ਮੋਗਾ 14 ਜੂਨ (ਗੁਰਪ੍ਰੀਤ ਸਿੰਘ ਸਿੱਧੂ)
ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਚੇਅਰਮੈਨ ਧਰਮ ਪ੍ਰਚਾਰ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਬਣਨ ਤੇ ਪੰਥਕ ਆਗੂਆਂ ਅਤੇ ਪੰਥਕ ਸੁਨੇਹੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਪੰਥਕ ਆਗੂ ਅਤੇ ਪੰਥ ਪ੍ਰਚਾਰਕ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ ਮੁੱਖ ਸੇਵਾਦਾਰ ਦਮਦਮੀ ਟਕਸਾਲ ਜੋਗੇਵਾਲਾ ਗੁਰਦੁਆਰਾ ਜੋਤੀ ਸਰੂਪ ਸਾਹਿਬ ਜੋਗੇਵਾਲਾ ਅਤੇ ਪੰਥਕ ਆਗੂ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਮੁੱਖ ਸੇਵਾਦਾਰ ਦੁੱਖ ਭੰਜਨਸਰ ਖੁਖਰਾਣਾ ਨੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣਾ ਸਿੱਖ ਪੰਥ ਲਈ ਬਹੁਤ ਹੀ ਵਧੀਆ ਸੁਨੇਹਾ ਹੈ। ਸਿੱਖ ਆਗੂਆਂ ਨੇ ਕਿਹਾ ਕਿ ਸੰਤ ਬਲਜੀਤ ਸਿੰਘ ਦਾਦੂਵਾਲ ਲੰਮੇ ਸਮੇਂ ਤੋਂ ਸਿੱਖ ਸਮਾਜ ਦਾ ਪ੍ਰਚਾਰ ਅਤੇ ਪ੍ਰਸਾਰ ਜਨ ਜਨ ਤੱਕ ਪਹੁੰਚਾਉਣ ਲਈ ਲਾਮਬੰਦ ਹਨ ਅਤੇ ਉਨ੍ਹਾਂ ਵੱਲੋਂ ਪੰਥਕ ਸੇਵਾਵਾਂ ਸੰਗਤਾਂ ਤੋਂ ਲੁਕੀਆਂ ਨਹੀਂ ਹਨ। ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਸਨਮਾਨਯੋਗ ਪੰਥ ਦਰਦੀ ਸ਼ਖਸ਼ੀਅਤਾਂ ਨੂੰ ਸਿੱਖ ਪ੍ਰਚਾਰ ਕਰਨ ਲਈ ਬਣਦਾ ਸਨਮਾਨ ਦੇਣਾ ਸਿੱਖ ਜੰਗਤ ਲਈ ਬਹੁਤ ਚੰਗਾ ਸੁਨੇਹਾ ਜਾਵੇਗਾ। ਉਨ੍ਹਾਂ ਕਿਹਾ ਕਿ ਮਿਤੀ 15 ਜੂਨ 2025 ਨੂੰ 84 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਪਵਿੱਤਰ ਯਾਦ ਵਿੱਚ ਗੁਰਦੁਆਰਾ ਦੁੱਖ ਭੰਜਨਸਰ ਖੁਖਰਾਣਾ ਵਿਖੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਣਗੀਆਂ ਅਤੇ ਸੰਗਤਾਂ ਨੂੰ ਪੰਥ ਲਈ ਸ਼ਹਾਦਤ ਦਾ ਜਾਮ ਪੀ ਗਏ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਰੂਹ ਬਰੂਹ ਕਰਵਾਇਆ ਜਾਵੇਗਾ।
