Home » ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਹੋਈ ਵਿੱਤ ਮੰਤਰੀ ਨਾਲ ਮੀਟਿੰਗ

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਹੋਈ ਵਿੱਤ ਮੰਤਰੀ ਨਾਲ ਮੀਟਿੰਗ

ਸਰਕਾਰ ਅਤੇ ਅਫਸਰਸ਼ਾਹੀ ਦੀ ਢਿੱਲੀ ਅਤੇ ਡੰਗ ਟਪਾਉ ਪਹੁੰਚ ਕਰਕੇ ਨਹੀ ਹੋ ਸਕਿਆ ਮੌਕੇ ਤੇ ਕੋਈ ਐਲਾਨ- ਸਾਂਝਾ ਫਰੰਟ

by Rakha Prabh
125 views

ਅਗਲੀ ਮੀਟਿੰਗ 15 ਦਿਨ ਬਾਅਦ
ਹੁਸ਼ਿਆਰਪੁਰ : ਪੰਜਾਬ-ਯੂ.ਟੀ. ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਉਹਨਾਂ ਦੇ ਸਕਤਰੇਤ ਸਥਿਤ ਦਫ਼ਤਰ ਵਿਖੇ ਲਿਖਤੀ ਸੱਦਾ ਪੱਤਰ ਤੇ ਦਿੱਤੇ ਸਮੇਂ ਅਨੁਸਾਰ ਮੀਟਿੰਗ ਹੋਈ।ਮੀਟਿੰਗ ਉਪਰੰਤ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, ਜਰਮਨਜੀਤ ਸਿੰਘ, ਠਾਕੁਰ ਸਿੰਘ, ਕਰਮ ਸਿੰਘ ਧਨੋਆ, ਬਾਜ ਸਿੰਘ ਖਹਿਰਾ, ਪ੍ਰੇਮ ਸਾਗਰ ਸ਼ਰਮਾ, ਕੁਲਦੀਪ ਖੱਨਾ, ਸੁਖਦੇਵ ਸਿੰਘ ਸੈਣੀ, ਸੁਖਜੀਤ ਸਿੰਘ, ਜਸਵੀਰ ਸਿੰਘ ਤਲਵਾੜਾ, ਧਨਵੰਤ ਸਿੰਘ ਭੱਠਲ, ਪ੍ਰੇਮ ਚਾਵਲਾ, ਕੁਲਵਰਨ ਸਿੰਘ, ਐਨ.ਡੀ. ਤਿਵਾੜੀ ਅਤੇ ਕਮਰਜੀਤ ਸਿੰਘ ਮਾਨ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਦਸਿਆ ਕਿ ਇਸ ਪੈਨਲ ਮੀਟਿੰਗ ਦਾ ਸਮਾਂ 10 ਸਤੰਬਰ ਦੀ ਸੰਗਰੂਰ ਮਹਾਂ ਰੈਲੀ ਸਮੇਂ ਕੀਤੇ ਚੱਕਾ ਜਾਮ ਸਮੇਂ ਸਿਵਲ ਪ੍ਰਸ਼ਾਸਨ ਵਲੋਂ ਤਹਿ ਕਰਵਾਇਆ ਗਿਆ ਸੀ।