2
ਵਾਸ਼ਿੰਗਟਨ, 19 ਮਈ
ਅਮਰੀਕਾ ਨੇ ਸੰਯੁਕਤ ਰਾਜ ਅਮਰੀਕਾ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੀ ਸਹੂਲਤ ਦੇਣ ਵਾਲੀਆਂ ਭਾਰਤ ਦੀ ਟਰੈਵਲ ਏਜੰਸੀਆਂ ’ਤੇ ਵੀਜ਼ਾ ਪਾਬੰਦੀਆਂ ਲਗਾਈਆਂ ਹਨ। ਇਹ ਏਜੰਸੀਆਂ ਗੈਰਕਾਨੂੰਨੀ ਢੰਗ ਨਾਲ ਭਾਰਤ ਤੋਂ ਕਈ ਨੌਜਵਾਨਾਂ ਨੂੰ ਅਮਰੀਕਾ ਭੇਜਦੀਆਂ ਸਨ ਤੇ ਉਨ੍ਹਾਂ ਤੋਂ ਮੋਟੀਆਂ ਰਕਮਾਂ ਵਸੂਲਦੀਆਂ ਸਨ ਤੇ ਇਸ ਦੇ ਇਵਜ਼ ਵਿਚ ਨੌਜਵਾਨਾਂ ਦੀ ਜ਼ਿੰਦਗੀ ਨੂੰ ਖਤਰੇ ਵਿਚ ਪਾ ਕੇ ਅਮਰੀਕਾ ਭੇਜਿਆ ਜਾਂਦਾ ਸੀ। ਵਿਦੇਸ਼ ਵਿਭਾਗ ਨੇ ਕਿਹਾ ਕਿ ਉਨ੍ਹਾਂ ਦੀ ਇਮੀਗ੍ਰੇਸ਼ਨ ਨੀਤੀ ਦਾ ਉਦੇਸ਼ ਨਾ ਸਿਰਫ਼ ਵਿਦੇਸ਼ੀ ਨਾਗਰਿਕਾਂ ਨੂੰ ਸੰਯੁਕਤ ਰਾਜ ਵਿੱਚ ਗੈਰਕਾਨੂੰਨੀ ਪਰਵਾਸ ਦੇ ਖ਼ਤਰਿਆਂ ਬਾਰੇ ਸੂਚਿਤ ਕਰਨਾ ਹੈ, ਸਗੋਂ ਗੈਰਕਾਨੂੰਨੀ ਇਮੀਗ੍ਰੇਸ਼ਨ ਦੇ ਸਾਧਨਾਂ ਸਮੇਤ ਸਾਡੇ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਜਵਾਬਦੇਹ ਬਣਾਉਣਾ ਹੈ।
