Home ਚੰਡੀਗੜ੍ਹ ਵਿਧਾਨ ਸਭਾ ਸਪੀਕਰ ਸੰਧਵਾਂ ਤੇ ਵਿਧਾਇਕ ਭੁੱਲਰ ਕੌਮਾਂਤਰੀ ਸਰਹੱਦ ’ਤੇ ਪਹੁੰਚੇ

ਵਿਧਾਨ ਸਭਾ ਸਪੀਕਰ ਸੰਧਵਾਂ ਤੇ ਵਿਧਾਇਕ ਭੁੱਲਰ ਕੌਮਾਂਤਰੀ ਸਰਹੱਦ ’ਤੇ ਪਹੁੰਚੇ

by Rakha Prabh
4 views

ਫ਼ਿਰੋਜ਼ਪੁਰ, 15 ਅਗਸਤ ( ਗੁਰਪ੍ਰੀਤ ਸਿੰਘ ਸਿੱਧੂ  ) :- ਅਜਾਦੀ ਦਿਹਾੜੇ ਦੇ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕੱਤ ਕਰਨ ਲਈ ਅਜਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਫਿਰੋਜ਼ਪੁਰ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਆਜ਼ਾਦੀ ਦਿਵਸ ਤੋਂ ਪਹਿਲੀ ਸ਼ਾਮ ਹਿੰਦ ਪਾਕਿ ਕੌਮਾਂਤਰੀ ਸਰਹੱਦ ਹੁਸੈਨੀਵਾਲਾ ਪਹੁੰਚ ਕੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਿਆ । ਇਸ ਮੌਕੇ ਉਨ੍ਹਾਂ ਜਿਥੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ,ਉਥੇ ਰੀਟਰੀਟ ਸੈਰੇਮਨੀ ਤੋਂ ਮਗਰੋਂ ਉਨ੍ਹਾਂ ਜ਼ੀਰੋ ਲਾਈਨ ’ਤੇ ਹੀ ਸਥਿੱਤ ਬੀਐਸਐਫ ਮਿਊਜ਼ਿਅਮ ਵਿਚ ਪਹੁੰਚ ਕੇ ਫੌਜੀ ਹਥਿਆਰਾਂ ਤੋਂ ਇਲਾਵਾ ਇਥੇ ਰੱਖੀ ਸ਼ਹੀਦ ਭਗਤ ਸਿੰਘ ਦੀ ਪਿਸਟਲ ਵੀ ਵੇਖੀ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੀ ਉਨ੍ਹਾਂ ਦੇ ਨਾਲ ਸਨ। ਵਿਧਾਇਕ ਕੁਲਤਾਰ ਸਿੰਘ ਸੰਧਵਾ ਦੇ ਹੂਸੈਨੀਵਾਲਾ ਪਹੁੰਚਣ ’ਤੇ ਬੀਐੱਸਐੱਫ ਅਧਿਕਾਰੀਆਂ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੋਕੇ ਉਨ੍ਹਾਂ ਆਖਿਆ ਕਿ ਅੱਜ ਉਨ੍ਹਾਂ ਨੂੰ ਇਹ ਰੀਟਰੀਟ ਸੈਰਾਮਨੀ ਦੇਖ ਕੇ ਅਤੇ ਜਵਾਨਾਂ ਨੂੰ ਮਿਲ ਕੇ ਬੜੀ ਖੁਸ਼ੀ ਮਹਿਸੂਸ ਹੋਈ ਹੈ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਜਵਾਨਾਂ ’ਤੇ ਮਾਣ ਹੈ ਜੋ ਦਿਨ-ਰਾਤ ਦੇਸ਼ ਦੀ ਸੁਰੱਖਿਆ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ਵਾਸੀ ਆਪਣੇ ਘਰਾਂ ਵਿੱਚ ਆਰਾਮ ਕਰ ਰਹੇ ਹੁੰਦੇ ਹਨ ਤਾਂ ਇਹ ਸਾਡੇ ਦੇਸ਼ ਦੇ ਜਵਾਨ ਰਾਤ ਵੇਲੇ ਵੀ ਠੰਢ ਅਤੇ ਗਰਮੀ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਦੇਸ਼ ਦੀ ਸੁਰੱਖਿਆ ਲਈ ਚੋਕਸ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਜਵਾਨਾਂ ’ਤੇ ਫਖਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸੈਨੀਵਾਲਾ ਬਾਰਡਰ ਫਿਰੋਜ਼ਪੁਰ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਇੱਥੇ ਬਣੇ ਅਜਾਇਬ ਘਰ ਦਾ ਵੀ ਦੌਰਾ ਕੀਤਾ।ਦਸੱਣਯੋਗ ਹੈ ਕਿ 15 ਅਗਸਤ ਨੂੰ ਫਿਰੋਜ਼ਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਪੀਕਰ ਵਿਧਾਨਸਭਾ ਕੁਲਤਾਰ ਸਿੰਘ ਸੰਧਵਾ ਵੱਲੋਂ ਹੀ ਅਦਾ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ, ਐਸਐਸਪੀ ਭੁਪਿੰਦਰ ਸਿੰਘ ਸਿੱਧੂ, ਐਸਡੀਐਮ ਗੁਰਮੀਤ ਸਿੰਘ, ਆਪ ਆਗੂ ਬੀਬੀ ਭੁਪਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ|

Related Articles

Leave a Comment