ਆਗੂਆਂ ਦਸਿਆ ਕਿ ਅੱਜ ਦੀ ਮੀਟਿੰਗ ਵਿੱਚ ਵਿੱਤ ਮੰਤਰੀ ਵਲੋਂ ਪੈਨਸ਼ਨਰਜ਼ ਦੀ ਪੈਨਸ਼ਨ ਦੁਹਰਾਈ ਲਈ 2.59 ਗੁਣਾਂਕ ਲਾਗੂ ਕਰਨ ਤੇ ਵਿਚਾਰ ਕਰਨ ਲਈ ਸਬੰਧਤ ਵਿਭਾਗ ਨੂੰ ਪੰਜ ਦਿੱਨਾ ਅੰਦਰ ਰਿਪੋਰਟ ਪੇਸ਼ ਕਰਨ ਲਈ ਆਦੇਸ਼ ਦਿੱਤੇ , ਕੱਚੇ ਮੁਲਾਜ਼ਮ ਪੱਕੇ ਕਰਨ ਸੰਬੰਧੀ ਜਲਦ ਕਾਰਵਾਈ ਕੀਤੀ ਜਾ ਰਹੀ ਹੈ ਪ੍ਰਤੂੰ ਆਉਟ ਸੋਰਸਿਜ਼ ਮੁਲਾਜ਼ਮਾ ਵਾਰੇ ਵਿੱਤ ਮੰਤਰੀ ਚੁੱਪ ਰਹੇ, ਮਾਣ ਭੱਤਾ/ ਇਨਸੈਨਟਿਵ ਮੁਲਾਜ਼ਮਾ ਵਿਸ਼ੇਸ਼ ਤੋਰ ਤੇ ਮਿਡ-ਡੇ-ਮੀਲ ਕੁਕ ਵਰਕਰਾਂ, ਆਸ਼ਾ ਵਰਕਰ/ ਫੈਸੀਲੀਟੇਟਰ ਅਤੇ ਆਗਨਵਾੜੀ ਵਰਕਰਾਂ ਪ੍ਰਤੀ ਸਾਂਝਾ ਫਰੰਟ ਵਲੋਂ ਵਿੱਤ ਮੰਤਰੀ ਨੂੰ ਭੱਤੇ ਦੁਗਣੇ ਕਰਨ ਦਾ ਵਾਅਦਾ ਯਾਦ ਕਰਵਾਇਆ ਜਿਸ ਤੇ ਹਾਂ ਪੱਖੀ ਹੁੰਗਾਰਾ ਭਰਿਆ, ਮੁਲਾਜ਼ਮਾ ਦੀਆਂ ਤਨਖਾਹ ਤਰੁਟੀਆਂ ਦੂਰ ਕਰਨ ਜਿਸ ਵਿੱਚ ਸਾਲ 2011 ਵਿੱਚ ਗ੍ਰੇਡ ਪੇ ਸੋਧਣ ਸਮੇਂ ਹੋਈ ਬੇਇਨਸਾਫ਼ੀ, ਪਿਛਲੇ ਤਨਖਾਹ ਕਮਿਸ਼ਨ ਦੀ ਸਿਫਾਰਸ਼ ਤੇ ਸੋਧੀ ਗ੍ਰੇਡ ਪੇ ਅਤੇ ਇਹਨਾਂ ਵਰਗਾਂ ਤੇ ਤਨਖਾਹ ਸੋਧਣ ਲਈ ਵੱਖ ਵੱਖ ਗੁਣਾਂਕ ਦੀ ਮੰਗ ਕੀਤੀ ਗਈ, 01.01.2016 ਨੂੰ ਤਨਖਾਹ ਵਾਧੇ ਲਈ 125 % ਮਹਿਗਾਈ ਭੱਤੇ ਨੂੰ ਅਧਾਰ ਬਣਾਇਆ ਜਾਵੇ ਅਤੇ ਘੱਟੋ-ਘੱਟ ਤਨਖਾਹ 26000 ਰੁਪਏ ਮਹੀਨਾ ਕੀਤੀ ਜਾਵੇ।ਇਸ ਮੰਗ ਉਤੇ ਉਹ ਅਤੇ ਅਧਿਕਾਰੀ ਕੋਈ ਤਸਲੀ ਬਖਸ਼ ਜਵਾਬ ਨਹੀ ਦੇ ਸਕੇ।

