Home » ਮੁੱਖ ਮੰਤਰੀ, ਭਗਵੰਤ ਮਾਨ ਨੇ 5 ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਬੁਲਾਈ

ਮੁੱਖ ਮੰਤਰੀ, ਭਗਵੰਤ ਮਾਨ ਨੇ 5 ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਬੁਲਾਈ

by Rakha Prabh
85 views
  • ਚੰਡੀਗੜ੍ਹ 28 ਮਾਰਚ (ਜੀ ਐਸ ਸਿੱਧੂ/ ਜੇ ਐਸ ਸੋਢੀ) ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ 5 ਜਥੇਬੰਦੀਆਂ ਨੂੰ ਮੀਟਿੰਗ ਲਈ ਬੁਲਾਇਆ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪਾਵਰਕੌਮ ਵਿੱਚ ਆਊਟਸੋਰਸਿੰਗ, ਬੀ.ਏ. ਟੀ.ਈ.ਟੀ ਪਾਸ, ਪਾਵਰਕੌਮ ਅਤੇ ਟਰਾਂਸਕੋ ਦੇ ਕੱਚੇ ਮੁਲਾਜ਼ਮਾਂ ਤੋਂ ਇਲਾਵਾ ਓਵਰਏਜ ਬੇਰੁਜ਼ਗਾਰ ਯੂਨੀਅਨ ਵੀ ਸ਼ਾਮਲ ਹੋਵੇਗੀ। ਮਾਨ ਨੇ ਹਾਲ ਹੀ ਵਿੱਚ 35 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ 25 ਹਜ਼ਾਰ ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ ਸੀ।ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਸੀਐਮ ਹਾਊਸ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੇ ਕਾਂਸਟੇਬਲ ਭਰਤੀ ਨੌਜਵਾਨਾਂ ਨਾਲ ਵੀ ਮੀਟਿੰਗ ਹੋਈ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਹੁਣ ਉਹ ਨਿਯੁਕਤੀ ਪੱਤਰ ਦੀ ਉਡੀਕ ਕਰ ਰਹੇ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਨੇ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਡਾ ਐਲਾਨ ਕਰਨਗੇ

Related Articles

Leave a Comment