ਮੱਲਾਂਵਾਲਾ 5, ਅਗਸਤ ( ਗੁਰਦੇਵ ਸਿੰਘ ਗਿੱਲ )
ਮੱਲਾਵਾਲਾ ਜ਼ੀਰਾ ਰੋਡ ‘ਤੇ ਸਕਾਰਪੀਓ ਗੱਡੀ ਦੀ ਮੋਟਰਸਾਈਕਲ ਨਾਲ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਜਾਣ ਅਤੇ ਮਾਂ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ੀਰਾ ਤੋਂ ਮੱਲਾਂਵਾਲਾ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ‘ਤੇ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਨੌਜਵਾਨ ਦੀ ਮਾਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਮਿਰਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਲਜੀਤ ਸਿੰਘ (19) ਵਾਸੀ ਪਿੰਡ ਸੋਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਜੋ ਹੋਈ ਹੈ। ਮਿਰਤਕ ਨੌਜਵਾਨ ਦੇ ਪਰਿਵਾਰ ਅਨੁਸਾਰ ਪਿਤਾ ਦੀ ਮੌਤ ਹੋਣ ਤੋਂ ਬਾਅਦ ਆਪਣੇ ਨਾਨਾ ਨਾਨੀ ਕੋਲ ਇੱਥੇ ਰਹਿ ਰਿਹਾ ਸੀ। ਵਰਿੰਦਰ ਸਿੰਘ ਅਤੇ ਉਸ ਦੀ ਮਾਤਾ ਪਰਵਿੰਦਰ ਕੌਰ ਅੱਜ ਸਵੇਰੇ 5 ਵਜੇ ਦੇ ਕਰੀਬ ਘਰ ਤੋਂ ਕਿਸੇ ਰਿਸ਼ਤੇਦਾਰੀ ਵਿੱਚ ਮਰਗ ਹੋਣ ‘ਤੇ ਜ਼ੀਰਾ ਵੱਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਮੱਲਾਵਾਲਾ ਤੋਂ ਦੋ ਕਿਲੋਮੀਟਰ ਬਾਹਰ ਪੈਂਦੀਆਂ ਨਹਿਰਾਂ ‘ਤੇ ਕਲੋਨੀ ਦੇ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਸਕਾਰਪੀਓ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਚਾਲਕ ਵਰਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਉਸ ਦੀ ਮਾਤਾ ਪਰਵਿੰਦਰ ਕੌਰ ਗੰਭੀਰ ਰੂਪ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ , ਜਿਸ ਦਾ ਇਲਾਜ ਇੱਕ ਨਿੱਜੀ ਹਸਪਤਾਲ ਵਿੱਚ ਚਲ ਰਿਹਾ ਹੈ। ਪੁਲਿਸ ਵੱਲੋਂ ਵਾਪਰੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
