Home ਪੰਜਾਬ ਅਖੌਤੀ ਸਿੱਖਿਆ ਕ੍ਰਾਂਤੀ ਦੇ ਝਲਕਾਰੇ

ਅਖੌਤੀ ਸਿੱਖਿਆ ਕ੍ਰਾਂਤੀ ਦੇ ਝਲਕਾਰੇ

ਅਪ੍ਰੈਲ ਮਹੀਨੇ ਦੀ ਤਨਖਾਹਾਂ ਤੇ ਜੁਬਾਨੀ ਰੋਕ

by Rakha Prabh
1 views

ਸਫਾਈ ਕਰਮਚਾਰੀਆਂ ਦਾ 3000 ਪ੍ਰਤੀ ਮਹੀਨਾ ਵੀ ਜਾਰੀ ਨਹੀਂ ਕਰ ਸਕੀ ਸਰਕਾਰ

 5 ਅਪ੍ਰੈਲ 2025 ( ਫਰੀਦਕੋਟ )
ਪੰਜਾਬ ਸਰਕਾਰ ਵੱਲੋਂ ਪਿਛਲੇ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਮੁਲਾਜ਼ਮਾਂ ਨੂੰ ਤਨਖਾਹ ਦੇਣ ਤੇ ਰੋਕ ਲਗਾ ਦਿੱਤੀ ਗਈ ਹੈ। ਸਰਕਾਰ ਦੇ ਇਹਨਾਂ ਨਾਦਰਸ਼ਾਹੀ ਹੁਕਮਾਂ ਖਿਲਾਫ ਪ੍ਰਤੀਕਰਮ ਦਿੰਦਿਆਂ  ਡੈਮੋਕਰੇਟਿਕ ਟੀਚਰ ਫਰੰਟ ਦੇ ਫਰੀਦਕੋਟ ਇਕਾਈ ਦੇ ਸੁਖਵਿੰਦਰ ਸਿੰਘ ਸੁੱਖੀ ਅਤੇ  ਜਨਰਲ ਸਕੱਤਰ ਗਗਨ ਪਾਹਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦਾ ਪੈਸਾ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਅਜਾਈਂ ਗਵਾ ਰਹੀ ਹੈ। ਸਿੱਖਿਆ ਕ੍ਰਾਂਤੀ ਦੇ ਮੁੱਖ- ਵਾਹਕ   ਹਰ ਮਹੀਨੇ ਤਨਖਾਹਾਂ ਲੈਣ ਲਈ ਜਦੋ -ਜਹਿਦ ਕਰਦੇ ਹਨ।  ਖਜ਼ਾਨਾ ਦਫਤਰਾਂ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨੇ ਅਪ੍ਰੈਲ ਮਹੀਨੇ ਦੀ ਤਨਖਾਹ ਜਾਰੀ ਕਰਨ ਤੇ ਜੁਬਾਨੀ ਹੁਕਮ ਲਗਾਏ ਹੋਏ ਹਨ। ਵਰਨਣ ਯੋਗ ਹੈ ਕਿ ਕਈ ਜਿਲਿਆਂ ਵਿੱਚ ਕੁਝ ਸਕੂਲ ਅਧਿਆਪਕ ਤਾਂ ਫਰਵਰੀ ਅਤੇ ਮਾਰਚ ਮਹੀਨੇ ਦੀਆਂ ਤਨਖਾਹਾਂ ਤੋਂ ਵੀ ਵਾਂਝੇ ਹਨ।  ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ, ਵਿੱਤ ਸਕੱਤਰ ਪ੍ਰਦੀਪ ਸਿੰਘ ਨੇ ਸਰਕਾਰ ਦੀ ਇਸ ਅਖੌਤੀ ਸਿੱਖਿਆ ਕ੍ਰਾਂਤੀ ਦਾ ਵਿਰੋਧ ਕਰਦਿਆਂ ਮੰਗ ਕੀਤੀ ਕਿ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਜਾਰੀ ਕਰੇ। ਜੇਕਰ ਤਨਖਾਹਾਂ ਤੁਰੰਤ ਨਾ ਜਾਰੀ ਕੀਤੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਜਲਦੀ ਹੀ ਇਸ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਅਖੌਤੀ ਸਿੱਖਿਆ ਕ੍ਰਾਂਤੀ ਦੇ ਪ੍ਰਗਰਾਮਾਂ ਰਾਹੀਂ  ਸਕੂਲਾਂ ਨੂੰ ਰਾਜਨੀਤੀ ਦਾ ਅਖਾੜਾ ਬਣਾਉਣਾ ਬੰਦ ਕਰੇ। ਅਖੌਤੀ ਸਿੱਖਿਆ ਕ੍ਰਾਂਤੀ ਦੇ ਪ੍ਰੋਗਰਾਮਾਂ ਦੇ ਦਬਾਅ ਤਹਿਤ  ਸਕੂਲ ਮੁਖੀਆਂ ਅਤੇ ਅਧਿਆਪਕਾਂ ਤੋਂ ਕੁਝ ਊਣਤਾਈਆਂ ਰਹਿ ਜਾਂਦੀਆਂ ਹਨ, ਉਹਨਾਂ ਦਾ ਬਹਾਨਾ ਬਣਾ ਕੇ ਸਰਕਾਰ ਸਕੂਲ ਮੁਖੀਆਂ ਨੂੰ ਮੁਅੱਤਲ ਕਰ ਰਹੀ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਮੁਅੱਤਲ ਕੀਤੇ ਪੰਜਾਬੀ ਲੈਕਚਰਾਰ ਗੁਰਪ੍ਰਤਾਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ (ਤਰਨ ਤਾਰਨ) ਨੂੰ ਤੁਰੰਤ ਬਹਾਲ ਕਰੇ।

Related Articles

Leave a Comment