Home ਦੇਸ਼ ਕਾਂਗਰਸ ਪਾਰਟੀ ਦੇ ਆਬਜ਼ਰਵਰ ਬਾਂਸਲ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

ਕਾਂਗਰਸ ਪਾਰਟੀ ਦੇ ਆਬਜ਼ਰਵਰ ਬਾਂਸਲ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

ਫਿਰੋਜ਼ਪੁਰ ਵਿਚ ਕਾਂਗਰਸ ਪਾਰਟੀ ਦੇ ਆਬਜ਼ਰਵਰ ਵਿਵੇਕ ਬਾਂਸਲ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

by Rakha Prabh
0 views

ਫਿਰੋਜ਼ਪੁਰ, ( ਗੁਰਪ੍ਰੀਤ ਸਿੰਘ ਸਿੱਧੂ ) :- ਕਾਂਗਰਸ ਪਾਰਟੀ ਦੇ ਆਬਜ਼ਰਵਰ ਵਿਵੇਕ ਬਾਂਸਲ ਨੇ ਅੱਜ ਫਿਰੋਜ਼ਪੁਰ ਪਹੁੰਚ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਤਰਫ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿਸਾਨਾਂ ਅਤੇ ਆਮ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸਰਕਾਰ ਨੂੰ ਬਿਨ੍ਹਾ ਕਿਸੇ ਦੇਰੀ ਦੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਣਾ ਚਾਹੀਦਾ ਹੈ।ਬਾਂਸਲ ਨੇ ਸਰਕਾਰ ਦੇ ਪ੍ਰਬੰਧਾਂ ’ਤੇ ਵੀ ਸਵਾਲ ਉਠਾਏ ਅਤੇ ਪੁੱਛਿਆ ਕਿ ਜਦੋਂ ਹੜ੍ਹ ਆਉਣ ਦੀ ਸੰਭਾਵਨਾ ਸੀ ਤਾਂ ਪਹਿਲਾਂ ਹੀ ਲੋੜੀਂਦੇ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਅੰਦਰੂਨੀ ਧੜੇਬੰਦੀ ’ਤੇ ਵੀ ਗੱਲ ਕੀਤੀ। ਉਨ੍ਹਾਂ ਨੇ ਸਵੀਕਾਰ ਕੀਤਾ ਕਿ ਹਰ ਪਾਰਟੀ ਵਿਚ ਅੰਦਰੂਨੀ ਵਿਵਾਦ ਹੁੰਦੇ ਹਨ, ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਰਾਹੁਲ ਗਾਂਧੀ ਦੇ ਸੰਦੇਸ਼ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਰ ਕਾਂਗਰਸੀ ਵਰਕਰ ਨੂੰ ਪਾਰਟੀ ਦੇ ਅਨੁਸ਼ਾਸਨ ਵਿਚ ਰਹਿਣਾ ਪਵੇਗਾ। ਪਟਨਾ ਵਿਚ ਭਾਜਪਾ ਵੱਲੋਂ ਕਾਂਗਰਸ ’ਤੇ ਕੀਤੇ ਗਏ ਹਮਲਿਆਂ ਦਾ ਜਵਾਬ ਦਿੰਦਿਆਂ ਵਿਵੇਕ ਬਾਂਸਲ ਨੇ ਕਿਹਾ ਕਿ ਬਿਹਾਰ ਵਿਚ ਕਾਂਗਰਸ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਕਾਰਨ ਭਾਜਪਾ ਪ੍ਰੇਸ਼ਾਨ ਅਤੇ ਬੌਖਲਾ ਗਈ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਇਹ ਬੌਖਲਾਹਟ ਉਨ੍ਹਾਂ ਦੇ ਬਿਆਨਾਂ ਤੋਂ ਸਾਫ਼ ਦਿਖਾਈ ਦਿੰਦੀ ਹੈ। ਇਸ ਮੌਕੇ ’ਤੇ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਆਸ਼ੂ ਬਾਗੜ ਵੀ ਮੌਜ਼ੂਦ ਸਨ। ਇਨ੍ਹਾਂ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਾਂਗਰਸ ਪਾਰਟੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਲਗਾਤਾਰ ਲੋਕਾਂ ਦੀ ਮੱਦਦ ਕਰ ਰਹੀ ਹੈ ਅਤੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿਚ ਲੋਕਾਂ ਦੀ ਮਦਦ ਲਈ ਅੱਗੇ ਆਵੇ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਉਹ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਿਆ ਜਾ ਸਕੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਸਕੇ। ਇਸ ਮੌਕੇ ਰਿੰਕੂ ਗਰੋਵਰ ਪ੍ਰਧਾਨ ਨਗਰ ਕੌਂਸਲ, ਬਲਬੀਰ ਬਾਠ, ਰਿਸ਼ੀ, ਯਾਕੂਬ ਭੱਟੀ, ਪਰਮਿੰਦਰ ਹਾਂਡਾ ਐੱਮਸੀ ਤੋਂ ਇਲਾਵਾ ਕਾਂਗਰਸੀ ਵਰਕਰ ਹਾਜ਼ਰ ਸਨ।

Related Articles

Leave a Comment