Home » ਪੰਜਾਬ ਵਿਧਾਨ ਸਭਾ ਦਾ ਵਿਸੇਸ ਸੈਸਨ ਰੱਦ ਹੋਣ ’ਤੇ ਭਗਵੰਤ ਮਾਨ ਨੇ ਕਿਹਾ- ਇਹ ਲੋਕਤੰਤਰ ’ਤੇ ਵੱਡਾ ਸਵਾਲ

ਪੰਜਾਬ ਵਿਧਾਨ ਸਭਾ ਦਾ ਵਿਸੇਸ ਸੈਸਨ ਰੱਦ ਹੋਣ ’ਤੇ ਭਗਵੰਤ ਮਾਨ ਨੇ ਕਿਹਾ- ਇਹ ਲੋਕਤੰਤਰ ’ਤੇ ਵੱਡਾ ਸਵਾਲ

by Rakha Prabh
89 views

ਪੰਜਾਬ ਵਿਧਾਨ ਸਭਾ ਦਾ ਵਿਸੇਸ ਸੈਸਨ ਰੱਦ ਹੋਣ ’ਤੇ ਭਗਵੰਤ ਮਾਨ ਨੇ ਕਿਹਾ- ਇਹ ਲੋਕਤੰਤਰ ’ਤੇ ਵੱਡਾ ਸਵਾਲ
ਚੰਡੀਗੜ੍ਹ, 22 ਸਤੰਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸਨ ਨੂੰ ਮਨਜੂਰੀ ਨਾ ਦੇਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਇਸ ਕਦਮ ’ਤੇ ਸਵਾਲ ਖੜ੍ਹੇ ਕੀਤੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਚੱਲਣ ਨਾ ਦੇਣਾ ਦੇਸ਼ ਦੇ ਲੋਕਤੰਤਰ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਜਾਂ ਦਿੱਲੀ ਦੀ ਕੇਂਦਰ ਸਰਕਾਰ ਵੱਲੋਂ ਨਿਯੁਕਤ ਵਿਅਕਤੀ ਵੱਲੋਂ ਚਲਾਇਆ ਜਾਵੇਗਾ। ਇੱਕ ਪਾਸੇ ਭੀਮ ਰਾਓ ਅੰਬੇਡਕਰ ਦਾ ਸੰਵਿਧਾਨ ਹੈ ਅਤੇ ਦੂਜੇ ਪਾਸੇ ਆਪ੍ਰੇਸਨ ਲੋਟਸ ਹੈ। ਲੋਕ ਸਭ ਕੁਝ ਦੇਖ ਰਹੇ ਹਨ।

ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕੀਤਾ ਹੈ ਕਿ ਰਾਜਪਾਲ ਮੰਤਰੀ ਮੰਡਲ ਦੀਆਂ ਸਿਫਾਰਸਾਂ ਨੂੰ ਮੰਨਣ ਲਈ ਪਾਬੰਦ ਹੈ। ਸੰਸਦੀ ਲੋਕਤੰਤਰੀ ਪ੍ਰਣਾਲੀ ’ਚ ਜੇਕਰ ਰਾਜਪਾਲ ਆਪਣੇ ਫੈਸਲਿਆਂ ਨੂੰ ਲਾਗੂ ਕਰਨਾ ਸੁਰੂ ਕਰ ਦੇਵੇ ਤਾਂ ਕੰਮ ਰੁਕ ਜਾਵੇਗਾ। ਵਿਧਾਨ ਸਭਾ ਦਾ ਸੈਸਨ ਬੁਲਾਉਣ ਦੇ ਰੂਪ ’ਚ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਸੀ ਕਿ ਭਾਰਤੀ ਜਨਤਾ ਪਾਰਟੀ ਆਪਣੇ ਕਈ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਮੱਦੇਨਜਰ ਭਗਵੰਤ ਮਾਨ ਸਰਕਾਰ ਨੇ ਮੁੜ ਪੰਜਾਬ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਲੈਣ ਦਾ ਫੈਸਲਾ ਕੀਤਾ ਸੀ।

ਦੱਸ ਦੇਈਏ ਕਿ 22 ਸਤੰਬਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 20 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸਨ ਬੁਲਾਉਣ ਦੀ ਮਨਜੂਰੀ ਦਿੱਤੀ ਸੀ। ਇਸ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ ਤੋਂ ਬਾਅਦ ਇਸ ਸਬੰਧੀ ਕਾਨੂੰਨੀ ਰਾਏ ਲਈ ਗਈ। ਇਸ ਤੋਂ ਬਾਅਦ ਬੁੱਧਵਾਰ ਸਾਮ ਨੂੰ ਵਿਸ਼ੇਸ਼ ਸੈਸਨ ਲਈ ਦਿੱਤੀ ਗਈ ਮਨਜੂਰੀ ਵਾਪਸ ਲੈ ਲਈ ਗਈ।

Related Articles

Leave a Comment