ਜ਼ੀਰਾ/ ਫਿਰੋਜ਼ਪੁਰ 15 ਅਗਸਤ (ਗੁਰਪ੍ਰੀਤ ਸਿੰਘ ਸਿੱਧੂ)
ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਜ਼ੀਰਾ ਵਿਖੇ ਸੰਸਥਾ ਦੇ ਪ੍ਰਧਾਨ ਉਘੇ ਸਮਾਜ ਸੇਵੀ ਸੁਖਦੇਵ ਬਿੱਟੂ ਵਿੱਜ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ ਦੀ ਅਗਵਾਈ ਹੇਠ ਦੇਸ਼ ਦੇ 79ਵੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਭਿਆਚਾਰ ਤੇ ਰੰਗਾਂ ਰੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਲੁਧਿਆਣਾ ਵਿਭਾਗ ਦੇ ਸਚਿਵ ਸਤਪਾਲ ਨਰੂਲਾ , ਸਕੂਲ ਸਰਪ੍ਰਸਤ ਵਨੀਤਾ ਝਾਂਜੀ , ਸਰਪ੍ਰਸਤ ਸੁਭਾਸ਼ ਗੁਪਤਾ , ਸਕੂਲ, ਪ੍ਰਧਾਨ ਸੁਖਦੇਵ ਬਿੱਟੂ ਵਿੱਜ,ਉਪ ਪ੍ਰਧਾਨ ਸੁਮਨ ਬੰਸੀਵਾਲੀ , ਮੈਨੇਜਰ ਜਨਕ ਰਾਜ ਗੌਤਮ ਤੋਂ ਇਲਾਵਾਂ ਮੈਂਬਰ ਕੇ ਕੇ ਗੁਪਤਾ ,ਮੈਂਬਰ ਸੁੰਦਰਮ ਸੂਦ , ਹਰਪ੍ਰੀਤ ਸਿੰਘ ਇੱਟਲੀ, ਮੈਂਬਰ ਨਰਿੰਦਰ ਸਿੰਘ ਆਦਿ ਹਾਜਰ ਸਨ । ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਉਘੇ ਸਮਾਜ ਸੇਵੀ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਨੇ ਨਿਭਾਈ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਉਪਰੰਤ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਦੇਸ਼ ਭਗਤੀ ਦੇ ਗੀਤ , ਲੋਕ ਨਾਚ ਪੇਸ਼ ਕੀਤਾ ਗਿਆ। ਇਸ ਮੌਕੇ ਸ਼੍ਰੀ ਸਤਪਾਲ ਨਰੂਲਾ ਅਤੇ ਸ਼ੁਭਾਸ਼ ਗੁਪਤਾ ਨੇ ਆਜ਼ਾਦੀ ਦਿਹਾੜੇ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਸਕੂਲ ਸਟਾਫ ਨੂੰ ਵਧਾਈਆਂ ਦਿੱਤੀਆਂ।ਇਸ ਦੌਰਾਨ ਪ੍ਰਿੰਸੀਪਲ ਸ਼੍ਰੀਮਤੀ ਪ੍ਰਵੀਨ ਬਾਲਾ , ਪ੍ਰਿੰਸੀਪਲ ਗੁਰਬਰਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਪ੍ਰੋਗਰਾਮ ਦਾ ਸਮਾਪਨ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਕੇ ਕੀਤਾ ਗਿਆ।
