ਕੋਟ ਈਸੇ ਖਾਂ, 24 ਜੁਲਾਈ ( ਜੀ.ਐਸ.ਸਿੱਧੂ ) :- ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ ਵਿਖੇ ਪਾਥਵੇਜ ਦੇ ਬੱਚਿਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਜੋਨਲ ਲੈਵਲ ਟੂਰਨਾਮੈਂਟ ਵਿੱਚ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ਼ਤਰੰਜ ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਇਸੇ ਖਾਂ ਵਿਖੇ ਕਰਵਾਏ ਗਏ। ਇਨਾ ਮੁਕਾਬਲਿਆਂ ਵਿੱਚ ਵਾਤ ਵਿੱਚ ਗਲੋਬਲ ਸਕੂਲ, ਕੈਬਰੇਜ ਸਕੂਲ, ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਹੋਰ ਸਕੂਲਾਂ ਨੇ ਭਾਗ ਲਿਆ। ਪਾਥਵੇਜ ਦੇ ਬਹੁਤ ਹੀ ਹੋਣਹਾਰ ਵਿਦਿਆਰਥੀਆਂ ਅਭੈਪ੍ਰਤਾਪ ਸਿੰਘ, ਲਵਿਸ਼, ਮੋਹਿਤ ਸ਼ਰਮਾ, ਤਮਨਜੋਤ ਸਿੰਘ ਅਤੇ ਗੈਬਰੀਅਲ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤ ਕੇ ਇਲਾਕੇ ਭਰ ਵਿੱਚ ਪਾਥਵੇਜ ਦਾ ਨਾਮ ਰੌਸ਼ਨ ਕੀਤਾ ਹੈ। ਪਾਥਵੇਜ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਜ਼ਿਲਾ ਪੱਧਰ ਸ਼ਤਰੰਜ ਖੇਡ ਮੁਕਾਬਲਿਆਂ ਲਈ ਪਾਥਵੇਜ ਦੇ ਤਿੰਨ ਵਿਦਿਆਰਥੀ ਸਲੈਕਟ ਹੋ ਚੁੱਕੇ ਹਨ।
ਇਸ ਮੌਕੇ ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਸਲਰ , ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ, ਸਿਮਰਨਜੀਤ ਸਿੰਘ ਸਿੱਧੂ ਅਤੇ ਮਾਨਯੋਗ ਪ੍ਰਿੰਸੀਪਲ ਡਾਕਟਰ ਪੰਕਜ ਧਮੀਜਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ।
9