You Might Be Interested In

ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਕੇ ਏ.ਸੀ.ਪੀ. ਸਕੀਮ ਲਾਗੂ ਕਰਨ ਸਬੰਧੀ ਉਹਨਾਂ ਰਿਪੋਰਟ ਜਾਰੀ ਕਰਨ ਦੇ ਨਿਰਦੇਸ਼ ਦਿੱਤੇ, ਤਨਖਾਹ ਕਮਿਸ਼ਨ ਦੇ ਬਕਾਇਆਂ ਅਤੇ ਦੁਹਰਾਈ ਦੇ ਨਾਮ ਤੇ ਬੰਦ ਕੀਤੇ ਭਤਿੱਆਂ ਸਬੰਧੀ ਸਿਰਫ ਉਹਨਾਂ ਦੀ ਹਮਦਰਦੀ ਹੀ ਪੱਲੇ ਪਈ, ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਉਹਨਾਂ ਦਾ ਹੁੰਗਾਰਾ ਹਾਂ ਪੱਖੀ ਰਿਹਾ ਪ੍ਰੰਤੂ ਲਾਗੂ ਕਦੋਂ ਹੋਵੇਗੀ ਇਸ ਪ੍ਰਤੀ ਚੂਪ ਰਹੇ, ਮਹਿੰਗਾਈ ਭੱਤਾ 06% ਜਾਰੀ ਕਰਨ ਦੀ ਮੰਗ ਤੇ ਉਹਨਾਂ 3% ਜਾਰੀ ਕਰਨ ਦਾ ਇਸ਼ਾਰਾ ਕੀਤਾ ਪ੍ਰੰਤੂ ਸਾਂਝਾ ਫਰੰਟ 06% ਦੀ ਮੰਗ ਤੇ ਅੜਿਆ, ਪਰਖਕਾਲ ਸਮਾਂ ਘਟਾਉਣ ਸਬੰਧੀ ਸਹਿਮਤੀ ਯਤਾਈ ਪ੍ਰੰਤੂ ਇਸ ਸਮੇਂ ਦੋਰਾਨ ਪੂਰੀ ਤਨਖਾਹ ਸਮੇਤ ਭੱਤੇ ਮਿਲਣ ਪ੍ਰਤੀ ਚੁੱਪ ਰਹੇ , ਸਾਂਝਾ ਫਰੰਟ ਵਲੋਂ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਵਾਪਸ ਲੈਣ ਦੀ ਮੰਗ ਸਮੇਂ ਮੰਤਰੀ ਜੀ ਨੂੰ ਚੰਡੀਗੜ ਦੇ ਮੁਲਾਜ਼ਮਾ ਤੇ ਕੇਂਦਰੀ ਸਕੇਲ ਲਾਗੂ ਕਰਨ ਸਮੇਂ ਕੀਤੇ ਵਿਰੋਧ ਨੂੰ ਯਾਦ ਕਰਵਾਇਆ, ਵਿਕਾਸ ਟੈਕਸ ਦੇ ਨਾਮ ਤੇ ਮੁਲਾਜ਼ਮ / ਪੈਨਸ਼ਨਰ ਤੋਂ ਵਸੂਲਿਆ ਜਾ ਰਿਹਾ ਜਜ਼ੀਆ ਟੈਕਸ ਬੰਦ ਕਰਨ ਤੇ ਉਹਨਾਂ ਕਬੂਲ ਕੀਤਾ ਕਿ ਇਹ ਟੈਕਸ ਸਿਰਫ਼ ਮੁਲਾਜ਼ਮ ਹੀ ਦਿੰਦੇ ਹਨ ਇਸ ਤੇ ਵਿਚਾਰ ਕੀਤਾ ਜਾਵੇਗਾ, ਅਦਾਲਤੀ ਫੈਸਲੇ ਜਨਰਲਾਈਜ ਕਰਨ ਤੇ ਉਹਨਾਂ ਸਹਿਮਤੀ ਦਿੱਤੀ ਅਤੇ ਸੰਘਰਸ਼ਾ ਦੋਰਾਨ ਦਰਜ ਪੁਲਿਸ ਕੇਸ ਸਬੰਧੀ ਉਹਨਾਂ ਆਖਿਆ ਕਿ ਇਸ ਸਬੰਧੀ ਅਸੀਂ ਪਹਿਲਾਂ ਲਿੱਖ ਦਿੱਤਾ ਹੈ ਪ੍ਰੰਤੂ ਸਾਂਝਾ ਫਰੰਟ ਵਲੋਂ ਕੋਈ ਕਾਰਵਾਈ ਨਾ ਹੋਣ ਤੇ ਉਹਨਾਂ ਫਾਈਲ ਮੁੱਖ ਮੰਤਰੀ ਭੇਜਕੇ ਰੱਦ ਕਰਨ ਦਾ ਭਰੋਸਾ ਦਿੱਤਾ। ਅੰਤ ਵਿੱਚ ਵਿੱਤ ਮੰਤਰੀ ਜੀ ਨੇ ਮੰਨਿਆ ਕੀ ਅੱਜ ਦੀ ਮੀਟਿੰਗ ਲਈ ਸਾਡੇ ਅਧਿਕਾਰੀਆਂ ਦੀ ਤਿਆਰੀ ਨਹੀ ਸੀ, ਇਸ ਲਈ ਹੁਣ ਸਾਂਝਾ ਫਰੰਟ ਨਾਲ 15 ਦਿਨ ਬਾਅਦ ਮੁੜ ਮੀਟਿੰਗ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਵਿੱਤ ਮੰਤਰੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।ਸਾਂਝਾ ਫਰੰਟ ਦੇ ਆਗੂਆਂ ਆਖਿਆ ਕਿ ਇਸ ਮੀਟਿੰਗ ਦੋਰਾਨ ਵਿੱਤ ਮੰਤਰੀ ਵਲੌਂ ਕੁਝ ਮੰਗਾ ਤੇ ਮੋਕੇ ਤੇ ਐਲਾਨ ਕਰਨਾ ਬਣਦਾ ਸੀ, ਪਰੰਤੂ ਸਰਕਾਰ ਤੇ ਅਫਸਰਸ਼ਾਹੀ ਦੀ ਢਿੱਲੀ ਤੇ ਡੰਗ ਟਪਾਉ ਕਾਰਗੁਜ਼ਾਰੀ ਕਰਕੇ ਅਜਿਹਾ ਨਹੀ ਹੋ ਸਕਿਆ ਹੁਣ ਸਾਂਝਾ ਫਰੰਟ ਜਲਦ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕਰੇਗਾ

Related Articles

Leave a Comment