Home ਦੇਸ਼ ਫਿਰੋਜ਼ਪੁਰ ਐੱਸਐੱਸਪੀ ਦਫ਼ਤਰ ਅੱਗੇ ਦੋ ਕਾਰਾਂ ਭਿੱੜੀਆਂ

ਫਿਰੋਜ਼ਪੁਰ ਐੱਸਐੱਸਪੀ ਦਫ਼ਤਰ ਅੱਗੇ ਦੋ ਕਾਰਾਂ ਭਿੱੜੀਆਂ

by Rakha Prabh
0 views

ਫਿਰੋਜ਼ਪੁਰ, ( ਗੁਰਪ੍ਰੀਤ ਸਿੰਘ ਸਿੱਧੂ ) :- ਫ਼ਿਰੋਜ਼ਪੁਰ ਦੇ ਐੱਸਐੱਸਪੀ ਦਫ਼ਤਰ ਦੇ ਸਾਹਮਣੇ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਦੋ ਕਾਰਾਂ ਦੀ ਆਪਸ ਵਿੱਚ ਸਿੱਧੀ ਅਤੇ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਕਾਰਨ ਇਕ ਕਾਰ ਬੁਰੀ ਤਰ੍ਹਾਂ ਪਲਟ ਗਈ ਅਤੇ ਦੂਜੀ ਕਾਰ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਦੀ ਖ਼ਬਰ ਮਿਲਦੇ ਹੀ ਥਾਣਾ ਫ਼ਿਰੋਜ਼ਪੁਰ ਕੈਂਟ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਰਹੇ ਹਨ ਅਤੇ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੋਵੇਂ ਕਾਰਾਂ ਨੂੰ ਮੌਕੇ ਤੋਂ ਹਟਾ ਕੇ ਟ੍ਰੈਫਿਕ ਬਹਾਲ ਕੀਤਾ ਗਿਆ।

Related Articles

Leave a Comment