ਬਟਾਲਾ, 24 ਜੁਲਾਈ (ਜਗਰੂਪ ਸਿੰਘ ਕਲੇਰ) :- ਮਾਨ ਸਰਕਾਰ ਵੱਲੋਂ ਹਰ ਵਰਗ ਨੂੰ ਸਹੂਲਤਾਂ ਬਿਨਾਂ ਕਿਸੇ ਭੇਦਭਾਵ ‘ਤੇ ਦਿੱਤੀਆਂ ਜਾ ਰਹੀਆਂ ਤੇ ਜੋ ਵੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇੰਨ-ਬਿੰਨ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਦਾ ਪ੍ਰਗਟਾਵਾ ਹਲਕਾ ਬਟਾਲਾ ਦੇ ਪਿੰਡ ਕਲੇਰ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਡਾ. ਰਵਿੰਦਰ ਸਿੰਘ ਕਲੇਰ ਕਲਾਂ ਤੇ ਗੁਰਦੇਵ ਸਿੰਘ ਸਾਬਕਾ ਸਰਪੰਚ ਕਲੇਰ ਕਲਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਅੰਦਰ ਹਰੇਕ ਵਰਗ ਨੂੰ ਹੁਣ 10 ਲੱਖ ਤੱਕ ਦਾ ਸਾਲਾਨਾ ਮੁਫ਼ਤ ਇਲਾਜ ਦੀ ਸਹੂਲਤ ਦੇਣ ਦਾ ਐਲਾਨ ਕਰਨ ਨਾਲ ਪੰਜਾਬ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਵੇਂ ਕਿ 5 ਲੱਖ ਦੀ ਸਹੂਲਤ ਦੇ ਰਹੀ ਹੈ ਪਰ ਉਹ ਕੁਝ ਲੋਕਾਂ ਤੱਕ ਹੀ ਪਹੁੰਚੀ ਹੈ ਨਾ ਕਿ ਹੇਠਲੇ ਵਰਗ ਤੱਕ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸੂਬਾ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ।
28
