Home » ਗਾਇਕ ਹਰਜੀਤ ਹਰਮਨ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਗਾਇਕ ਹਰਜੀਤ ਹਰਮਨ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

by Rakha Prabh
81 views

ਚੰਡੀਗੜ੍ਹ (ਬਿਊਰੋ)– ਮਸ਼ਹੂਰ ਪੰਜਾਬੀ ਗਾਇਕ ਹਰਜੀਤ ਹਰਮਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਹਰਜੀਤ ਹਰਮਨ ਨੇ ਸੀ. ਐੱਮ. ਹਾਊਸ ਤੋਂ ਦੋ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ।

ਤਸਵੀਰਾਂ ਨਾਲ ਕੈਪਸ਼ਨ ’ਚ ਹਰਜੀਤ ਨੇ ਲਿਖਿਆ, ‘ਅੱਜ ਵੀਰ ਭਗਵੰਤ ਮਾਨ (ਮੁੱਖ ਮੰਤਰੀ ਪੰਜਾਬ) ਨੂੰ ਸੀ. ਐੱਮ. ਹਾਊਸ ਵਿਖੇ ਮਿਲ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ’ਤੇ ਮੁਬਾਰਕਬਾਦ ਦਿੱਤੀ ਤੇ ਪੰਜਾਬ ਦੇ ਸੁਨਹਿਰੇ ਭਵਿੱਖ ਬਾਰੇ ਖੁੱਲ੍ਹ ਕੇ ਵਿਚਾਰਾਂ ਹੋਈਆਂ।’

ਇਨ੍ਹਾਂ ’ਚੋਂ ਇਕ ਤਸਵੀਰ ’ਚ ਹਰਜੀਤ ਹਰਮਨ ਭਗਵੰਤ ਮਾਨ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਉਥੇ ਦੂਜੀ ਤਸਵੀਰ ’ਚ ਹਰਜੀਤ ਹਰਮਨ ਭਗਵੰਤ ਮਾਨ ਨੂੰ ਫੁੱਲਾਂ ਦਾ ਗੁਲਦਸਤਾ ਦਿੰਦੇ ਨਜ਼ਰ ਆ ਰਹੇ ਹਨ।

ਦੱਸ ਦੇਈਏ ਕਿ ਬੀਤੇ ਦਿਨੀਂ ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਨੇ ਵੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ। ਹਰਨਾਜ਼ ਨੇ ਆਪਣੇ ਮਾਤਾ-ਪਿਤਾ ਸਮੇਤ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ ਤੇ ਇਸ ਦੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆਈਆਂ ਸਨ।

Related Articles

Leave a Comment