0
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੌਲ ਰੋਹੀ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਵਲ ਨੰਬਰ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ. ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸ੍ਰੀਮਤੀ ਰਜਨੀ ਮੌਗਾ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਦਸਵੀਂ ਜਮਾਤ ਦੀ ਵਿਦਿਆਰਥਣ ਅੰਸ਼ਪ੍ਰੀਤ ਕੌਰ ਨੇ 482 ਅੰਕ ਪ੍ਰਾਪਤ ਕਰਕੇ ਸਕੂਲ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਵਿਦਿਆਰਥਣ ਪ੍ਰਭਜੋਤ ਕੌਰ ਨੇ 476 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਜਸਪ੍ਰੀਤ ਕੌਰ ਨੇ 450 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ.ਇਸ ਮੌਕੇ ਸਕੂਲ ਮੁੱਖੀ ਸ਼੍ਰੀਮਤੀ ਰਜਨੀ ਮੌਂਗਾ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ.
