Home ਪੰਜਾਬ ਕੌਮੀ ਕਿਸਾਨ ਯੂਨੀਅਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਹੇਠ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮੰਗ ਪੱਤਰ ਦਿੱਤਾ

ਕੌਮੀ ਕਿਸਾਨ ਯੂਨੀਅਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਹੇਠ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮੰਗ ਪੱਤਰ ਦਿੱਤਾ

by Rakha Prabh
0 views

 ਪੰਜਾਬ ਨਾਲ ਮੋਦੀ ਸਾਹਿਬ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੋ : ਸੁਖਮੰਦਰ ਸਿੰਘ ਬੂਈਆ ਵਾਲਾ

 ਫਿਰੋਜ਼ਪੁਰ 19 ਮਈ ( ਗੁਰਪ੍ਰੀਤ ਸਿੰਘ ਸਿੱਧੂ)

ਕੌਮੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੇਠ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਹੇਠ ਪਾਣੀ ਅਤੇ ਖੇਤੀ ਕਨੂੰਨ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਬੂਈਆ ਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨੂੰ ਬਰਬਾਦ ਕਰਨ ਦੀ ਘਾੜਤ ਘੜੀ ਅਤੇ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਲਾ ਵਾਲਾ ਵਿਹਾਰ ਕੀਤਾ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਉਪਜਾਊ ਜਮੀਨ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਨੂੰ ਲੈ ਕੇ ਜਬਰਨ ਕਿਸਾਨਾਂ ਉੱਪਰ ਥੋਪੇ ਗਏ। ਉਹਨਾਂ ਕਿਹਾ ਕਿ ਹੁਣ ਪੰਜਾਬ ਦੇ ਪਾਣੀਆਂ ਤੇ ਗੁਆਂਢੀ ਸੂਬਿਆਂ ਨੂੰ ਪਾਣੀ ਦੇਣ ਲਈ ਧੱਕਾਸ਼ਾਹੀ ਰਾਹੀਂ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਨੇ ਦੇਸ਼ ਵਿੱਚ ਅਨਾਜ ਦੇ ਭੰਡਾਰ ਭਰਨ ਦੀ ਆਵਾਜ਼ ਦਿੱਤੀ ਤਾਂ ਪੰਜਾਬ ਨੇ ਮੋਹਰੀ ਹੋ ਕੇ ਦੇਸ਼ ਦੇ ਭੰਡਾਰਾਂ ਵਿੱਚ ਅਨਾਜ ਭਰੇ ਅਤੇ ਸਭ ਤੋਂ ਵੱਧ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਗੁਆਂਡੀ ਮੁਲਕਾਂ ਦੀ ਜੰਗ ਦੌਰਾਨ ਪੰਜਾਬੀਆਂ ਦੀ ਸਭ ਤੋਂ ਵੱਧ ਕੁਰਬਾਨੀ ਹੈ। ਉਹਨਾਂ ਕਿਹਾ ਕਿ ਕੁਰਬਾਨੀਆਂ ਨਾਲ ਭਰੇ ਪੰਜਾਬ ਨਾਲ ਮੌਕੇ ਦੇ ਸਿਆਸਤਦਾਨਾਂ ਵੱਲੋਂ ਡੈਮ ਸੇਫਟੀ ਐਕਟ ਬਣਾ ਕੇ ਪੰਜਾਬ ਦੇ ਪਾਣੀਆਂ ਤੇ ਕਾਬਜ ਹੋਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਬੰਜਰ ਬਣਾਉਣ ਲਈ ਅਤੇ ਜਰੀਲੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦਾ ਅਧਿਕਾਰਤ ਪਾਣੀ ਹਰਿਆਣਾ ਅਤੇ ਹੋਰ ਸਟੇਟਾਂ ਨੂੰ ਦੇਣ ਲਈ ਬਾਜਿਦ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਤੇ ਡਾਕਾ ਅਤੇ ਖੇਤੀ ਕਾਨੂੰਨ ਸੂਬੇ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ ਅਤੇ ਜੇਕਰ ਸੰਘਰਸ਼ ਵਿਡਣਾ ਪਿਆ ਤਾਂ ਪਿੱਛੇ ਨਹੀਂ ਹਟਣਗੇ। ਇਸ ਮੌਕੇ ਕਿਸਾਨ ਆਗੂ ਸੁਖਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਮਨਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਕਰਮਜੀਤ, ਸਿੰਘ ਮੀਤ ਪ੍ਰਧਾਨ, ਬਲਦੇਵ ਸਿੰਘ, ਰੇਸ਼ਮ ਸਿੰਘ, ਗੁਰਮੀਤ ਸਿੰਘ, ਪਿੱਪਲ ਸਿੰਘ, ਜਸਬੀਰ ਸਿੰਘ, ਜਗਸੀਰ ਸਿੰਘ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।

Related Articles

Leave a Comment