Home ਪੰਜਾਬ ਸਾਂਝਾ ਫਰੰਟ ਵੱਲੋਂ ਡੀ ਸੀ ਦਫਤਰ ਅੱਗੇ ਵਿੱਤ ਮੰਤਰੀ ਚੀਮਾ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ 

ਸਾਂਝਾ ਫਰੰਟ ਵੱਲੋਂ ਡੀ ਸੀ ਦਫਤਰ ਅੱਗੇ ਵਿੱਤ ਮੰਤਰੀ ਚੀਮਾ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ 

ਖਜ਼ਾਨਾ ਅਫਸਰ ਫਿਰੋਜ਼ਪੁਰ ਨੂੰ ਦਿੱਤਾ ਮੰਗ ਪੱਤਰ , ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਪੈਨਸ਼ਨਰਾਂ ਦਾ ਬਕਾਇਆ ਤੁਰੰਤ ਰਲੀਜ ਕੀਤਾ ਜਾਵੇ : ਆਗੂ 

by Rakha Prabh
23 views

ਫਿਰੋਜ਼ਪੁਰ, 3 ਜੁਲਾਈ (ਗੁਰਪ੍ਰੀਤ ਸਿੰਘ ਸਿੱਧੂ)

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਜ਼ਿਲ੍ਹਾ ਫਿਰੋਜਪੁਰ ਵੱਲੋਂ ਕੋਆਰਡੀਨੇਟਰ ਸੁਬੇਗ ਸਿੰਘ ਅਜ਼ੀਜ਼ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫਤਰ ਅੱਗੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਗਿਆ ਅਤੇ ਖਜ਼ਾਨਾ ਅਫਸਰ ਨੂੰ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਪੈਨਸ਼ਨਰਾਂ ਦੇ ਬਿੱਲ ਤੁਰੰਤ ਰਲੀਜ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੁਬੇਗ ਸਿੰਘ ਅਜ਼ੀਜ਼, ਡੀਐਸਪੀ ਜਸਪਾਲ ਸਿੰਘ ਪ੍ਰਧਾਨ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ, ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪ ਸ ਸ ਫ, ਜਗਦੀਪ ਸਿੰਘ ਮਾਂਗਟ, ਮਹਿੰਦਰ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ, ਬਲਵੰਤ ਸਿੰਘ ਸੰਧੂ ਪ੍ਰਧਾਨ ਪੈਨਸ਼ਨਰਜ਼ ਐਸੋਸੀਏਸ਼ਨ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਚੰਨਣ ਸਿੰਘ ਪੀਐਸਪੀਸੀਐਲ , ਕਸ਼ਮੀਰ ਸਿੰਘ ਥਿੰਦ ਸੂਬਾ ਜਨਰਲ ਸਕੱਤਰ ਜੇਲ੍ਹ ਵੈਲਫੇਅਰ ਐਸੋਸੀਏਸ਼ਨ, ਨਰਿੰਦਰ ਸ਼ਰਮਾ ਸੂਬਾ ਮੀਤ ਪ੍ਰਧਾਨ ਸਿਰਤ ਵਿਭਾਗ ਪੈਰਾ ਮੈਡੀਕਲ ਕਰਮਚਾਰੀ ਯੂਨੀਅਨ , ਰਾਮ ਪ੍ਰਸਾਦ ਜ਼ਿਲ੍ਹਾ ਪ੍ਰਧਾਨ ਦਰਜਾ ਚਾਰ ਕਰਮਚਾਰੀ ਯੂਨੀਅਨ, ਗੁਰਪ੍ਰਤਾਪ ਸਿੰਘ ਪ੍ਰਧਾਨ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਤੇ ਅੜੀਅਲ ਵਤੀਰਾ ਅਪਣਾ ਰਹੇ ਹਨ ਜੋ ਅਤਿਅੰਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਟਰੇਡ ਯੂਨੀਅਨਾਂ ਦੇ ਸੱਦੇ ਤਹਿਤ 9 ਜੁਲਾਈ 2025 ਨੂੰ ਦੇਸ਼ ਵਿਆਪੀ ਹੜਤਾਲ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਵਧ ਚੜਕੇ ਹਿੱਸਾ ਲੈਣਗੇ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਜਗ ਜਾਹਿਰ ਕੀਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮਜਬੂਰੀ ਹੈ ਧਰਨੇ ਮੁਜ਼ਾਹਰੇ ਸ਼ੌਂਕ ਨਹੀ। ਉਨ੍ਹਾਂ ਵਿੱਥ ਮੰਤਰੀ ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਪੈਨਸ਼ਨਰਾਂ ਦੇ ਬਿੱਲ ਅਤੇ ਬਕਾਇਆ ਤੁਰੰਤ ਰਲੀਜ ਕੀਤਾ ਜਾਵੇ ਨਹੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮਲਕੀਤ ਸਿੰਘ, ਮਨਜੀਤ ਸਿੰਘ,ਖਜਾਨ ਸਿੰਘ, ਪ੍ਰਤਾਪ ਸਿੰਘ ਢਿੱਲੋਂ, ਗੁਰਮੀਤ ਸਿੱਘ, ਗੁਰਮੀਤ ਸਿੰਘ, ਜੋਗਿੰਦਰ ਸਿੰਘ, ਸਤਪਾਲ ਸਿੰਘ, ਸੁਲੱਖਣ ਸਿੰਘ, ਪੰਮਾ ਸਿੰਘ, ਉਂਕਾਰ ਸਿੰਘ, ਮਹਿੰਦਰ ਸਿੰਘ ਬਰਾੜ, ਸਤਨਾਮ ਸਿੰਘ, ਆਦਿ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰਜ਼ ਹਾਜ਼ਰ ਸਨ।

Related Articles

Leave a Comment