀਤ ਸਿੰਘ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ |
ਪ੍ਰੈਸ ਨਾਲ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਅੰਕੁਸ਼ ਸਿੰਘ ਨੇ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਪੂਰੇ ਕੀਤੇ ਜਾਣਗੇ | ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਤਹਿਸੀਲ ਕੋਟ ਈਸੇ ਖਾਂ ਵਿੱਚ ਰਜਿਸਟਰੀਆਂ ਕੀਤੀਆਂ ਜਾਣਗੀਆਂ ਅਤੇ ਇਸ ਤਹਿਸੀਲ ਵਿੱਚ ਕਿਸੇ ਵੀ ਵਿਅਕਤੀ ਨੂੰ ਕੰਮ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਚਾਰਜ ਸੰਭਾਲਦਿਆਂ ਤਹਿਸੀਲ ਦੇ ਸਮੂਹ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਤਹਿਸੀਲ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ਕੀਤਾ ਜਾਵੇ। ਜੇਕਰ ਕੋਈ ਕਰਮਚਾਰੀ ਆਪਣੀ ਡਿਊਟੀ ਵਿੱਚ ਕੁਤਾਹੀ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
