ਫਿਰੋਜ਼ਪੁਰ ਮੱਲਾਂ ਵਾਲਾ (ਗੁਰਦੇਵ ਸਿੰਘ ਗਿੱਲ ) ਮੱਲਾਂ ਵਾਲਾ ਖਾਸ ਤੋਂ ਪੱਤਰਕਾਰ ਅਤੇ ਸਮਾਜ ਸੇਵੀ, ਰੋਸ਼ਨ ਲਾਲ ਮਨਚੰਦਾ ਜੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਮੱਲਾਂ ਵਾਲਾ ਖਾਸ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ।
ਰੋਸ਼ਨ ਲਾਲ ਮਨਚੰਦਾ ਜੀ ਇੱਕ ਨੇਕ ਦਿਲ, ਮਿਲਣਸਾਰ ਅਤੇ ਸਮਾਜ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਇਨਸਾਨ ਸਨ। ਉਨ੍ਹਾਂ ਨੇ ਲੰਮੇ ਸਮੇਂ ਤੱਕ ਮਨੁੱਖਤਾ ਦੀ ਸੇਵਾ ਲਈ ਲੋਕ ਭਲਾਈ ਦੇ ਕਾਰਜ ਕੀਤੇ। ਫਿਰੋਜ਼ਪੁਰ, ਮੱਲਾਂ ਵਾਲਾ ਖਾਸ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਉਹ ਹਮੇਸ਼ਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਰਹਿੰਦੇ ਸਨ। ਉਨ੍ਹਾਂ ਦੀਆਂ ਸਮਾਜ ਸੇਵੀ ਗਤੀਵਿਧੀਆਂ ਅਤੇ ਚੰਗੇ ਸੁਭਾਅ ਕਰਕੇ ਲੋਕ ਉਨ੍ਹਾਂ ਨੂੰ ਬਹੁਤ ਸਤਿਕਾਰ ਦਿੰਦੇ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਅਤੇ ਸਮਾਜ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਦੁਪਹਿਰ ਰਾਮ ਬਾਗ ਮੱਲਾਂ ਵਾਲਾ ਵਿਖੇ ਕੀਤਾ ਗਿਆ। ਇਸ ਮੌਕੇ ਮਨੁੱਖਤਾ ਦੀ ਸੇਵਾ ਸੰਸਥਾ ਤੇ ਮੁੱਖ ਸੇਵਾਦਾਰ ਸਰਦਾਰ ਗੁਰਪ੍ਰੀਤ ਸਿੰਘ ਜੀ ਮਿੰਟੂ ਤੋ ਇਲਾਵਾ ਕਈ ਇਲਾਕੇ ਦੀਆਂ ਮਹਾਨ ਸ਼ਖਸੀਅਤਾਂ, ਸਮਾਜ ਸੇਵਕਾਂ, ਪੱਤਰਕਾਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਨਮ ਅੱਖਾਂ ਨਾਲ ਰੋਸ਼ਨ ਲਾਲ ਮਨਚੰਦਾ ਜੀ ਨੂੰ ਅੰਤਿਮ ਵਿਦਾਈ ਦਿੱਤੀ। ਸਭ ਨੇ ਉਨ੍ਹਾਂ ਦੀਆਂ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਜ਼ਿੰਦਾ ਰਹਿਣਗੇ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
