Home ਪੰਜਾਬ ਲੁਧਿਆਣਾ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ 17 ਜੂਨ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ

ਲੁਧਿਆਣਾ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ 17 ਜੂਨ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ

*ਸੂਬਾ ਸਰਕਾਰ ਤਿੰਨ ਮਹੀਨੇ ਤੋਂ ਰੁਕੀਆਂ ਤਨਖਾਹਾਂ ,ਤੇ ਕੱਚੇ ਕਾਮਿਆ ਨੂੰ ਬਿਨਾ ਸ਼ਰਤ ਪੱਕੇ ਕਰੇ : ਸਿੱਧੂ/ ਸਹਿਜਾਦੀ

by Rakha Prabh
0 views

ਜ਼ੀਰਾ/ਫਿਰੋਜ਼ਪੁਰ 14 ਜੂਨ ( ਗੁਰਪ੍ਰੀਤ ਸਿੰਘ ਸਿੱਧੂ )

ਵਣ ਵਿਭਾਗ ਦੇ ਫੀਲਡ ਕਾਮਿਆਂ ਦੀ ਸਿਰਮੌਰ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਸਬੰਧਤ (ਪ ਸ ਸ ਫ) ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਦੀ ਪ੍ਰਧਾਨਗੀ ਹੇਠ 17 ਜੂਨ ਨੂੰ ਲੁਧਿਆਣਾ ਵਿਖੇ ਹੋ ਰਹੀ ਜ਼ਿਮਣੀ ਚੋਣ ਨੂੰ ਲੈ ਕੇ ਸੂਬਾ ਪੱਧਰੀ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਸਹਿਜਾਦੀ ਅਤੇ ਜਨਰਲ ਸਕੱਤਰ ਗੁਰਬੀਰ ਸਿੰਘ ਸ਼ਹਿਜ਼ਾਦੀ ਦੀ ਪ੍ਰਧਾਨਗੀ ਹੇਠ ਰੇਂਜ ਦਫਤਰ ਜ਼ੀਰਾ ਵਿਖੇ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਸਿੱਧੂ, ਨਿਸ਼ਾਨ ਸਿੰਘ ਸਹਿਜਾਦੀ, ਗੁਰਬੀਰ ਸਿੰਘ ਸ਼ਹਿਜ਼ਾਦੀ ਨੇ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਫੀਲਡ ਕਾਮਿਆ ਦੀਆ ਮੰਗਾਂ ਸਬੰਧੀ ਵਣ ਮੰਤਰੀ ਅਤੇ ਵਿੱਤ ਮੰਤਰੀ ਨਾਲ ਅਨੇਕਾਂ ਮੀਟਿੰਗਾਂ ਹੋਣ ਦੇ ਬਾਵਜੂਦ ਇੱਕ ਵੀ ਮੰਗ ਦਾ ਹੱਲ ਨਹੀ ਹੋਈਆ। ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਵਿੱਚ ਜਗਲਾਤ ਦੇ ਫੀਲਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਅਜੰਡਾ ਪਾਸ ਕਰਨ ਦੇ ਬਾਵਜੂਦ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਿੱਚ ਆਨਾਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਫੀਲਡ ਕਾਮਿਆਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਹਨ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਅਤੇ ਬੇਚੈਨੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੋਸ ਤੇ ਮਜਬੂਰੀ ਵਸ ਜਥੇਬੰਦੀ ਵੱਲੋਂ ਫੈਸਲਾ ਕਰਦਿਆਂ 17 ਜੂਨ 2025 ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿਖੇ ਜ਼ਿਮਣੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਪ੍ਰਚਾਰ ਲੁਧਿਆਣਾ ਦੇ ਵੋਟਰਾਂ ਤੱਕ ਪਹੁੰਚਾਉਣ ਲਈ ਰੋਸ ਧਰਨਾ ਅਤੇ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਵਰਕਰ ਸ਼ਮੂਲੀਅਤ ਕਰਨਗੇ ਅਤੇ ਸਰਕਾਰ ਦੀ ਪੋਲ ਖੋਲੀ ਜਾਵੇਗੀ। ਇਸ ਮੌਕੇ ਮੀਟਿੰਗ ਵਿੱਚ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਪੰਨੂੰ, ਜਸਵਿੰਦਰ ਰਾਜ ਸ਼ਰਮਾ, ਵਿੱਤ ਸਕੱਤਰ, ਬਲਜੀਤ ਸਿੰਘ, ਸੁਲੱਖਣ ਸਿੰਘ,ਗੁਰਬਚਨ ਸਿੰਘ ਕਾਲਾ, ਬਾਂਕੇ ਲਾਲ , ਗੁਰਮੀਤ ਸਿੰਘ ਆਦਿ ਹਾਜ਼ਰ ਸਨ।

Related Articles

Leave a Comment