ਮੱਖੂ, 11 ਅਗਸਤ ( ਮੰਗਲ ਸਿੰਘ ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜੋਨ ਮੱਖੂ ਦੀਆਂ ਸਮੂਹ ਇਕਾਈਆਂ ਦੇ ਆਗੂਆਂ ਵੱਲੋਂ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਸੈਂਕੜੇ ਮੋਟਰ ਸਾਈਕਲਾਂ ਤੇ ਸਵਾਰ ਜੋਨ ਪ੍ਰਧਾਨ ਵੀਰ ਸਿੰਘ ਨਿਜ਼ਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਮੱਖੂ ਬਿਜਲੀ ਘਰ ਤੋਂ ਮਾਰਚ ਸ਼ੁਰੂ ਕਰਕੇ ਵੱਖ ਵੱਖ ਪਿੰਡਾਂ ਰਾਹੀਂ ਫਿਰੋਜਪੁਰ ਦੇ ਜਿਹੜੇ ਪਿੰਡਾਂ ਦੀ ਜਮੀਨ ਸਰਕਾਰ ਨੇ ਲੈਂਡ ਪੂਲਿੰਗ ਪੋਲਿਸੀ ਤਹਿਤ ਲਿਆਂਦੀ, ਉਨ੍ਹਾਂ ਪਿੰਡਾਂ ਵਿੱਚ ਵਿਸ਼ਾਲ ਮਾਰਚ ਕੀਤਾ ਗਿਆ ਅਤੇ ਮਾਨ ਸਰਕਾਰ ਵਿਰੁੱਧ ਝੰਡਾ ਮਾਰਚ ਕੱਢਿਆ ਗਿਆ। ਕਿਸਾਨ ਆਗੂਆਂ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਲਈ ਲਿਆਂਦੀ ਲੈਂਡ ਪੁਲਿੰਗ ਨੀਤੀ ਤੁਰੰਤ ਰੱਦ ਕਰਨ ਅਤੇ ਸਮਾਰਟ ਚਿਪ ਵਾਲੇ ਪ੍ਰੀਪੇਡ ਮੀਟਰ ਜੋ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਬਰਨ ਲਗਾਏ ਗਏ ਹਨ ਨੂੰ ਉਤਾਰਿਆਂ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜ਼ਿਲ੍ਹਾ ਪ੍ਰੈਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਿੱਲੀ ਦੇ ਦਲਾਲਾ ਦੇ ਕਹਿਣ ਤੇ ਇਸ ਤਰ੍ਹਾਂ ਦੀਆਂ ਲੋਕ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਦਿੱਲੀ ਦੇ ਹਾਰੇ ਹੋਏ ਲੋਕ ਹੀ ਪੰਜਾਬ ਸਰਕਾਰ ਨੂੰ ਆਪਣੇ ਇਸ਼ਾਰਿਆਂ ਤੇ ਨਚਾ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਕ ਡੰਮੀ ਮੁੱਖ ਮੰਤਰੀ ਬਣ ਕੇ ਸਭ ਕੁਝ ਵੇਖ ਰਿਹਾ ਹੈ ,ਜੋ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਵਿਚ ਨਸ਼ੇ ਵੱਡੀ ਪੱਧਰ ਤੇ ਵਿੱਕ ਰਹੇ ਹਨ, ਦਫ਼ਤਰਾਂ ਵਿੱਚ ਭ੍ਰਿਸ਼ਟ ਅਫ਼ਸਰਸ਼ਾਹੀ ਦਾ ਰਾਜ ਹੈ ਤੇ ਆਮ ਜਨਤਾ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਬਲਕਾਰ ਸਿੰਘ ਸ਼ਾਮੇ ਵਾਲਾ, ਹਰਵਿੰਦਰ ਸਿੰਘ ਮੰਨੂ ਮਾਛੀ, ਸਾਹਿਬ ਸਿੰਘ, ਇੰਦਰਜੀਤ ਸਿੰਘ ਤਲਵੰਡੀ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ,,ਜਗਰੂਪ ਸਿੰਘ, ਜਸਵੰਤ ਸਿੰਘ, ਜਰਨੈਲ ਸਿੰਘ, ਸੁਖਚੈਨ ਸਿੰਘ,ਸਵਰਨ ਸਿੰਘ, ਲਖਵਿੰਦਰ ਸਿੰਘ, ਸੁਖਚੈਨ ਸਿੰਘ, ਸੁਖਦੇਵ ਸਿੰਘ, ਤਰਸੇਮ ਸਿੰਘ, ਹਰਬੰਸ ਸਿੰਘ ਆਦਿ ਆਗੂ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਨੌਜਵਾਨ ਕਿਸਾਨਾ ਨੇ ਭਰਵੀਂ ਗਿਣਤੀ ਵਿੱਚ ਝੰਡੇ ਲਗਾ ਕੇ ਰੋਸ ਮਾਰਚ ਵਿੱਚ ਹਿੱਸਾ ਲਿਆ।
0
previous post
