Home » ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਬੋਲੇ ਮਾਨ, ਭਾਜਪਾ ਸਿਰਫ ਕੇਜਰੀਵਾਲ ਤੋਂ ਡਰਦੀ

ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਬੋਲੇ ਮਾਨ, ਭਾਜਪਾ ਸਿਰਫ ਕੇਜਰੀਵਾਲ ਤੋਂ ਡਰਦੀ

by Rakha Prabh
73 views

ਚੰਡੀਗੜ੍ਹ/ਸੰਗਰੂਰ  : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ’ਤੇ ਕੁੱਝ ਲੋਕਾਂ ਵਲੋਂ ਕੀਤੇ ਗਏ  ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਬੌਖਲਾਹਟ ਵਿਚ ਆ ਗਈ ਹੈ । ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਨਜ਼ਰ ਆ ਰਹੀ ਹੈ।

ਮਾਨ ਨੇ ਕਿਹਾ ਕਿ ਪੁਲਸ ਦੀ ਮੌਜੂਦਗੀ ਵਿਚ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲਾ ਇਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।

Related Articles

Leave a Comment