ਫਿਰੋਜ਼ਪੁਰ, 11 ਅਗਸਤ ( ਗੁਰਪ੍ਰੀਤ ਸਿੰਘ ਸਿੱਧੂ ) :- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਕੀਤੇ ਫੈਸਲਿਆਂ ਤਹਿਤ ਪੰਜਾਬ ਸਰਕਾਰ ਦੇ ਵਾਰ ਵਾਰ ਫਰੰਟ ਦੇ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੁਲਤਵੀ ਕਰਨ ਦੇ ਖਿਲਾਫ ਰੋਸ ਪ੍ਰਗਟ ਕਰਨ ਵਾਸਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ਿਲ੍ਹਾ ਕਨਵੀਨਰ ਸੁਬੇਗ ਸਿੰਘ ਅਜ਼ੀਜ਼, ਸਹਾਇਕ ਕਨਵੀਨਰ ਡੀਐਸਪੀ ਜਸਪਾਲ ਸਿੰਘ ਪ੍ਰਧਾਨ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ, ਪ੍ਰੈੱਸ ਸਕੱਤਰ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪ ਸ ਸ ਫ (1406-22-ਬੀ ਚੰਡੀਗੜ੍ਹ),ਰਾਮ ਪ੍ਰਸਾਦ ਪ੍ਰਧਾਨ ਦਰਜਾ ਚਾਰ ਮੁਲਾਜ਼ਮ ਯੂਨੀਅਨ, ਅਜੀਤ ਸਿੰਘ ਸੋਢੀ ਜਨਰਲ ਸਕੱਤਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਬਾਹਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਚੀਮਾ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਸ,ਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਫਰੰਟ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵਾਰ ਵਾਰ ਮੀਟਿੰਗਾਂ ਦੇ ਕੇ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਉਣ ਲਈ ਪੰਜਾਬ ਭਰ ਵਿੱਚ ਸੰਖਰਸ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਕੀਤੇ ਵਾਅਦਿਆਂ ਤਹਿਤ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ,ਸਾਰੇ ਵਰਗਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ,31ਦਸੰਬਰ 2015 ਤੋਂ ਪਹਿਲਾਂ ਰਿਟਾਇਰ ਸਾਥੀਆਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਸੁਧਾਈ ਕੀਤੀ ਜਾਵੇ,66 ਮਹੀਨਿਆਂ ਦਾ ਬਕਾਇਆ ਰਕਮ ਯਕਮੁਕਤ ਦਿੱਤਾ ਜਾਵੇ,ਮਹਿੰਗਈ ਭੱਤੇ ਦੀਆਂ ਪਿਛਲੀਆਂ ਕਿਸ਼ਤਾਂ ਅਤੇ 13 ਪ੍ਰਤੀਸ਼ਤ ਡੀ ਏ ਸੈਂਟਰ ਸਰਕਾਰ ਦੀ ਤਰਜ਼ ‘ਤੇ ਦਿੱਤਾ ਜਾਵੇ, 200 ਰੁਪਏ ਜਜੀਆ ਟੈਕਸ ਬੰਦ ਕੀਤਾ ਜਾਵੇ। ਅਤੇ ਪੰਜਵੇਂ ਪੇ ਕਮਿਸ਼ਨ ਦਾ ਦੂਸਰਾ ਭਾਗ ਲਾਗੂ ਕੀਤਾ ਜਾਵੇ , ਪੇਂਡੂ ਭੱਤਾ ਸਮੇਤ ਸਾਰੇ ਭੱਤੇ ਬਹਾਲ ਕੀਤੇ ਜਾਣ I ਬੁਲਾਰਿਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਫਰੰਟ ਨਾਲ ਮੀਟਿੰਗ ਕਰਕੇ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆ ਮੰਗਾਂ ਦਾ ਹੱਲ ਕੀਤਾ ਜਾਵੇ ਨਹੀ ਤਾਂ 23 ਅਗਸਤ 2025 ਨੂੰ ਲੁਧਿਆਣਾ ਵਿਖੇ ਸੂਬਾਈ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਅਤੇ ਬਾਕੀ ਜਥੇਬੰਦੀਆਂ ਨਾਲ ਵੀ ਸਾਂਝੇ ਰੂਪ ਵਿੱਚ ਸੰਘਰਸ਼ ਕਰਨ ਲਈ ਤਾਲਮੇਲ ਕੀਤਾ ਜਾਵੇਗਾ । ਇਸ ਮੌਕੇ ਸੁਬੇਗ ਸਿੰਘ ਅਜ਼ੀਜ਼, ਜਸਪਾਲ ਸਿੰਘ ਡੀਐਸਪੀ, ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ , ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਮਾਂਗਟ,ਰਾਮ ਪ੍ਰਸਾਦ ਪ੍ਰਧਾਨ ਦਰਜਾ ਚਾਰ ਮੁਲਾਜ਼ਮ ਯੂਨੀਅਨ,ਪੰਜਾਬ ਪੈਨਸ਼ਨਰ ਜੂਨੀਅਨ ਆਗੂ
ਬਲਵੰਤ ਸਿੰਘ, ਓਮ ਪ੍ਰਕਾਸ਼, ਗੁਰਤੇਜ ਸਿੰਘ, ਮਲਕੀਤ ਚੰਦ ਪਾਸੀ, ਜਸਪਾਲ ਸਿੰਘ ਪੁਲਿਸ ਵੈਲਫੇਅਰ ਐਸੋਸੀਏਸ਼ਨ , ਨਰਿੰਦਰ ਸ਼ਰਮਾ ਪੈਰਾ ਮੈਡੀਕਲ ਯੂਨੀਅਨ, ਬਲਬੀਰ ਸਿੰਘ ਇੰਟਕ, ਮਨੋਹਰ ਲਾਲ ਪੀ ਐਮ ਐਸ ਯੂ, ਚਨਣ ਸਿੰਘ ਪੀ ਐਸ ਪੀ ਸੀ ਐਲ , ਅਮੀਰ ਸਿੰਘ ਰੋਡਵੇਜ ਪੈਨਸ਼ਨਰ, ਮਨਜੀਤ ਸਿੰਘ ਜੇਲ ਪੈਨਸ਼ਨਰ ਐਸੋਸੀਏਸ਼ਨ , ਗੁਰਪ੍ਰਤਾਪ ਸਿੰਘ ਪ੍ਰਧਾਨ ਪੰਜਾਬ ਗ਼ੌਰਮਿੰਟ ਪੈਨਸਨਰ ਐਸੋਸੀਏਸ਼ਨ , ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਹਿੰਦਰ ਸਿੰਘ ਧਾਲੀਵਾਲ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
0
previous post
